ਉੱਚ ਪੱਧਰੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਹੁਕਮ ਜਾਰੀ
Thursday, Jul 17, 2025 - 06:21 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਿਚ ਵੱਧ ਰਹੇ ਅਪਰਾਧ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵਿਖੇ ਇਕ ਉੱਚ ਪੱਧਰੀ ਮੀਟਿੰਗ ਬੁਲਾਈ। ਮੀਟਿੰਗ ਵਿਚ ਡੀ. ਜੀ. ਪੀ ਗੌਰਵ ਯਾਦਵ ਸਮੇਤ ਪੰਜਾਬ ਪੁਲਸ ਦੇ ਉੱਚ ਅਧਿਕਾਰੀ ਮੌਜੂਦ ਰਹੇ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ ਬਾਰੇ ਪੂਰੀ ਜਾਣਕਾਰੀ ਲਈ ਅਤੇ ਜ਼ਮੀਨੀ ਰਿਪੋਰਟ ਮੰਗੀ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸੂਬੇ ਵਿਚ ਹਰ ਕੀਮਤ 'ਤੇ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇ ਅਤੇ ਅਪਰਾਧੀਆਂ ਵਿਰੁੱਧ ਫੌਰੀ ਤੌਰ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੈ ਗਿਆ ਪੁਆੜਾ, ਖ਼ਬਰ ਪੜ੍ਹ ਉਡਣਗੇ ਹੋਸ਼
ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਸ ਅਫਸਰਾਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦੀ ਅਰਾਜਕਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਨਾਗਰਿਕ ਨੂੰ ਸੁਰੱਖਿਅਤ ਮਾਹੌਲ ਮਿਲਣਾ ਚਾਹੀਦਾ ਹੈ ਅਤੇ ਪੁਲਸ ਨੂੰ ਹਰ ਹਾਲਤ ਵਿਚ ਸਰਗਰਮ ਰਹਿਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀ ਰਹੀਆਂ ਧਮਕੀਆਂ ਦੇ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e