ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਐਲਾਨ, ਵਿਧਾਇਕਾਂ ਨੂੰ ਦਿੱਤਾ ਤਕੜਾ ਝਟਕਾ

03/25/2022 8:22:27 PM

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਨੇ ਇਕ ਹੋਰ ਵੱਡਾ ਫ਼ੈਸਲਾ ਲੈਂਦੇ ਹੋਏ ਇਕ ਵਿਧਾਇਕ ਨੂੰ ਇਕ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ, ਭਾਵੇਂ ਉਹ ਕਿੰਨੀਆਂ ਵੀ ਚੋਣਾਂ ਕਿਉਂ ਨਾ ਜਿੱਤਿਆ ਹੋਵੇ, ਉਸ ਨੂੰ ਇਕ ਟਰਮ ਦੀ ਪੈਨਸ਼ਨ ਮਿਲੇਗੀ। ਸ਼ੁੱਕਰਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਜਾਣਕਾਰੀ ਦਿੱਤੀ। ਮਾਨ ਨੇ ਕਿਹਾ ਕਿ ਜਦੋਂ ਵਿਧਾਇਕ ਸੇਵਾ ਦੇ ਨਾਮ ’ਤੇ ਸਿਆਸਤ ਵਿਚ ਆਉਂਦੇ ਹਨ ਤਾਂ ਫਿਰ ਲੱਖਾਂ ਰੁਪਏ ਦੀ ਪੈਨਸ਼ਨ ਦੇਣਾ ਜਾਇਜ਼ ਨਹੀਂ ਹੈ। ਮਾਨ ਨੇ ਕਿਹਾ ਕਿ ਵਿਧਾਇਕ ਹੀ ਨਹੀਂ ਬਲਕਿ ਉਸ ਦੇ ਪਰਿਵਾਰਾਂ ਨੂੰ ਮਿਲ ਹੀ ਪੈਨਸ਼ਨ ਨੂੰ ਵੀ ਘੋਖੀ ਜਾਵੇਗੀ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਇਸ ਬਾਰੇ ਵਿਚ ਵਿਸਤ੍ਰਿਤ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਜਾਰੀ ਕੀਤੀ ਕੇਜਰੀਵਾਲ ਦੀ ਵੀਡੀਓ, ਆਖੀ ਵੱਡੀ ਗੱਲ

ਇਸ ਦੌਰਾਨ ਮਾਨ ਨੇ ਕਿਹਾ ਕਿ ਸਾਡੇ ਵਿਧਾਇਕ ਹੱਥ ਜੋੜ ਕੇ ਲੋਕਾਂ ਤੋਂ ਵੋਟ ਮੰਗਦੇ ਹਨ। ਕਈ ਰਾਜ ਨਹੀਂ ਸੇਵਾ ਦੀ ਗੱਲ ਕਹਿੰਦੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਬਹੁਤੇ ਵਿਧਾਇਕਾਂ ਨੂੰ ਹਾਰਣ ਤੋਂ ਬਾਅਦ ਸਾਢੇ 3 ਲੱਖ ਤੋਂ ਸਵਾ 5 ਲੱਖ ਰੁਪਏ ਤੱਕ ਦੀ ਪੈਨਸ਼ਨ ਮਿਲਦੀ ਹੈ। ਇਸ ਨਾਲ ਸਰਕਾਰੀ ਖਜ਼ਾਨੇ ’ਤੇ ਕਰੋੜਾਂ ਰੁਪਏ ਦਾ ਬੋਝ ਪੈਂਦਾ ਹੈ। ਕਈ ਅਜਿਹੇ ਆਗੂ ਵੀ ਹਨ, ਜਿਹੜੇ ਸਾਂਸਦ ਅਤੇ ਵਿਧਾਇਕ ਦੀ ਵੀ ਪੈਨਸ਼ਨ ਲੈ ਰਹੇ ਹਨ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਵੱਡੀ ਖ਼ਬਰ : ਐੱਸ. ਆਈ. ਟੀ. ਵਲੋਂ ਰਾਮ ਰਹੀਮ ਦੋਸ਼ੀ ਵਜੋਂ ਨਾਮਜ਼ਦ

ਹੁਣ ਇਕੋ ਵਾਰ ਮਿਲੇਗੀ ਪੈਨਸ਼ਨ
ਹੁਣ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ, ਉਸ ਨੂੰ ਪੈਨਸ਼ਨ ਸਿਰਫ ਇਕ ਹੀ ਵਾਰ ਦੀ ਮਿਲੇਗੀ। ਇਸ ਦੇ ਨਾਲ ਹੀ ਪੈਨਸ਼ਨ ਵਿਚੋਂ ਜਿਹੜਾ ਕਰੋੜਾਂ ਰੁਪਇਆ ਬਚੇਗਾ, ਉਸ ਨੂੰ ਲੋਕਾਂ ਦੀ ਭਲਾਈ ’ਤੇ ਖਰਚ ਕੀਤਾ ਜਾਵੇਗਾ। ਕਈ ਵਿਧਾਇਕਾਂ ਦੀ ਪਰਿਵਾਰਕ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਉਸ ਨੂੰ ਘੱਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕਾਂਗਰਸ ਹਾਈਕਮਾਨ ’ਤੇ ਭੜਕੇ ਸੁਨੀਲ ਜਾਖੜ, ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News