ਮੁੱਖ ਮੰਤਰੀ ਵਲੋਂ ਮੀਂਹ ਤੇ ਗੜ੍ਹੇਮਾਰੀ ਕਾਰਣ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ

03/21/2023 6:49:21 PM

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਦੋ ਦਿਨ ਹੋਈ ਬਰਸਾਤ ਅਤੇ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਣ ਖੇਤਾਂ ਵਿਚ ਤਿਆਰ ਖੜ੍ਹੀ ਹਾੜੀ ਦੀ ਫਸਲ ਜ਼ਮੀਨ ’ਤੇ ਵਿੱਛ ਗਈ। ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿਚ ਗੜ੍ਹੇਮਾਰੀ ਹੋਈ ਹੈ, ਉਥੇ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ 3 ਦਿਨਾਂ ’ਚ ਪੰਜਾਬ ਦੇ ਕਈ ਇਲਾਕਿਆਂ ’ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ’ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਉਨ੍ਹਾਂ ਨੇ ਅਫ਼ਸਰਾਂ ਨੂੰ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਪੰਜਾਬ ਦੀ ਜਨਤਾ ਦੇ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ, ਲਾਈਵ ਹੋ ਕੇ ਆਖੀਆਂ ਇਹ ਗੱਲਾਂ

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅਫਸਰਾਂ ਨੂੰ ਸੂਬੇ ਦੇ ਕਿਸਾਨਾਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਸਾਬਕਾ ਡੀ. ਜੀ. ਪੀ. ਚਟੋਪਾਧਿਆਏ ਸਣੇ ਤਿੰਨ ਆਈ. ਪੀ. ਐੱਸ. ਅਫਸਰਾਂ ’ਤੇ ਕਾਰਵਾਈ ਦੇ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News