GST ਘਟਾਉਣ ਨੂੰ ਲੈ ਕੇ CM ਭਗਵੰਤ ਮਾਨ ਦਾ ਕੇਂਦਰ ਸਰਕਾਰ ''ਤੇ ਵੱਡਾ ਹਮਲਾ
Monday, Sep 22, 2025 - 01:56 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਜੀ.ਐੱਸ.ਟੀ. ਘਟਾਏ ਜਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੁਦ ਹੀ ਜੀ.ਐੱਸ.ਟੀ. ਲੈ ਕੇ ਆਈ ਸੀ ਅਤੇ ਉਸ ਨੂੰ ਮਾਸਟਰ ਸਟ੍ਰੋਕ ਦੱਸਿਆ ਸੀ ਪਰ ਹੁਣ ਆਪ ਹੀ ਘਟਾ ਕੇ ਲੋਕਾਂ ਨੂੰ ਭੁਲੇਖੇ ਵਿਚ ਪਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੀ.ਐੱਸ.ਟੀ. ਲੈ ਕੇ ਵੀ ਭਾਜਪਾ ਹੀ ਆਈ ਸੀ ਅਤੇ ਕਟੌਤੀ ਵੀ ਇਨ੍ਹਾਂ ਨੇ ਹੀ ਕੀਤੀ ਹੈ। ਜੇ ਪਹਿਲਾਂ ਹੀ ਇਹ ਟੈਕਸ ਨਾ ਲਿਆਉਂਦੇ ਤਾਂ ਮਹਿੰਗਾਈ ਅਸਮਾਨ ਨਾ ਛੂਹਦੀ। ਆਪ ਹੀ ਵਧਾ ਲੈਂਦੇ ਹਨ, ਆਪ ਹੀ ਘਟਾ ਲੈਂਦੇ ਹਨ ਅਤੇ ਕਹਿੰਦੇ ਹਨ ਕਿ ਕਮਾਲ ਹੋ ਗਿਆ।
ਇਹ ਵੀ ਪੜ੍ਹੋ : CM ਮਾਨ ਵੱਲੋਂ ਵੱਡਾ ਐਲਾਨ, 10 ਲੱਖ ਰੁਪਏ ਵਾਲੇ ਸਿਹਤ ਬੀਮਾ ਦੀ ਰਜਿਸਟ੍ਰੇਸ਼ਨ ਸ਼ੁਰੂ
ਮਾਨ ਨੇ ਕੇਂਦਰ ਨੂੰ ਘੇਰਦਿਆਂ ਕਿਹਾ ਕਿ ਲੋਕਾਂ ਨੂੰ ਦਿਖਾਵਾ ਕਰਨ ਦੀ ਬਜਾਏ ਸਭ ਤੋਂ ਪਹਿਲਾਂ ਸੂਬਿਆਂ ਦੇ ਹਿੱਸੇ ਦਾ ਜੀ.ਐੱਸ.ਟੀ. ਦਾ ਬਕਾਇਆ ਪੈਸਾ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਈ ਸੂਬੇ, ਜਿਨ੍ਹਾਂ ਵਿੱਚ ਪੰਜਾਬ ਵੀ ਸ਼ਾਮਲ ਹੈ, ਬਕਾਇਆ ਪੈਸੇ ਦੇ ਇੰਤਜ਼ਾਰ ਵਿਚ ਹਨ, ਜਿਸ ਕਾਰਨ ਵਿਕਾਸ ਦੇ ਕਈ ਕੰਮ ਪ੍ਰਭਾਵਿਤ ਹੋ ਰਹੇ ਹਨ।
ਇਹ ਵੀ ਪੜ੍ਹੋ : ਮੁਕਤਸਰ ਜੇਲ੍ਹ ਵਿਚ ਜ਼ਬਰਦਸਤ ਝੜਪ, 14 ਕੈਦੀਆਂ ਖਿਲਾਫ਼ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e