ਭਗਵੰਤ ਮਾਨ ਨੇ ਕੈਪਟਨ ਨੂੰ ਦਿੱਤੀ ਨਸੀਹਤ, ਕਿਹਾ... (ਵੀਡੀਓ)

07/15/2017 7:25:43 PM

ਸੰਗਰੂਰ (ਕੋਹਲੀ) : ਵਿਧਾਨ ਸਭਾ ਵਿਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸੂਬਾ ਸਰਕਾਰ ਨੂੰ ਭ੍ਰਿਸ਼ਟਾਚਾਰ ਖਿਲਾਫ ਸਖਤ ਕਾਰਵਾਈ ਕਰਨ ਲਈ ਕਿਹਾ ਹੈ। 'ਆਪ' ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਅਜੇ ਤਕ ਵਿਰੋਧੀ ਧਿਰ ਵਜੋਂ ਹੀ ਕੰਮ ਕਰ ਰਹੀ ਹੈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਸੱਤਾ 'ਚ ਆਉਣ ਤੋਂ ਪਹਿਲਾਂ ਕੈਪਟਨ ਵਲੋਂ ਅਕਾਲੀਆਂ ਖਿਲਾਫ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ ਪਰ ਸਰਕਾਰ ਬਣਦੇ ਹੀ ਕੈਪਟਨ ਉਨ੍ਹਾਂ ਨੂੰ ਦਾਅਵਿਆਂ ਨੂੰ ਭੁੱਲ ਗਏ ਹਨ।
ਮਾਨ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਜੇਕਰ ਸਾਬਕਾ ਸਰਕਾਰ ਦੀ ਪੋਲ ਖੋਲ੍ਹੇਗੀ ਤਾਂ ਉਹ ਵਿਧਾਨ ਸਭਾ ਵਿਚ ਉਨ੍ਹਾਂ ਦਾ ਸਾਥ ਦੇਣਗੇ।


Related News