ਪੰਜਾਬ ਦੀਆਂ ਧੀਆਂ ਲਈ ਭਗਵੰਤ ਮਾਨ ਸਰਕਾਰ ਦਾ ਵੱਡਾ ਐਲਾਨ

05/13/2023 5:57:16 PM

ਚੰਡੀਗੜ੍ਹ : ਰੱਖਿਆ ਸੇਵਾਵਾਂ ਵਿਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਕੁੜਕੀਆਂ ਦੇ ਸੁਫ਼ਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐੱਸ. ਏ. ਐਸ. ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿਚ ਮਹਿਲਾਵਾਂ ਦੇ ਸਸ਼ਕਤੀਕਰਨ ਵਿਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਸੂਬੇ ਦੀਆਂ ਹਜ਼ਾਰਾਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਫ਼ਨੇ ਨੂੰ ਸਾਕਾਰ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ਭਗਵੰਤ ਮਾਨ ਨੇ ਫੇਲ੍ਹ ਕੀਤੇ ਸਾਰੇ ਫੈਕਟਰ, ਚਿੱਤ ਕੀਤੇ ਵਿਰੋਧੀਆਂ ਦੇ ਇਲਜ਼ਾਮ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੋਹਾਲੀ ਵਿਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐੱਨ. ਡੀ. ਏ. ਵਿਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਲੜਕਿਆਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਮਾਈ ਭਾਗੋ ਏ. ਐੱਫ. ਪੀ. ਆਈ. ਨੇ ਰੱਖਿਆ ਸੇਵਾਵਾਂ ਵਿਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ ’ਤੇ ਐੱਨ. ਡੀ. ਏ. ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਲੇਠੀ ਪਹਿਲਕਦਮੀ ਕੀਤੀ ਹੈ।

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

PunjabKesari

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਵਿਚ ਭਰਤੀ ਹੋਣ ਲਈ ਮਹਿਲਾਵਾਂ ਵਾਸਤੇ ਰਾਹ ਪੱਧਰਾ ਕਰ ਦਿੱਤਾ ਸੀ ਅਤੇ ਇਸ ਸਮੇਂ ਐੱਨ.ਡੀ.ਏ. ਵਿੱਚ ਸਿਖਲਾਈ ਅਧੀਨ 19 ਲੜਕੀਆਂ ਦੇ ਪਹਿਲੇ ਬੈਚ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਲੇਡੀ ਕੈਡਿਟ ਦਿਲਪ੍ਰੀਤ ਕੌਰ ਵੀ ਸ਼ਾਮਲ ਹੈ। ਦਿਲਪ੍ਰੀਤ ਨੇ ਦੇਸ਼ ਭਰ ’ਚੋਂ ਲੜਕੇ ਅਤੇ ਲੜਕੀਆਂ ਦੀ ਸਾਂਝੀ ਮੈਰਿਟ ਵਿਚ 27ਵਾਂ ਰੈਂਕ ਹਾਸਲ ਕੀਤਾ ਸੀ। ਉਹ ਲੜਕੀਆਂ ਦੀ ਸਮੁੱਚੀ ਦਰਜਾਬੰਦੀ ਵਿਚ ਸਿਖਰਲੇ ਤਿੰਨਾਂ ਵਿਚ ਸ਼ੁਮਾਰ ਸੀ ਅਤੇ ਉਸ ਨੇ ਪੰਜਾਬ ਵਿਚੋਂ ਪਹਿਲਾ ਰੈਂਕ ਹਾਸਲ ਕੀਤਾ ਸੀ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਦੇ ਨਤੀਜਿਆਂ ’ਤੇ ਭਾਜਪਾ ਦਾ ਪਹਿਲਾ ਬਿਆਨ ਆਇਆ ਸਾਹਮਣੇ

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ ਜੇ. ਐੱਸ. ਸੰਧੂ (ਸੇਵਾ-ਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਐੱਨ. ਡੀ. ਏ. ਦੇ ਸਿਖਲਾਈ ਕੋਰਸ ਲਈ ਅਪਲਾਈ ਕਰਨ ਲਈ ਇਨ੍ਹਾਂ ਲੜਕੀਆਂ ਨੇ ਸਾਲ 2023 ਵਿਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਕੋਲ ਪੰਜਾਬ ਦੀ ਨਿਵਾਸੀ ਹੋਣ ਦਾ ਸਬੂਤ ਹੋਵੇ। ਇੰਸਟੀਚਿਊਟ ਵਿਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਿਚ ਨੀਟੂ ਸ਼ਟਰਾਂਵਾਲੇ ਨੇ ਤੋੜੇ ਰਿਕਾਰਡ, ਪਈਆਂ ਰਿਕਾਰਡ ਵੋਟਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News