CM ਮਾਨ ਨੇ ਪੈਰਿਸ ਓਲੰਪਿਕ ਵਿਚ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

Friday, Aug 09, 2024 - 01:21 PM (IST)

CM ਮਾਨ ਨੇ ਪੈਰਿਸ ਓਲੰਪਿਕ ਵਿਚ ਤਗ਼ਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕ ਖੇਡਾਂ ਵਿਚ ਜੈਵਲਿਨ ਥਰੋਅ ਵਿਚ ਚਾਂਦੀ ਦਾ ਤਗ਼ਮਾ ਜਿੱਤਣ ਉਤੇ ਵਧਾਈ ਦਿੱਤੀ। ਆਪਣੇ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਨੀਰਜ ਚੋਪੜਾ ਨੇ ਆਪਣੀ ਵਿਲੱਖਣ ਤੇ ਇਤਿਹਾਸਕ ਪ੍ਰਾਪਤੀ ਰਾਹੀਂ ਸਮੁੱਚੇ ਮੁਲਕ ਨੂੰ ਮਾਣ ਮਹਿਸੂਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਚੋਪੜਾ ਨੇ ਟੋਕੀਓ ਓਲੰਪਿਕਸ ਵਿਚ ਸੋਨੇ ਦਾ ਤਮਗਾ ਜਿੱਤ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਪੈਰਿਸ ਓਲੰਪਿਕਸ ਵਿਚ ਚਾਂਦੀ ਦਾ ਤਗ਼ਮਾ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਓਲੰਪਿਕਸ ਵਿਚ ਭਾਰਤੀ ਖਿਡਾਰੀਆਂ ਵੱਲੋਂ ਜਿੱਤੇ ਤਗ਼ਮੇ ਨਵੇਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਲਈ ਪ੍ਰੇਰਿਤ ਕਰਨਗੇ।

ਇਹ ਵੀ ਪੜ੍ਹੋ : ਸਿਸੋਦੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ CM ਮਾਨ ਨੇ ਕੀਤਾ ਟਵੀਟ

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨੌਜਵਾਨ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ ਭਵਿੱਖ ਵਿਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਸ ਦੇ ਨਕਸ਼ੇ-ਕਦਮ ਉਤੇ ਚੱਲਣ ਲਈ ਟੁੰਬੇਗਾ। ਉਨ੍ਹਾਂ ਉਮੀਦ ਜਤਾਈ ਕਿ ਨੀਰਜ ਚੋਪੜਾ ਨਵੇਂ ਖਿਡਾਰੀਆਂ ਲਈ ਆਉਣ ਵਾਲੇ ਸਮੇਂ ਵਿਚ ਖੇਡ ਮੁਕਾਬਲਿਆਂ ਵਿਚ ਮੱਲਾਂ ਮਾਰਨ ਲਈ ਆਦਰਸ਼ ਦੀ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਖੇਡ ਵਿਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਉਨ੍ਹਾਂ ਦੀ ਖੇਡ ਪ੍ਰਤੀ ਮਿਹਨਤ ਤੇ ਸਮਰਪਣ ਭਾਵਨਾ ਦਾ ਪਤਾ ਚੱਲਦਾ ਹੈ।

ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਜਾਣ ਵਾਲੇ NRI ਪੰਜਾਬੀਆਂ ਨੂੰ ਪੰਜਾਬ ਸਰਕਾਰ ਦੀ ਸੌਗਾਤ, ਹੁਣ ਨਹੀਂ ਹੋਣਾ ਪਵੇਗਾ ਖੱਜਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News