ਬਾਦਲਾਂ ਨੂੰ ਬਚਾ ਰਹੇ ਨੇ ਕੈਪਟਨ ਅਮਰਿੰਦਰ ਸਿੰਘ : ਭਗਵੰਤ ਮਾਨ (ਵੀਡੀਓ)
Saturday, Sep 01, 2018 - 03:56 PM (IST)

ਸੰਗਰੂਰ (ਬਿਊਰੋ) - ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਲੰਮੇ ਹੱਥੀਂ ਲੈਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਦਲਾਂ ਨੂੰ ਸ਼ਰੇਆਮ ਬਚਾ ਰਹੇ ਹਨ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਵਲੋਂ ਕਾਰਵਾਈ ਸ਼ੁਰੂ ਕਰਨ ਤੋਂ ਬਾਅਦ ਉਸ ਨੂੰ ਸੀ.ਬੀ.ਆਈ. ਨੂੰ ਦੇਣ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਸਰਕਾਰ ਨੂੰ ਬਾਦਲਾਂ ਦੇ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਕਰਨਗੇ। ਜੇਕਰ ਕਾਂਗਰਸ ਨੇ ਬਾਦਲਾਂ ਖਿਲਾਫ ਕੋਈ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਦਾ ਹਾਲ ਵੀ ਅਕਾਲੀਆਂ ਵਰਗਾ ਹੀ ਹੋ ਜਾਵੇਗਾ।
ਭਗਵੰਤ ਮਾਨ ਨੇ ਨਸ਼ੇ ਦੇ ਮੁੱਦੇ 'ਤੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਡਰੱਗ ਮਾਮਲੇ ਦੀ ਰਿਪੋਰਟ ਉਨ੍ਹਾਂ ਨੇ ਸੀ.ਬੀ.ਆਈ ਨੂੰ ਦੇਣ ਦੀ ਮੰਗ ਕੀਤੀ ਸੀ ਪਰ ਉਸ ਸਮੇਂ ਕੈਪਟਨ ਸਾਹਿਬ ਨੇ ਕਿਹਾ ਸੀ ਕਿ ਸੀ.ਬੀ.ਆਈ. ਸਮਾਂ ਬਹੁਤ ਲਗਾਉਂਦੀ ਹੈ।