ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਅਮਰਿੰਦਰ ਕਿਸਾਨਾਂ ਦੇ ਅੰਦੋਲਨ ਨੂੰ ਫ਼ੇਲ ਕਰਨ ਦੀਆਂ ਚੱਲ ਰਿਹੈ ਚਾਲਾਂ
Thursday, Oct 29, 2020 - 10:47 AM (IST)
ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ/ਜਗਸੀਰ): ਮੈਂਬਰ ਪਾਰਲੀਮੈਂਟ ਸੰਗਰੂਰ ਅਤੇ 'ਆਪ' ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਬੁੱਧਵਾਰ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਣਸੀਂਹ ਕਲਾਂ 'ਚ ਸਮੂਹ ਗ੍ਰਾਮ ਪੰਚਾਇਤ ਵਲੋਂ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਬੁਲਾਈ ਗਈ ਇਕ ਗ੍ਰਾਮ ਸਭਾ ਨੂੰ ਸੰਬੋਧਨ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਇਕ ਸੱਚੀ ਸੁੱਚੀ ਕਿਰਤ, ਉਦਮ ਤੇ ਹਿੰਮਤ ਵਾਲਾ ਕਿੱਤਾ ਹੈ। ਐਸ਼ੋ ਅਰਾਮ ਦੀ ਜ਼ਿੰਦਗੀ ਅਪਣਾਉਣ ਵਾਲੇ ਲੋਕ ਜਿਹੜੇ ਆਪਣੇ ਆਪ ਨੂੰ ਕਿਸਾਨ ਅਖਵਾ ਰਹੇ ਹਨ। ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਕਿਸਾਨੀ ਬਾਰੇ ਕੁਝ ਵੀ ਨਹੀਂ ਪਤਾ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਆਰਡੀਨੈਂਸ ਦੇ ਹੱਕ 'ਚ ਭੁਗਤਣ ਵਾਲੀਆਂ ਇਹ ਜਮਾਤਾਂ ਹੁਣ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਲਈ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ। ਉਨ੍ਹਾਂ ਪਿੰਡ ਰਣਸੀਂਹ ਕਲਾਂ ਦੀ ਸਮੂਹ ਗ੍ਰਾਮ ਪੰਚਾਇਤ ਬਾਰੇ ਕਿਹਾ ਕਿ ਬਹੁਤ ਵੱਡੀ ਗੱਲ ਹੈ, ਜਿਸ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਗ੍ਰਾਮ ਸਭਾ ਵਿਚ ਮਤਾ ਪਾ ਕੇ ਕਿਸਾਨਾਂ ਦੇ ਹੱਕ ਵਿਚ ਨਾਅਰਾ ਮਾਰਿਆ ਹੈ, ਇਸ ਲਈ ਇਹ ਪੰਚਾਇਤ ਵਧਾਈ ਦੀ ਪਾਤਰ ਹੈ। ਉਨ੍ਹਾਂ ਸੂਬੇ ਦੀਆਂ ਸਮੂਹ ਗ੍ਰ੍ਰਾਮ ਪੰਚਾਇਤਾਂ ਨੂੰ ਸੱਦਾ ਦਿੰਦਿਆ ਕਿਹਾ ਕਿ ਸਿਆਸੀ ਸੋਚ ਤੋਂ ਉਪਰ ਉੱਠ ਕੇ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਮਤੇ ਪਾਉਣ।
ਇਹ ਵੀ ਪੜ੍ਹੋ: ਦੇਵਤਾ ਨੂੰ ਖ਼ੁਸ਼ ਕਰਨ ਦੇ ਨਾਂ 'ਤੇ 4 ਜਨਾਨੀਆਂ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਕੀਤੀ ਵਾਇਰਲ
ਇਸ ਮੌਕੇ ਉਨ੍ਹਾਂ ਦਿੱਲੀ ਸਰਕਾਰ ਦੀ ਉਦਾਹਰਨ ਦਿੰਦਿਆਂ ਕਿਹਾ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਸਕੂਲਾਂ ਵਿਚ ਦਿੱਤੇ ਜਾ ਰਹੇ ਵਧੀਆਂ ਪ੍ਰਬੰਧਾਂ ਕਾਰਣ ਉੱਥੋ ਦੇ ਸਰਕਾਰੀ ਸਕੂਲਾਂ ਦੇ ਨਤੀਜੇ ਸੌ ਫੀਸਦੀ ਆ ਰਹੇ ਹਨ, ਪਰ ਪੰਜਾਬ ਵਿਚ ਕਾਂਗਰਸ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਣ ਜਿਥੇ ਨਤੀਜੇ ਵਧੀਆਂ ਨਹੀਂ ਆ ਰਹੇ ਉੱਥੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਖਰਾਬ ਕਰਨ ਲਈ ਸਰਕਾਰੀ ਸਕੂਲ ਬੰਦ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਕਿਹਾ ਕਿ ਇਹ ਬਿੱਲ ਇਕੱਲੇ ਕਿਸਾਨ ਵਿਰੋਧੀ ਨਹੀਂ ਹਨ ਸਗੋਂ ਹਰ ਵਰਗ ਲਈ ਘਾਤਕ ਹਨ।
ਇਹ ਵੀ ਪੜ੍ਹੋ: ਨੌਜਵਾਨ ਨੇ ਕੋਬਰਾ ਸੱਪ ਨਾਲ ਕਰਵਾਇਆ ਵਿਆਹ, ਕਿਹਾ- ਇਹ ਮੇਰੀ ਪਿਛਲੇ ਜਨਮ ਦੀ ਪ੍ਰੇਮਿਕਾ ਹੈ (ਵੀਡੀਓ)
ਉਨ੍ਹਾਂ ਕਾਂਗਰਸ ਦੀ ਕੈਪਟਨ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਵੀ ਮੋਦੀ ਦੀ ਬੋਲੀ ਬੋਲਦਿਆਂ ਕਿਸਾਨਾਂ ਨੂੰ ਰੇਲਵੇ ਲਾਇਨਾਂ ਤੋਂ ਉੱਠਣ ਲਈ ਆਖ ਰਹੇ ਹਨ। ਉੁਹ ਕਿਸਾਨਾਂ ਨੂੰ ਰੇਲਵੇ ਲਾਇਨਾਂ ਤੋਂ ਉਠਾਉਣ ਦੀ ਬਜਾਏ ਕੇਂਦਰ ਨਾਲ ਇਮਾਨਦਾਰੀ ਨਾਲ ਗੱਲ ਕਰਨ ਨਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਫੇਲ੍ਹ ਕਰਨ ਲਈ ਰੇਲਵੇ ਸਟੇਸ਼ਨਾਂ ਤੋਂ ਕਿਸਾਨਾਂ ਨੂੰ ਉਠਾਉਣ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਫਿਰਕੂ ਨੀਤੀਆਂ ਅਪਣਾਕੇ ਤੇ ਅਹਿੰਸਾ ਭੜਕਾ ਕੇ ਪੰਜਾਬ ਵਿਚ ਅਮਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਂ ਹੈ ਤਾਂ ਕਿ ਕਿਸਾਨੀ ਦਾ ਅਕਸ ਖਰਾਬ ਕੀਤਾ ਜਾ ਸਕੇ, ਪਰ ਕੇਂਦਰ ਸਰਕਾਰ ਦੇ ਮਾੜੇ ਮਨਸੂਬੇ ਕਦੇ ਵੀ ਪਾਸ ਨਹੀਂ ਹੋਣਗੇ। ਉਨ੍ਹਾਂ ਪੰਜਾਬ ਕਾਂਗਰਸ ਦੀ ਦੋਗਲੀ ਨੀਤੀ ਬਾਰੇ ਕਿਹਾ ਕਿ ਪੰਜਾਬ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੰਜਾਬ 'ਚੋਂ ਐੱਮ. ਐੱਸ. ਪੀ. ਖਤਮ ਕਰਨਾ ਚਾਹੁੰਦਾ ਹੈ ਪਰ ਅਸੀਂ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਜੱਥੇਬੰਦੀਆਂ ਦੇ ਸਹਿਯੋਗ ਨਾਲ ਅਜਿਹਾ ਨਹੀਂ ਹੋਣ ਦੇਵਾਂਗੇ, ਅਸੀਂ ਇਮਾਨਦਾਰੀ ਨਾਲ ਵਿਸ਼ਵਾਸ ਦਿਵਾਉਂਦੇ ਹਾਂ ਕਿ ਸਾਡੀ ਪਾਰਟੀ ਸਾਰੀਆਂ ਕਿਸਾਨ ਜਥੇਬੰਦੀਆਂ ਦਾ ਬਿਨਾਂ ਸਵਾਰਥ ਸਮਰਥਨ ਕਰਦੀ ਰਹੇਗੀ।
ਇਹ ਵੀ ਪੜ੍ਹੋ: ਘਰ 'ਚ ਚੋਰੀ ਨਾ ਹੋਵੇ ਇਸ ਲਈ ਰਾਵਣ ਦੇ ਪੁਤਲੇ ਦੀ ਰਾਖ ਲੈਣ ਗਿਆ ਵਿਅਕਤੀ ਜਦੋਂ ਪਿਛੇ ਮੁੜਿਆ ਤਾਂ ਉੱਡ ਗਏ ਹੋਸ਼
ਕਿਸਾਨ ਆਗੂਆਂ ਅਤੇ ਆਂਗਣਵਾੜੀ ਵਰਕਰਾਂ ਦੇ ਤਿੱਖੇ ਸਵਾਲਾਂ 'ਚ ਘਿਰੇ ਭਗਵੰਤ ਮਾਨ
ਪਿੰਡ ਰਣਸੀਂਹ ਕਲਾਂ ਵਿਖੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਖਿਲਾਫ ਗ੍ਰਾਮ ਸਭਾ ਦੇ ਇਜਲਾਸ 'ਚ ਪਹੁੰਚੇ ਭਗਵੰਤ ਮਾਨ ਇਜਲਾਸ ਪਿੱਛੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਕੰਨੀ ਕਤਰਾਉਂਦੇ ਨਜ਼ਰ ਆਏ, ਜਿਸ ਕਾਰਣ ਉਸ ਨੂੰ ਕਿਸਾਨ ਆਗੂਆਂ ਅਤੇ ਆਂਗਣਵਾੜੀ ਵਰਕਰਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਅਤੇ ਕਿਸਾਨਾਂ ਅਤੇ ਆਂਗਣਵਾੜੀ ਵਰਕਰਾਂ ਨੇ ਉਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਮਾਗਮ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂਆਂ ਅਤੇ ਆਂਗਣਵਾੜੀ ਵਰਕਰਾਂ ਨੇ ਭਗਵੰਤ ਮਾਨ ਤੋਂ ਚੱਲ ਰਹੇ ਸੂਬੇ 'ਚ ਕਿਸਾਨ ਅੰਦੋਲਨ 'ਤੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ, ਉਕਤ ਆਗੂਆਂ ਨੇ ਉਸ ਸਮੇਂ ਨਾਅਰੇਬਾਜ਼ੀ ਵੀ ਕੀਤੀ ਜਦੋਂ ਭਗਵੰਤ ਮਾਨ ਨੇ ਉਨ੍ਹਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਸਹੀ ਜਵਾਬ ਨਾ ਦਿੱਤੇ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਕਰਾਸ ਕੇਸ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਏਗਾ : ਭਾਈ ਲੌਂਗੋਵਾਲ
ਆਂਗਣਵਾੜੀ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋਂ, ਕਿਸਾਨ ਆਗੂ ਕੁਲਦੀਪ ਸਿੰਘ ਰੌਤਾਂ, ਡਾ. ਰਾਜਵੀਰ ਸਿੰਘ ਖਾਲਸਾ, ਪ੍ਰਧਾਨ ਗੁਰਪ੍ਰੀਤ ਸਿੰਘ ਰਣਸੀਂਹ ਕਲਾਂ, ਇੰਦਰਮੋਹਣ ਸਿੰਘ ਪੱਤੋਂ ਆਦਿ ਆਗੂਆਂ ਨੇ ਦੱਸਿਆ ਕਿ ਅੱਜ ਸਾਡੇ ਵਲੋਂ ਇਥੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਜਦ ਪੁੱਛਿਆ ਗਿਆ ਕਿ ਤੁਹਾਡੀ ਦਿੱਲੀ 'ਚ 'ਆਪ' ਦੀ ਸਰਕਾਰ ਹੋਣ ਦੇ ਬਾਵਜੂਦ ਅਤੇ ਤੁਸੀਂ ਲੋਕ ਸਭਾ 'ਚ ਨੁਮਾਇੰਦੇ ਹੋਣ ਦੇ ਬਾਵਜੂਦ ਪੰਜਾਬ ਹਤਾਇਸ਼ੀ ਸੰਸਦਾਂ ਨੂੰ ਲੋਕ ਸਭਾ ਵਿਚ ਧਰਨਾ ਕਿਉਂ ਨਹੀਂ ਲਗਾ ਰਹੇ ਅਤੇ ਤੁਹਾਡੇ ਪਾਰਟੀ ਆਗੂ ਅਤੇ ਵਿਧਾਇਕ ਕਿਸਾਨਾਂ ਦੇ ਧਰਨਿਆਂ ਵਿਚ ਕੀ ਯੋਗਦਾਨ ਪਾ ਰਹੇ ਹਨ। ਸਾਡੇ ਅਜਿਹੇ ਸਵਾਲਾਂ ਦੇ ਜਵਾਬ ਪਾਰਟੀ ਪ੍ਰ੍ਰਧਾਨ ਸਹੀ ਤਰੀਕੇ ਨਾਲ ਨਹੀਂ ਦੇ ਸਕੇ, ਜਿਸ ਨਾਲ ਸਾਡੀ ਸੰਤੁਸ਼ਟੀ ਹੋਵੇ। ਸਗੋਂ ਸਾਡੀ ਤਸੱਲੀ ਕਰਵਾਉਣ ਦੀ ਬਜਾਏ ਆਪਣੀ ਗੱਡੀ ਵਿਚ ਬੈਠ ਕੇ ਫੁਰਰ ਹੋ ਗਿਆ, ਜਿਸ ਕਾਰਣ ਸਾਨੂੰ ਮਜ਼ਬੂਰ ਹੋ ਕੇ ਨਾਅਰੇਬਾਜ਼ੀ ਕਰਨੀ ਪਈ। ਉਨ੍ਹਾਂ ਦੱਸਿਆ ਕਿ ਸਾਰੀਆਂ ਰਾਜਸੀ ਪਾਰਟੀਆਂ ਦੀਆਂ ਨੀਤੀਆਂ ਇਕੋਂ ਜਿਹੀਆਂ ਹੀ ਹਨ। ਆਪਣੀ ਫ਼ੋਕੀ ਚੌਧਰ ਚਮਕਾਉਣ ਲਈ ਇਹ ਲੋਕ ਡਰਾਮੇ ਕਰ ਰਹੇ ਹਨ। ਇਸ ਮੌਕੇ ਐੱਸ. ਪੀ. ਗੁਰਦੀਪ ਸਿੰਘ, ਡੀ. ਐੱਸ. ਪੀ. ਜਗਮੋਹਣ ਸਿੰਘ ਔਲਖ, ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਅਤੇ ਖੁਫ਼ੀਆ ਏਜੰਸੀਆਂ ਦੀ ਸੂਝ-ਬੂਝ ਨਾਲ ਤਲਖੀ ਭਰੇ ਤਕਰਾਰ ਹੋਣ ਤੋਂ ਬਚਾਅ ਹੋ ਸਕਿਆ।