ਪਟਿਆਲਾ ਝੜਪ ’ਤੇ ਭਗਵੰਤ ਮਾਨ ਦਾ ਖੁਲਾਸਾ, ਅਕਾਲੀ ਦਲ ਤੇ ਭਾਜਪਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Saturday, Apr 30, 2022 - 06:29 PM (IST)

ਪਟਿਆਲਾ ਝੜਪ ’ਤੇ ਭਗਵੰਤ ਮਾਨ ਦਾ ਖੁਲਾਸਾ, ਅਕਾਲੀ ਦਲ ਤੇ ਭਾਜਪਾ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ/ਜਲੰਧਰ (ਧਵਨ) : ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵਿਰੋਧੀ ਧਿਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ’ਚ ਲੱਗਾ ਹੈ ਅਤੇ ਉਸ ਨੂੰ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪ੍ਰਿਅਤਾ ਬਰਦਾਸ਼ਤ ਨਹੀਂ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਦੀਆਂ ਹਿੰਸਕ ਝੜਪਾਂ ’ਤੇ ਤਿੱਖਾ ਬਿਆਨ ਦਿੰਦੇ ਹੋਏ ਕਿਹਾ ਕਿ ਇਹ ਝੜਪਾਂ ਦੋ ਭਾਈਚਾਰਿਆਂ ਵਿਚਾਲੇ ਨਹੀਂ ਹੋਈਆਂ, ਸਗੋਂ ਦੋ ਪਾਰਟੀਆਂ ਵਿਚਾਲੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ’ਚ ਸ਼ਾਮਲ ਇਕ ਨੇਤਾ ਭਾਜਪਾ ਨਾਲ ਸੰਬੰਧ ਰੱਖਦਾ ਹੈ, ਦੂਜਾ ਨੇਤਾ ਅਕਾਲੀ ਦਲ ਨਾਲ ਸੰਬੰਧ ਰੱਖਦਾ ਹੈ ਜਦੋਂ ਕਿ ਇਕ ਹੋਰ ਵਰਕਰ ਅਕਾਲੀ ਦਲ (ਅੰਮ੍ਰਿਤਸਰ) ਨਾਲ ਸੰਬੰਧ ਰੱਖਦਾ ਹੈ।

ਇਹ ਵੀ ਪੜ੍ਹੋ : ਪਟਿਆਲਾ ’ਚ ਹੋਈ ਝੜਪ ਦੇ ਮਾਮਲੇ ’ਚ ਸੁਨੀਲ ਜਾਖੜ ਦਾ ਵੱਡਾ ਬਿਆਨ

ਮੁੱਖ ਮੰਤਰੀ ਤੋਂ ਜਦੋਂ ਪੁੱਛਿਆ ਗਿਆ ਕਿ ਕੀ ਇਸ ਦੇ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ ਤਾਂ ਭਗਵੰਤ ਮਾਨ ਨੇ ਕਿਹਾ ਕਿ ਸਾਜ਼ਿਸ਼ ਦਾ ਪਤਾ ਲਾਉਣ ਲਈ ਉਨ੍ਹਾਂ ਨੇ ਪਹਿਲਾਂ ਹੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਪਸੀ ਭਾਈਚਾਰੇ ਨੂੰ ਕੋਈ ਖ਼ਤਰਾ ਨਹੀਂ ਹੈ। ਹਿੰਦੂ-ਸਿੱਖ ਏਕਤਾ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਜੋ ਵੀ ਭੜਕਾਊ ਕੰਮ ਕਰੇਗਾ, ਉਸ ਨੂੰ ਕਿਸੇ ਵੀ ਹਾਲਤ ’ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਸਲ ’ਚ ਸਮੁੱਚਾ ਵਿਰੋਧੀ ਧਿਰ ਇਸ ਸਮੇਂ ਬੌਖਲਾਇਆ ਹੋਇਆ ਹੈ ਕਿਉਂਕਿ ਇਕ ਤਾਂ ਉਸ ਨੂੰ ਆਮ ਆਦਮੀ ਪਾਰਟੀ ਦੀ ਵਿਧਾਨ ਸਭਾ ਚੋਣਾਂ ’ਚ ਜਿੱਤ ਸਹਿਣ ਨਹੀਂ ਹੋ ਰਹੀ ਹੈ ਅਤੇ ਦੂਜਾ ‘ਆਪ’ ਸਰਕਾਰ ਵੱਲੋਂ ਚੁੱਕੇ ਗਏ ਕ੍ਰਾਂਤੀਵਾਦੀ ਕਦਮ ਅਤੇ ਪੰਜਾਬ ਨੂੰ ਤਰੱਕੀ ਵੱਲ ਲੈ ਜਾਣਾ ਵੀ ਉਸ ਨੂੰ ਸਹਿਣ ਨਹੀਂ ਹੋ ਰਿਹਾ ਹੈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਅਤੇ ਗੈਂਗਸਟਰ ਤੋਂ ਜਾਨ ਨੂੰ ਖ਼ਤਰਾ ਦੱਸ ਗਵਾਹ ਨੇ ਮੰਗੀ ਸੁਰੱਖਿਆ

ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਪਹਿਲਾਂ ਹੀ ਕੋਈ ਵੀ ਵਿਰੋਧੀ ਧਿਰ ਸਰਕਾਰ ’ਤੇ ਉਂਗਲ ਨਹੀਂ ਉਠਾ ਸਕਦਾ ਹੈ, ਕਿਉਂਕਿ ਭ੍ਰਿਸ਼ਟਾਚਾਰ ’ਚ ਖੁਦ ਵਿਰੋਧੀ ਨੇਤਾ ਸ਼ਾਮਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਡੇਢ ਮਹੀਨਿਆਂ ਦੇ ਅੰਦਰ ਜੋ ਫੈਸਲੇ ਲਏ ਹਨ, ਉਸ ਬਾਰੇ ਕੋਈ ਵੀ ਉਂਗਲ ਨਹੀਂ ਚੁੱਕ ਸਕਦਾ ਹੈ, ਕਿਉਂਕਿ ਇਹ ਸਾਰੇ ਫ਼ੈਸਲੇ ਜਨਤਾ ਦੇ ਲਈ ਲਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ’ਚ ਰੱਖਣ ਦੇ ਪਹਿਲਾਂ ਹੀ ਹੁਕਮ ਡੀ. ਜੀ. ਪੀ. ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਇਕ-ਇਕ ਕਰ ਕੇ ਪੰਜਾਬ ਦੀ ਜਨਤਾ ਦੇ ਹਿਤਾਂ ’ਚ ਫੈਸਲੇ ਲੈ ਰਹੀ ਹੈ ਅਤੇ ਇਸ ਕਾਰਜ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ ਝੜਪ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ

ਹਿੰਸਕ ਝੜਪ ਵਾਲੇ ਦਿਨ ਹੀ ਭਾਜਪਾ ਨੇਤਾ ਮੱਥਾ ਟੇਕਣ ਲਈ ਕਿਉਂ ਗਏ?
ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੀ ਇਸ ਕਾਂਡ ’ਚ ਸ਼ਮੂਲੀਅਤ ਪਹਿਲਾਂ ਹੀ ਸਾਹਮਣੇ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਦਾ ਉਸੇ ਦਿਨ ਪਟਿਆਲਾ ’ਚ ਮੱਥਾ ਟੇਕਣ ਲਈ ਜਾਣ ’ਤੇ ਵੀ ਕਈ ਤਰ੍ਹਾਂ ਦੇ ਸਵਾਲ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਨਾਲ ਖਿਲਵਾੜ ਕਰਨ ਵਾਲਾ ਨੇਤਾ ਭਾਵੇਂ ਕਿੰਨੇ ਵੀ ਉੱਚੇ ਅਹੁਦੇ ’ਤੇ ਬਿਰਾਜਮਾਨ ਕਿਉਂ ਨਾ ਹੋਵੇ, ਉਸ ਨੂੰ ਸਹਿਨ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਸੂਬੇ ’ਚ ਅਮਨ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖੇਗੀ।

ਇਹ ਵੀ ਪੜ੍ਹੋ : ਕਲਯੁਗੀ ਪਿਓ ਨੇ ਤਾਰ-ਤਾਰ ਕੀਤਾ ਪਵਿੱਤਰ ਰਿਸ਼ਤਾ, ਨਾਬਾਲਗ ਧੀ ਨਾਲ ਟੱਪਦਾ ਰਿਹਾ ਹੱਦਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News