ਸੰਗਰੂਰ-ਬਰਨਾਲਾ ਦੇ ਲੋਕਾਂ ਲਈ ਖੁਸ਼ਖਬਰੀ, ਮਨਜ਼ੂਰ ਹੋਇਆ ਮਾਨ ਦਾ ਪ੍ਰਪੋਜ਼ਲ

02/29/2020 6:55:04 PM

ਸੰਗਰੂਰ (ਕੋਹਲੀ) : ਭਗੰਵਤ ਮਾਨ ਵਲੋਂ ਸੰਗਰੂਰ-ਬਰਨਾਲਾ ਲਈ ਭੇਜਿਆ ਗਿਆ ਪ੍ਰਪੋਜ਼ਲ ਕੇਂਦਰ ਸਰਕਾਰ ਵਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਯੋਜਨਾ ਦੇ ਤਹਿਤ ਸੰਗਰੂਰ-ਬਰਨਾਲਾ ਦੇ ਪਿੰਡਾਂ ਦੇ ਲੋਕਾਂ ਨੂੰ ਮੇਨ ਹਾਈਵੇਅ ਨਾਲ ਜੋੜਨ ਲਈ 239 ਕਿਲੋਮੀਟਰ, 18 ਫੁੱਟ ਚੌੜੀਆਂ ਸੜਕਾਂ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੜਕ ਯੋਜਨਾ ਦੇ ਤਹਿਤ ਸੰਗਰੂਰ ਅਤੇ ਬਰਨਾਲਾ ਜ਼ਿਲੇ ਦੇ ਸਾਰੇ ਪਿੰਡਾਂ ਨੂੰ 18 ਫੁੱਟ ਚੌੜੀਆਂ ਸੜਕਾਂ ਨਾਲ ਜੋੜਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਛੋਟੀਆਂ ਸੜਕਾਂ 'ਤੇ ਆਉਣ ਵਾਲੀਆਂ ਪ੍ਰੇਸ਼ਾਨੀਆਂ ਤੋਂ ਰਾਹਤ ਮਿਲ ਸਕੇ। 

ਇਸ ਦੌਰਾਨ ਭਗਵੰਤ ਮਾਨ ਨੇ ਸੰਗਰੂਰ-ਬਰਨਾਲਾ 'ਚ ਬਣਾਈਆਂ ਜਾਣ ਵਾਲੀਆਂ ਸੜਕਾਂ ਦੀ ਤਸਵੀਰ ਵੀ ਸਾਂਝੀ ਕੀਤੀ। ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਕਾਲਜ ਅਤੇ ਯੂਨੀਵਰਸਿਟੀਆਂ ਨਾਲ ਵੀ ਜੋੜਿਆ ਜਾਵੇਗਾ ਤਾਂ ਜੋ ਇਸ ਨਾਲ ਵਿਦਿਆਰਥੀਆਂ ਨੂੰ ਲਾਭ ਮਿਲ ਸਕੇ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ ਬਣਾਈਆਂ ਜਾਣ ਵਾਲੀਆਂ ਇਹ ਸੜਕਾਂ ਚਾਰ ਸਾਲ ਦੇ ਵਕਫੇ ਦੌਰਾਨ ਬਣ ਕੇ ਤਿਆਰ ਹੋ ਜਾਣਗੀਆਂ। ਮਾਨ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਜਿੱਥੇ ਸੰਗਰੂਰ-ਬਰਨਾਲਾ ਦੇ ਨਾਲ ਨਾਲ ਇਥੋਂ ਲੰਘਣ ਵਾਲੇ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ, ਉਥੇ ਹੀ ਛੋਟੀਆਂ ਸੜਕਾਂ ਕਾਰਨ ਵਾਪਰਨ ਵਾਲੇ ਹਾਦਸਿਆਂ ਵਿਚ ਵੀ ਕਮੀ ਆਵੇਗੀ। ਲਿਹਾਜ਼ਾ ਹਾਦਸਿਆਂ 'ਚ ਜਾਣ ਵਾਲੀਆਂ ਕੀਮਤੀ ਜਾਨਾਂ ਵੀ ਬਚਣਗੀਆਂ।


Gurminder Singh

Content Editor

Related News