ਭਗਵੰਤ ਮਾਨ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ, ਠੋਕਿਆ ਇਹ ਵੱਡਾ ਦਾਅਵਾ

Saturday, Jan 29, 2022 - 10:23 PM (IST)

ਸੰਗਰੂਰ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਆਪਣੀ ਮਾਂ ਨਾਲ ਐੱਸ. ਡੀ. ਐੱਮ. ਦਫਤਰ ਪਹੁੰਚ ਕੇ ਭਗਵੰਤ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਧੂਰੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਗਜ਼ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਧੂਰੀ ਕੋਲ ਇਸ ਵਾਰ ਇਤਿਹਾਸ ਰਚਣ ਦਾ ਮੌਕਾ ਹੈ। ਮਾਨ ਨੇ ਦਾਅਵਾ ਕੀਤਾ ਕਿ ਇਸ ਵਾਰ ਧੂਰੀ ਦੇ ਲੋਕ ਉਨ੍ਹਾਂ ਪੰਜਾਬ ਵਿਚ ਵੋਟਾਂ ਦੇ ਸਭ ਤੋਂ ਵੱਡੇ ਮਾਰਜਨ ਨਾਲ ਜਿਤਾਉਣਗੇ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਘਰ ’ਚ ਹੀ ਬਗਾਵਤ, ਭਰਾ ਨੇ ਆਜ਼ਾਦ ਉਮੀਦਵਾਰ ਵਜੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ

ਇਥੇ ਇਹ ਵੀ ਦੱਸਣਯੋਗ ਹੈ ਕਿ ਭਗਵੰਤ ਮਾਨ ਇਸ ਤੋਂ ਪਹਿਲਾਂ ਵੀ ਦੋ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਕਿਸਮਤ ਅਜ਼ਮਾ ਚੁੱਕੇ ਹਨ ਪਰ ਉਨ੍ਹਾਂ ਨੂੰ ਜਿੱਤ ਹਾਸਲ ਨਹੀਂ ਸੀ ਹੋ ਸਕੀ। 2014 ਵਿਚ ਭਗਵੰਤ ਮਾਨ ਮਨਪ੍ਰੀਤ ਸਿੰਘ ਬਾਦਲ ਦੀ ਪਾਰਟੀ ਪੀ. ਪੀ. ਪੀ. ਵਲੋਂ ਲਹਿਰਾਗਾਗਾ ਹਲਕੇ ਤੋਂ ਮੈਦਾਨ ਵਿਚ ਉਤਰੇ ਸਨ ਅਤੇ 2017 ਵਿਚ ਉਹ ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਚੋਣ ਲੜੇ ਸਨ ਪਰ ਉਨ੍ਹਾਂ ਨੂੰ ਦੋਵੇਂ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ : ਹਾਈਕਮਾਨ ਨੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦਾ ਬਾਇਕਾਟ ਕਰਨ ਵਾਲੇ ਸੰਸਦ ਮੈਂਬਰਾਂ ਨੂੰ ਕੀਤਾ ਦਿੱਲੀ ਤਲਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News