ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ ਖਿਲਾਫ ਖੁੱਲ੍ਹ ਕੇ ਬੋਲੇ ਭਗਵੰਤ ਮਾਨ, ਇਸ ਤਰ੍ਹਾਂ ਕੱਢੀ ਭੜਾਸ

07/03/2017 3:38:36 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਇਕ ਵਾਰ ਕਾਂਗਰਸ ਅਤੇ ਅਕਾਲੀ ਦਲ 'ਤੇ ਵੱਡਾ ਹਮਲਾ ਬੋਲਿਆ ਹੈ। ਮਾਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਵਲੋਂ ਦਿੱਤਾ ਗਿਆ ਇਹ ਬਿਆਨ ਕਿ ਉਹ 'ਬਦਲਾਖੋਰੀ ਦੀ ਸਿਆਸਤੀ' ਵਿਚ ਨਹੀਂ ਪੈਣਾ ਚਾਹੁੰਦੇ ਤੋਂ ਸਾਫ ਹੋ ਗਿਆ ਹੈ ਕਿ ਕਾਂਗਰਸ ਪਾਰਟੀ ਅਕਾਲੀ ਦਲ ਨਾਲ ਅੰਦਰਖਾਤੇ ਕੀਤੇ ਕਥਿਤ ਸਮਝੋਤੇ ਤਹਿਤ ਹੀ ਸੱਤਾ ਵਿਚ ਆਈ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਵਿਚਾਲੇ ਹੋਏ ਕਰਾਰ ਬਾਰੇ ਉਹ ਪਹਿਲਾਂ ਹੀ ਜਾਣਦੇ ਸਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 'ਬਦਲਾਖੋਰੀ ਦੀ ਸਿਆਸਤੀ' ਤੋਂ ਗੁਰੇਜ਼ ਦੇ ਬਿਆਨ 'ਤੇ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਿਲਕੁਲ ਪਹਿਲਾਂ ਕੈਪਟਨ ਦੀ ਸ਼ਮੂਲੀਆਤ ਵਾਲੇ ਅੰਮ੍ਰਿਤਸਰ ਨਗਰ ਨਿਗਮ ਘੁਟਾਲੇ 'ਚੋਂ ਉਨ੍ਹਾਂ ਦਾ ਨਾਂ ਬਾਹਰ ਕੀਤੇ ਜਾਣ ਲਈ ਹੁਣ ਉਹ ਸਿਆਸੀ ਬਦਲਾਖੋਰੀ 'ਚ ਨਾ ਪੈਣ ਦਾ ਹਵਾਲਾ ਦੇ ਕੇ ਅਕਾਲੀਆਂ ਦਾ ਬਚਾਅ ਕਰ ਰਹੇ ਹਨ। ਮਾਨ ਦਾ ਕਹਿਣਾ ਹੈ ਕਿ ਜਿੱਥੇ ਕਾਂਗਰਸੀਆਂ ਵਲੋਂ ਅਕਾਲੀਆਂ ਖਿਲਾਫ ਭੜਾਸ ਕੱਢੀ ਜਾ ਰਹੀ ਹੈ, ਦੂਜੇ ਪਾਸੇ ਮੁੱਖ ਮੰਤਰੀ ਬਦਲਾਖੋਰੀ ਦੀ ਸਿਆਸਤ ਤੋਂ ਇਨਕਾਰ ਕਰ ਰਹੇ ਹਨ।


Related News