ਸਲਾਰੀਆ-ਜਾਖੜ ਨੂੰ ਦੇਵਾਂਗੇ ਝਟਕਾ : ਭਗਵੰਤ ਮਾਨ

10/07/2017 3:31:48 PM

ਗੁਰਾਦਸੁਪਰ (ਗੁਰਪ੍ਰੀਤ ਚਾਵਲਾ) : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਰਿਵਾਇਤੀ ਪਾਰਟੀਆਂ ਨੂੰ ਇਸ ਵਾਰ ਫਿਰ ਆਮ ਆਦਮੀ ਪਾਰਟੀ ਲੋਕ ਸਭਾ ਦੀ ਜ਼ਿਮਨੀ ਚੋਣ 'ਚ ਝਟਕਾ ਦੇਵੇਗੀ। ਗੁਰਦਾਸਪੁਰ ਵਿਖੇ ਸੁਰੇਸ਼ ਖਜੂਰੀਆ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਭਗਵੰਤ ਨੇ ਕਿਹਾ ਕਿ ਲੋਕ ਸਭਾ 'ਚ ਜਨਤਾ ਦੀ ਆਵਾਜ਼ ਚੁੱਕਣ ਲਈ ਖਜੂਰੀਆਂ ਦਾ ਜਿੱਤਣਾ ਬਹੁਤ ਜ਼ਰੂਰੀ ਹੈ।
ਆਮ ਆਦਮੀ ਪਾਰਟੀ ਦੇ ਐੱਮ. ਪੀ. ਪ੍ਰੋਫੈਸਰ ਸਾਧੂ ਸਿੰਘ ਨੇ ਵੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜੂਰੀਆ ਦੇ ਹੱਕ 'ਚ ਲੋਕਾਂ ਨੂੰ ਵੋਟ ਕਰਨ ਦੀ ਅਪੀਲ ਕੀਤੀ  ਹੈ।