ਜਿਸ ਦਿਨ ਕੇਂਦਰ ’ਚ ‘ਆਪ’ ਦੀ ਸਰਕਾਰ ਬਣੇਗੀ, ਉਸ ਦਿਨ ਭ੍ਰਿਸ਼ਟਾਚਾਰ ਬੰਦ ਹੋ ਜਾਵੇਗਾ : ਭਗਵੰਤ ਮਾਨ
Sunday, Apr 28, 2024 - 11:39 AM (IST)
ਜਲੰਧਰ/ਬਾਘਾ ਪੁਰਾਣਾ/ਚੰਡੀਗੜ੍ਹ (ਧਵਨ, ਅਜੇ, ਅੰਕੁਸ਼, ਅੰਕੁਰ)–ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸ਼ਾਮ ਨੂੰ ਬਾਘਾ ਪੁਰਾਣਾ ’ਚ ਵਿਸ਼ਾਲ ਸਭਾ ਨੂੰ ਸੰਬੋਧਨ ਕੀਤਾ ਅਤੇ ਫਰੀਦਕੋਟ ਲੋਕ ਸਭਾ ਹਲਕੇ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ ਆਪਣਾ ਸੰਸਦ ਪ੍ਰਤੀਨਿਧੀ ਚੁਣਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਕਰਮਜੀਤ ਅਤੇ ਮੈਂ ਦੋਵੇਂ ਈਮਾਨਦਾਰ ਤੇ ਮਿਹਨਤੀ ਲੋਕ ਹਾਂ। ਅਸੀਂ ਆਮ ਪਿਛੋਕੜ ਤੋਂ ਆਏ ਅਤੇ ਮਨੋਰੰਜਨ ਦੇ ਖੇਤਰ ’ਚ ਪਛਾਣ ਬਣਾਈ। ਹੁਣ ਮੇਰਾ ਇਕੋ-ਇਕ ਟੀਚਾ ਲੋਕਾਂ ਦੀ ਸੇਵਾ ਕਰਨਾ ਹੈ। ਕਰਮਜੀਤ ਨੂੰ ਸੰਸਦ ਵਿਚ ਆਪਣੀ ਆਵਾਜ਼ ਬਣਨ ਦਾ ਮੌਕਾ ਦਿਓ। ਮਾਨ ਨੇ ਸੁਖਬੀਰ ਬਾਦਲ ਅਤੇ ਅਕਾਲੀ ਦਲ ’ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਧਰਮ ਦੀ ਵਰਤੋਂ ਆਪਣੇ ਨਿੱਜੀ ਫਾਇਦੇ ਲਈ ਕੀਤੀ। ਉਨ੍ਹਾਂ ਇਸ ਦੀ ਵਰਤੋਂ ਹਮੇਸ਼ਾ ਢਾਲ ਦੇ ਤੌਰ ’ਤੇ ਕੀਤੀ। ਇਨ੍ਹਾਂ ਸਿਆਸੀ ਮਹਾਰਥੀਆਂ ਨੂੰ ਹਰਾਉਣਾ ਉਨ੍ਹਾਂ ਲਈ ਸੌਖਾ ਨਹੀਂ ਸੀ ਪਰ ਇਹ ਲੋਕਾਂ ਦਾ ਪਿਆਰ ਅਤੇ ਸਮਰਥਨ ਹੈ, ਜਿਸ ਨੇ ਇਸ ਨੂੰ ਸੰਭਵ ਬਣਾਇਆ। ਲੋਕਾਂ ਨੇ ਨਾ ਸਿਰਫ਼ ਉਨ੍ਹਾਂ ਨੂੰ ਨਕਾਰਿਆ, ਸਗੋਂ ਉਹ ਉਨ੍ਹਾਂ ਨਾਲ ਨਫਰਤ ਵੀ ਕਰਦੇ ਹਨ।
ਇਹ ਵੀ ਪੜ੍ਹੋ- ਨੰਗਲ 'ਚ ਰੂਹ ਕੰਬਾਊ ਘਟਨਾ, ਖੇਡ-ਖੇਡ 'ਚ ਪਾਣੀ ਦੀ ਬਾਲਟੀ 'ਚ ਡੁੱਬਿਆ ਸਵਾ ਸਾਲ ਦਾ ਬੱਚਾ, ਹੋਈ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਬਾਦਲ ਨੇ ਜੋ ਬੀਜਿਆ, ਉਹੀ ਕੱਟ ਰਹੇ ਹਨ। ਉਨ੍ਹਾਂ ਦੀ ਮੌਜੂਦਾ ਸਥਿਤੀ ਉਨ੍ਹਾਂ ਦੇ ਮਾੜੇ ਕਰਮਾਂ ਦਾ ਨਤੀਜਾ ਹੈ। ਹੁਣ ਉਹ ‘ਪਰਿਵਾਰ ਬਚਾਓ ਯਾਤਰਾ’ ਕੱਢ ਰਹੇ ਹਨ। ਮਾਨ ਨੇ ਕਿਹਾ ਕਿ ਦਿੱਲੀ ਵਿਚ ਪੱਤਰਕਾਰਾਂ ਨੇ ਉਨ੍ਹਾਂ ਨੂੰ ਪੁੱਛਿਆ ਕਿ ਭ੍ਰਿਸ਼ਟਾਚਾਰ ਨਾਲ ਸਾਡੇ ਦੇਸ਼ ਨੂੰ ਕਿੰਨਾ ਨੁਕਸਾਨ ਹੋਇਆ ਹੈ ਤਾਂ ਮੈਂ ਕਿਹਾ ਕਿ ਭ੍ਰਿਸ਼ਟਾਚਾਰ ਬੰਦ ਹੋਣ ਤੋਂ ਬਾਅਦ ਅਸੀਂ ਇਸ ਦਾ ਹਿਸਾਬ ਲਾਵਾਂਗੇ ਕਿਉਂਕਿ ਭ੍ਰਿਸ਼ਟਾਚਾਰ ਅਜੇ ਵੀ ਜਾਰੀ ਹੈ, ਚੋਟੀ ’ਤੇ ਲੁਟੇਰੇ ਹਨ ਜੋ ਇਸ ਦੇਸ਼ ਦੇ ਸਾਧਨ ਅਤੇ ਸੰਸਥਾਵਾਂ ਪੂੰਜੀਪਤੀਆਂ ਨੂੰ ਵੇਚ ਰਹੇ ਹਨ। ਜਿਸ ਦਿਨ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਬਣਨਗੇ, ਉਸ ਦਿਨ ਭ੍ਰਿਸ਼ਟਾਚਾਰ ਬੰਦ ਹੋ ਜਾਵੇਗਾ। ਜਿਸ ਦਿਨ ਕੇਂਦਰ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਵੇਗੀ, ਉਸ ਦਿਨ ਦੇਸ਼ ਵਿਚ ਭ੍ਰਿਸ਼ਟਾਚਾਰ ਬੰਦ ਹੋ ਜਾਵੇਗਾ।
ਇਹ ਵੀ ਪੜ੍ਹੋ- ਜਲੰਧਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵੱਢ ਬੇਰਹਿਮੀ ਨਾਲ ਕੀਤਾ ਕਤਲ, ਗੰਦੇ ਨਾਲੇ 'ਚ ਸੁੱਟੀ ਲਾਸ਼
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8