CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

Tuesday, Oct 13, 2026 - 05:55 PM (IST)

CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ

ਚੰਡੀਗੜ੍ਹ : ਸੀ.ਐੱਮ. ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਦੋਸਤ ਮਨਜੀਤ ਸਿੰਘ ਸਿੱਧੂ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਇਥੇ ਪਾਰਟੀ ਦਫਤਰ ’ਚ ਉਨ੍ਹਾਂ ਦਾ ਸਵਾਗਤ ਕੀਤਾ। ਯਾਦ ਰਹੇ ਕਿ ਜਨਵਰੀ 2023 ’ਚ ਮਨਜੀਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਮਾਨ ਦੇ ਓ. ਐੱਸ. ਡੀ. ਨਿਯੁਕਤ ਕੀਤਾ ਗਿਆ ਸੀ ਪਰ ਕੁੱਝ ਸਮੇਂ ਬਾਅਦ ਹੀ ਸਿਹਤ ਦੇ ਹਵਾਲੇ ਨਾਲ ਉਨ੍ਹਾਂ ਨੇ 18 ਨਵੰਬਰ 2023 ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਨਜੀਤ ਸਿੰਘ ਸਿੱਧੂ ਪੁਰਾਣੇ ਪੱਤਰਕਾਰ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਚਪਨ ਦੇ ਦੋਸਤ ਹਨ। 

ਇਹ ਵੀ ਪੜ੍ਹੋ : ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਮਨਜੀਤ ਸਿੱਧੂ ਨੇ ਨੌਕਰੀ ਤੋਂ ਅਸਤੀਫ਼ਾ ਦੇ ਕੇ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਭਗਵੰਤ ਮਾਨ ਨਾਲ ਆਮ ਆਦਮੀ ਪਾਰਟੀ ’ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ’ਚ ਮਨਜੀਤ ਸਿੱਧੂ ਨੇ  ਮੀਡੀਆ ਪ੍ਰਬੰਧਨ ਦੀ ਜ਼ਿੰਮੇਵਾਰੀ ਨਿਭਾਈ ਸੀ। ਇਸ ਤੋਂ ਬਾਅਦ ਉਹ ਸਰਗਰਮ ਸਿਆਸਤ ਤੋਂ ਕੁਝ ਸਮੇਂ ਲਈ ਲਾਂਭੇ ਹੋ ਗਏ ਪਰ ਹੁਣ ਮੁੜ ਉਨ੍ਹਾਂ ਨੇ ਕਾਂਗਰਸ ਵਿਚ ਸ਼ਮੂਲੀਅਤ ਕਰਦਿਆਂ ਪੰਜਾਬ ਦੀ ਸਿਆਸਤ ਵਿਚ ਸਰਗਰਮੀ ਵਿਖਾਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News