CM ਮਾਨ ਦੀ ਸਰਕਾਰ ਨੇ ਖੇਤੀਬਾੜੀ ਤੇ ਪੇਂਡੂ ਵਿਕਾਸ ਦੇ ਖੇਤਰ ’ਚ ਪੁੱਟੀਆਂ ਵੱਡੀਆਂ ਪੁਲਾਂਘਾਂ,ਬਾਗੋਬਾਗ ਨੇ ਪੰਜਾਬ ਦੇ ਲੋ

07/30/2022 8:31:15 AM

ਗੁਰਦਾਸਪੁਰ (ਜੀਤ ਮਠਾਰੂ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ਵਿਚ ਆਉਣ ਦੇ ਬਾਅਦ ਜਿਥੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਉਥੇ ਹੀ ਇਸ ਸਰਕਾਰ ਨੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਦੇ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਇਸ ਸਰਕਾਰ ਨੇ ਪੇਂਡੂ ਵਿਕਾਸ ਦੇ ਬੁਨਿਆਦੀ ਢਾਂਚੇ ਵਿਚ ਵੱਡਾ ਸੁਧਾਰ ਲਿਆਉਣ ਲਈ ਠੋਸ ਯੋਜਨਾਬੰਦੀ ਕੀਤੀ ਹੈ, ਜਿਸ ਤਹਿਤ ਪੇਂਡੂ ਵਿਕਾਸ ਫੰਡ ਵਜੋਂ ਕਰੀਬ ਇੱਕ ਹਜ਼ਾਰ ਕਰੋੜ ਰੁਪਏ ਪ੍ਰਾਪਤ ਕਰ ਕੇ ਉਨ੍ਹਾਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ’ਤੇ ਖਰਚ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿਚ ਲੋੜੀਂਦੇ ਨਿਯਮਾਂ ਵਿਚ ਸੋਧ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸਮੁੱਚੇ ਪੰਜਾਬ ਅੰਦਰ ਵੱਖ-ਵੱਖ ਫ਼ਸਲਾਂ ਦੇ ਮੰਡੀਕਰਨ ਲਈ ਬੁਨਿਆਦੀ ਢਾਂਚਾ ਮਜ਼ਬੂਤ ਅਤੇ ਸੁਚੱਜਾ ਹੋਵੇ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਸੱਤਾ ਵਿਚ ਆਉਣ ਦੇ ਤੁਰੰਤ ਬਾਅਦ ਮਾਨ ਸਰਕਾਰ ਨੇ ਮੰਡੀਆਂ ’ਚੋਂ ਕਣਕ ਅਤੇ ਹੋਰ ਫ਼ਸਲ ਦੀ ਸਮੇਂ ਸਿਰ ਪੂਰੇ ਰੇਟ ’ਤੇ ਖਰੀਦ ਕਰਨ ਦੀ ਵੱਡੀ ਪ੍ਰਾਪਤੀ ਕੀਤੀ ਹੈ। ਫ਼ਸਲਾਂ ਦੇ ਮੰਡੀਕਰਨ ਦੇ ਸੁਚੱਜੇ ਕੰਮ ਨੂੰ ਪਾਰਦਰਸ਼ੀ ਅਤੇ ਆਸਾਨ ਬਣਾਉਣ ਲਈ ਇੱਕ ਅਪ੍ਰੈਲ ਤੋਂ ਬਾਅਦ ਸਰਕਾਰ ਨੇ ਡਿਜੀਟਲ ਜੇ-ਫਾਰਮ ਸ਼ੁਰੂ ਕੀਤੇ ਹਨ ਤਾਂ ਜੋ ਵੱਖ-ਵੱਖ ਫ਼ਸਲਾਂ ਦੇ ਮੰਡੀਕਰਨ ਵਿਚ ਕਿਸੇ ਤਰ੍ਹਾਂ ਦੀ ਕੋਈ ਲੁੱਟ ਦੀ ਗੁੰਜ਼ਾਇਸ਼ ਨਾ ਰਹੇ। ਵੱਖ-ਵੱਖ ਕਿਸਾਨ ਆਗੂਆਂ ਅਤੇ ਆਮ ਲੋਕਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਕੁਝ ਮਹੀਨਿਆਂ ਵਿਚ ਅਜਿਹੇ ਵਿਲੱਖਣ ਕਾਰਜ ਕਰ ਕੇ ਦਿਖਾਏ ਹਨ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਕਈ ਦਹਾਕਿਆਂ ਵਿਚ ਨਹੀਂ ਕਰ ਸਕੀਆਂ। ਲੋਕਾਂ ਨੇ ਕਿਹਾ ਕਿ ਮਾਨ ਸਰਕਾਰ ਅਜਿਹੀ ਸਰਕਾਰ ਹੈ, ਜਿਸ ਨੇ ਲੋਕਾਂ ਦੀ ਨਬਜ਼ ਨੂੰ ਪਛਾਣ ਕੇ ਲੋੜੀਂਦੇ ਕਦਮ ਚੁੱਕੇ ਹਨ ਤਾਂ ਜੋ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਹੋ ਸਕੇ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਮੰਡੀਆਂ ਦੇ ਬੁਨਿਆਦੀ ਢਾਂਚੇ ਵਿਚ ਹੋਇਆ ਸੁਧਾਰ : ਹਰਦੇਵ ਸਿੰਘ
ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਨੌਜਵਾਨ ਆਗੂ ਹਰਦੇਵ ਸਿੰਘ ਨੇ ਕਿਹਾ ਸਰਕਾਰ ਨੇ ਪੰਜਾਬ ਅੰਦਰ ਮੰਡੀਆਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਲਿਆਉਣ ਲਈ ਠੋਸ ਕਦਮ ਚੁੱਕੇ ਹਨ। ਇਸ ਤਹਿਤ ਇੱਕ ਹਜ਼ਾਰ ਕਰੋੜ ਰੁਪਏ ਦੇ ਰੂਰਲ ਡਿਵੈਲਪਮੈਂਟ ਫੰਡ ਨਾਲ ਸਮੁੱਚੇ ਪੰਜਾਬ ਦੀਆਂ ਮੰਡੀਆਂ ਅਤੇ ਮੰਡੀ ਬੋਰਡ ਅਧੀਨ ਸੜਕਾਂ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਅਨੇਕਾਂ ਸੜਕਾਂ ਤੇ ਮੰਡੀਆਂ ਅਜਿਹੀਆਂ ਸਨ, ਜਿਨ੍ਹਾਂ ਦੀ ਲੰਬੇ ਸਮੇਂ ਤੋਂ ਕੋਈ ਸਾਰ ਨਹੀਂ ਲਈ ਗਈ। ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦਿਆਂ ਉਨ੍ਹਾਂ ਦੀ ਸੁਣਵਾਈ ਸ਼ੁਰੂ ਹੋਈ ਹੈ, ਜਿਸ ਕਾਰਨ ਲੋਕਾਂ ਅੰਦਰ ਨਾ ਸਿਰਫ਼ ਖੁਸ਼ੀ ਦੀ ਲਹਿਰ ਹੈ, ਇਸ ਵੱਲੋਂ ਵੱਡੀ ਰਾਹਤ ਵੀ ਮਹਿਸੂਸ ਕਰ ਰਹੇ ਹਨ।

ਲੰਮੇ ਅਰਸੇ ਬਾਅਦ ਹੋਈ ਡਰੇਨਾਂ ਅਤੇ ਰਜਬਾਹਿਆਂ ਦੀ ਸਫ਼ਾਈ: ਰਾਜੇਸ਼ ਭੰਗਵਾਂ
ਗੁਰਦਾਸਪੁਰ ਨਾਲ ਸਬੰਧਤ ਰਾਜੇਸ਼ ਭੰਗਵਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਡਰੇਨਾਂ ਅਤੇ ਰਜਬਾਹੇ ਅਜਿਹੇ ਸਨ, ਜਿਨ੍ਹਾਂ ਦੀ ਇੱਕ ਵਾਰ ਸਫਾਈ ਨਹੀਂ ਹੋਈ ਸੀ। ਇਸ ਕਾਰਨ ਬਰਸਾਤਾਂ ਦੇ ਦਿਨਾਂ ਵਿਚ ਪਾਣੀ ਦੇ ਨਿਕਾਸ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਜਾਂਦੀ ਸੀ ਅਤੇ ਕਈ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਦੀ ਮਾਰ ਹੇਠ ਆ ਜਾਂਦੀਆਂ ਸਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਵਾਰ ਸਾਰੀਆਂ ਡਰੇਨਾਂ ਦੀ ਸੂਚੀ ਬਣਾ ਕੇ ਉਨ੍ਹਾਂ ਵਿਚੋਂ ਗੰਦਗੀ ਕਢਵਾਉਣ ਦਾ ਕੰਮ ਸਮੇਂ ਸਿਰ ਕੀਤਾ ਹੈ, ਜਿਸ ਕਾਰਨ ਇਸ ਸਾਲ ਇਨ੍ਹਾਂ ਡਰੇਨਾਂ ਵਿਚੋਂ ਪਾਣੀ ਦੇ ਓਵਰਫਲੋਅ ਹੋਣ ਦੇ ਮਾਮਲੇ ਸਾਹਮਣੇ ਨਹੀਂ ਆਏ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ 'ਚ ਮੰਕੀਪਾਕਸ ਦੇ ਸ਼ੱਕੀ ਮਰੀਜ਼ ਮਗਰੋਂ ਹਰਕਤ 'ਚ ਸਿਹਤ ਮਹਿਕਮਾ, ਤਿਆਰ ਕੀਤਾ ਸਪੈਸ਼ਲ ਵਾਰਡ

ਉਨ੍ਹਾਂ ਕਿਹਾ ਕਿ ਅਨੇਕਾਂ ਰਜਬਾਹੇ ਅਜਿਹੇ ਸਨ, ਜਿਨ੍ਹਾਂ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਨਹੀਂ ਪਹੁੰਚਦਾ ਸੀ ਪਰ ਇਸ ਸਰਕਾਰ ਨੇ ਨਹਿਰੀ ਪਾਣੀ ਦੇ ਮਾਮਲੇ ਵਿਚ ਵੀ ਵੱਡੀ ਸੰਜੀਦਗੀ ਦਿਖਾਉਂਦੇ ਹੋਏ ਰਜਬਾਹਿਆਂ ਦੀ ਸਫ਼ਾਈ ਕਰਵਾਈ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਟੇਲਾਂ ਤੱਕ ਪਾਣੀ ਪਹੁੰਚ ਰਿਹਾ ਹੈ, ਜਿਸ ਨਾਲ ਸਿੱਧੇ ਤੌਰ ’ਤੇ ਫਸਲਾਂ ਦੀ ਸਿੰਚਾਈ ਲਈ ਧਰਤੀ ਹੇਠਲੇ ਪਾਣੀ ਦੀ ਬੱਚਤ ਵੀ ਹੋਈ ਹੈ।

ਫ਼ਸਲੀ ਵਿਭਿੰਨਤਾ ਲਈ 450 ਕਰੋੜ ਰੁਪਏ ਦਾ ਵੱਖਰਾ ਬਜਟ : ਕੁਲਵੰਤ ਸਿੰਘ
ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅਨੇਕਾਂ ਸਰਕਾਰਾਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਖ-ਵੱਖ ਯੋਜਨਾਵਾਂ ਦਾ ਹਵਾਲਾ ਦੇ ਕੇ ਕਈ ਤਰ੍ਹਾਂ ਦੇ ਦਾਅਵੇ ਕਰਦੀਆਂ ਰਹੀਆਂ ਹਨ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਦੀ ਜ਼ਿੰਮੇਵਾਰੀ ਅਤੇ ਕਿਸਾਨਾਂ ਦੇ ਦਰਦ ਨੂੰ ਸਮਝਦਿਆਂ ਹੋਇਆਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਤ ਕੀਤਾ ਅਤੇ ਇਸ ਵਿਧੀ ਨਾਲ ਝੋਨਾ ਲਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਸਿੱਧੇ ਤੌਰ ’ਤੇ ਸਰਕਾਰ ਵੱਲੋਂ 450 ਕਰੋੜ ਰੁਪਏ ਦਾ ਬਜਟ ਵੱਖਰਾ ਰੱਖਿਆ ਗਿਆ ਹੈ, ਜਿਸ ਨਾਲ ਅਨੇਕਾਂ ਕਿਸਾਨਾਂ ਨੇ ਵਿਸ਼ਾਲ ਹਿੱਤ ਹੋ ਕੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ ਅਤੇ ਆਉਣ ਵਾਲੇ ਸਾਲਾਂ ਦੌਰਾਨ ਸਿੱਧੀ ਬਿਜਾਈ ਹੇਠ ਰਕਬਾ ਕਈ ਗੁਣਾ ਵਧੇਗਾ, ਇਸ ਨਾਲ ਸਿੱਧੇ ਤੌਰ ’ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਨਿਰਵਿਘਨ ਤਿੰਨ ਫੇਜ਼ ਬਿਜਲੀ ਸਪਲਾਈ : ਕੁਲਦੀਪ ਕਲਸੀ
ਕੁਲਦੀਪ ਕਲਸੀ ਨੇ ਦੱਸਿਆ ਕਿ ਤਕਰੀਬਨ ਹਰੇਕ ਸੀਜ਼ਨ ਵਿਚ ਕਿਸਾਨਾਂ ਨੂੰ ਝੋਨੇ ਦੀ ਲੁਆਈ ਅਤੇ ਬਿਜਾਈ ਮੌਕੇ ਪਾਣੀ ਦੀ ਕਿੱਲਤ ਨਾਲ ਜੂਝਣਾ ਪੈਂਦਾ ਸੀ ਕਿਉਂਕਿ ਇਨ੍ਹਾਂ ਦਿਨਾਂ ਵਿਚ ਲੋੜੀਂਦੀ ਤਿੰਨ ਫੇਜ਼ ਬਿਜਲੀ ਨਾ ਆਉਣ ਕਾਰਨ ਟਿਊਬਵੈੱਲ ਨਹੀਂ ਚੱਲਦੇ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਮਾਂ ਰਹਿੰਦਿਆਂ ਲੋੜੀਂਦੀ ਬਿਜਲੀ ਦਾ ਪ੍ਰਬੰਧ ਕਰਕੇ ਕਿਸਾਨਾਂ ਦੀ ਇਸ ਸਮੱਸਿਆ ਦਾ ਹੱਲ ਵੀ ਕੀਤਾ ਹੈ। ਇਸੇ ਕਾਰਨ ਕਿਸਾਨ ਸਮੇਂ ਸਿਰ ਝੋਨਾ ਲਗਾਉਣ ਵਿਚ ਕਾਮਯਾਬ ਹੋਏ ਹਨ, ਜਿਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਅੰਦਰ ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਤਿੰਨ ਫੇਜ਼ ਬਿਜਲੀ ਸਪਲਾਈ ਮਿਲੀ ਹੈ, ਜਿਸ ਕਾਰਨ ਕਿਸਾਨ ਮਾਨ ਸਰਕਾਰ ਦੇ ਧੰਨਵਾਦੀ ਹਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News