ਭਗਵੰਤ ਮਾਨ ਦਾ ਵੱਡਾ ਐਲਾਨ, ਸਰਕਾਰ ਬਣਨ 'ਤੇ ਕਿਸਾਨਾਂ ਨੂੰ ਦੇਵਾਂਗੇ ਖ਼ਰਾਬ ਫ਼ਸਲਾਂ ਦਾ ਮੁਆਵਜ਼ਾ

01/31/2022 5:25:17 PM

ਮੁਹਾਲੀ (ਬਿਊਰੋ) - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਮੁਹਾਲੀ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ‘ਆਪ’ ਦੀ ਸਰਕਾਰ ਆਉਣ ’ਤੇ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੇ-ਮੌਸਮੀ ਬਰਸਾਤ ਹੋਣ ’ਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਨੂੰ ਅੱਜ ਮੁਆਵਜ਼ਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਦਿੱਲੀ ਵਾਂਗ ਪੰਜਾਬ ਦੇ ਕਿਸਾਨਾਂ ਨੂੰ ਵੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। 

ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਨੇ CM ਚੰਨੀ ਅਤੇ ਨਵਜੋਤ ਸਿੱਧੂ ਨੇ ਮੁੜ ਕੱਸਿਆ ਤੰਜ, ਆਖੀ ਇਹ ਗੱਲ

ਕਾਂਗਰਸ ਵਲੋਂ ਮੁੱਖ ਮੰਤਰੀ ਦੇ ਚਿਹਰਾ ਦਾ ਫ਼ੈਸਲਾ ਕਰਨ ਲਈ ਇਕ ਐਪ ਬਣਾਈ ਗਈ ਹੈ, ਜਿਸ ’ਤੇ ਭਗਵੰਤ ਮਾਨ ਵਲੋਂ ਤੰਜ ਕੱਸਿਆ ਗਿਆ ਹੈ। ਭਗਵੰਤ ਮਾਨ ਨੇ ਕਾਂਗਰਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਡੀ ਨਕਲ ਕਰ ਰਹੇ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਲਈ ਵੋਟਿੰਗ ਕਰਵਾ ਰਹੇ ਨੇ। ਭਗਵੰਤ ਮਾਨ ਨੇ ਕਿਹਾ ਕਿ ਉਹ ਲੋਕ ਹਨ, ਜੋ ਬੀਤੇ ਕੁਝ ਦਿਨ ਪਹਿਲਾਂ ਸਾਡੇ ਵਲੋਂ ਕਰਵਾਈ ਗਈ ਵੋਟਿੰਗ ਦੀ ਜਾਂਚ ਕਰਵਾਉਣਾ ਚਾਹੁੰਦੇ ਸਨ। 

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ

ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਣ ਵਾਲੇ ਨਵਜੋਤ ਸਿੰਘ ਸਿੱਧੂ ’ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਲਈ ਮੁੱਖ ਮੰਤਰੀ ਬਣਨਾ ਜ਼ਰੂਰੀ ਨਹੀਂ ਹੁੰਦਾ। ਪੰਜਾਬ ਦੀ ਸੇਵਾ ਬਿਨਾਂ ਕਿਸੇ ਕਾਰਨ ਤੋਂ ਵੀ ਕੀਤੀ ਜਾ ਸਕਦੀ ਹੈ। ਕਿਸਾਨ ਅੰਦੋਲਨ ’ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਦਾ ਸਭ ਤੋਂ ਵੱਡਾ ਅੰਦੋਲਨ ਸੀ। ਸੁਪਰੀਮ ਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਰਾਹਤ ਦੇਣ ਵਾਲੇ ਮਾਮਲੇ ’ਤੇ ਪੁੱਛੇ ਗਏ ਸਵਾਲ ’ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਉਹ ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਕੁਝ ਨਹੀਂ ਬੋਲਣਗੇ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਸੀਟਾਂ ’ਤੇ ਚੋਣ ਲੜਨ ’ਤੇ ਨਿਸ਼ਾਨਾ ਸਾਧਿਆ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਨਹੀਂ ਪਤਾ ਕਿ ਉਹ ਪਹਿਲੀ ਸੀਟ ਤੋਂ ਜਿੱਤ ਹਾਸਲ ਕਰਨਗੇ ਜਾਂ ਨਹੀਂ, ਜਿਸ ਕਰਕੇ ਉਹ ਨੂੰ ਹਲਕਿਆਂ ਤੋਂ ਚੋਣ ਲੜ ਰਹੇ ਹਨ। ਭਗਵੰਤ ਮਾਨ ਕਿਹਾ ਕਿ 10-10 ਕਰੋੜ ਵਾਲਿਆਂ ਤੋਂ ਭਦੌੜ ਵਾਲੇ ਹਿਸਾਬ ਲੈਣਗੇ। ਉਨ੍ਹਾਂ ਇਹ ਵੀ ਕਿਹਾ ਕਿ ਭਦੌੜ ਦੇ ਲੋਕ ਚੰਨੀ ਨੂੰ ਜਿੱਤਣ ਨਹੀਂ ਦੇਣਗੇ। ਭਦੌੜ ਆਉਣ ’ਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਪਤ ਹੋਣਗੀਆਂ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News