ਮਾਨ ਦਾ ਵੱਡਾ ਬਿਆਨ, ਕਾਂਗਰਸੀ ਖਾਨਾ-ਜੰਗੀ ਦਾ ਖ਼ਮਿਆਜ਼ਾ ਭੁਗਤ ਰਿਹੈ ਪੰਜਾਬ
Saturday, Nov 07, 2020 - 06:24 PM (IST)
ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਸੱਤਾਧਾਰੀ ਕਾਂਗਰਸ ਦੇ ਆਗੂਆਂ ਦੀ ਆਪਸੀ ਲੜਾਈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੈਰ ਗੰਭੀਰਤਾ ਦਾ ਕਿਸਾਨਾਂ ਸਮੇਤ ਪੂਰਾ ਪੰਜਾਬ ਖ਼ਮਿਆਜ਼ਾ ਭੁਗਤ ਰਿਹਾ ਹੈ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਪੰਜਾਬ 'ਚ ਵੱਡਾ ਦਾਅ ਖੇਡਣ ਦੀ ਤਿਆਰੀ ਭਾਜਪਾ
ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਬੀਤੇ ਕੱਲ੍ਹ ਕਾਂਗਰਸੀ ਸੰਸਦ ਮੈਂਬਰਾਂ ਦੇ ਵੱਖ-ਵੱਖ ਧੜਿਆਂ ਨੇ ਰੇਲ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤਾਂ ਕੀਤੀਆਂ ਅਤੇ ਵੱਖ-ਵੱਖ ਬਿਆਨਬਾਜ਼ੀ ਕੀਤੀ ਹੈ, ਉਸ ਤੋਂ ਸਪੱਸ਼ਟ ਹੈ ਕਿ ਕਾਂਗਰਸ ਵਿਚ ਖ਼ਾਨਾ-ਜੰਗੀ ਸਿਖ਼ਰਾਂ 'ਤੇ ਹੈ ਅਤੇ ਆਪਣੇ ਫਾਰਮ ਹਾਊਸ 'ਤੇ ਆਰਾਮ ਫ਼ਰਮਾ ਰਹੇ ਕੈਪਟਨ ਅਮਰਿੰਦਰ ਸਿੰਘ ਦੀ ਨਾ ਸਰਕਾਰ 'ਤੇ ਪਕੜ ਰਹੀ ਹੈ ਅਤੇ ਨਾ ਹੀ ਪਾਰਟੀ 'ਤੇ ਕੋਈ ਪਕੜ ਹੈ। ਕੋਈ ਵੀ ਚੋਣ ਵਾਅਦਾ ਪੂਰਾ ਕਰਨ ਤੋਂ ਅਸਫਲ ਰਹੇ ਮੁੱਖ ਮੰਤਰੀ ਅਮਰਿੰਦਰ ਸਿੰਘ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨੀ ਸੰਘਰਸ਼ ਦੀ ਆਪਸੀ ਲੜਾਈ ਕਾਰਨ ਮਾਲ ਗੱਡੀਆਂ ਚਲਾਉਣ ਬਾਰੇ ਬੈਠਕ ਪੂਰੀ ਤਰਾਂ ਫ਼ੇਲ ਹੋ ਗਈ। ਮਾਨ ਨੇ ਕਿਹਾ ਕਿ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਹੋਏ ਕਾਂਗਰਸ ਦੇ ਕੁਝ ਸੰਸਦ ਮੈਂਬਰਾਂ ਨੇ ਬੈਠਕ ਦੇ ਸਫਲ ਹੋਣ ਦਾ ਦਾਅਵਾ ਕੀਤਾ ਜਦਕਿ ਕੁਝ ਨੇ ਵਾਕਆਊਟ ਕਰਨ ਦੀਆਂ ਗੱਲਾਂ ਕੀਤੀਆਂ। ਕੁਲ ਮਿਲਾ ਕੇ ਨਤੀਜਾ ਇਹ ਨਿਕਲਿਆ ਕਿ ਕਾਂਗਰਸੀ ਸੰਸਦ ਮੈਂਬਰਾਂ ਦੀ ਬੈਠਕ ਦਾ ਕੋਈ ਫ਼ਾਇਦਾ ਨਹੀਂ ਹੋਇਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਪਤੀ-ਪਤਨੀ ਦੀ ਮੌਤ
ਗੰਭੀਰਤਾ ਦੀ ਕਮੀ ਇਥੇ ਵੀ ਸਪੱਸ਼ਟ ਦੇਖੀ ਜਾ ਸਕਦੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੋ ਖੁਦ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਸੀ। ਉਹ ਰੇਲ ਮੰਤਰੀ ਨੂੰ ਖੁਦ ਮਿਲਣ ਲਈ ਨਹੀਂ ਗਏ। ਜੇਕਰ ਉਹ ਪੰਜਾਬ ਦੇ ਹਿੱਤ ਲਈ ਸੋਚਦੇ ਤਾਂ ਉਹ ਖੁਦ ਰੇਲ ਮੰਤਰੀ ਨੂੰ ਮਿਲ ਕੇ ਸਮੱਸਿਆਵਾਂ ਦਾ ਹੱਲ ਲੱਭਦੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬ ਦਾ ਦੁਖਾਂਤ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਕੋਲ ਪੰਜਾਬ ਅਤੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਨਾ ਨੀਅਤ ਹੈ ਅਤੇ ਨਾ ਹੀ ਕੋਈ ਕਾਬਲੀਅਤ ਦਿਖਾਈ ਦਿੰਦੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜਦੋਂ ਨੀਅਤ ਅਤੇ ਕਾਬਲੀਅਤ ਜਵਾਬ ਦੇ ਜਾਵੇ ਤਾਂ ਗੱਦੀ ਛੱਡ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : 7ਵੀਂ ਜਮਾਤ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਕਾਰਣ ਜਾਣ ਹੋਵੇਗੀ ਹੈਰਾਨੀ