ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਵੱਡਾ ਫ਼ੈਸਲਾ, 35000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ

03/22/2022 6:14:49 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹੋਰ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ 35000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਜਨਤਾ ਲਈ ਦਿਨ ਰਾਤ ਕੰਮ ਕਰ ਰਹੀ ਹੈ। ਅਸੀਂ ਪਹਿਲਾਂ ਹੀ 70 ਸਾਲ ਲੇਟ ਹੋ ਚੁੱਕੇ ਹਾਂ ਅਤੇ ਸਾਡੇ ਵਲੋਂ ਲਏ ਜਾ ਰਹੇ ਫੈਸਲਿਆਂ ਨੂੰ ਲੋਕ ਪ੍ਰਵਾਨ ਵੀ ਕਰ ਰਹੇ ਹਨ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਵੀ ਅਸੀਂ ਪੰਜਾਬ ਵਿਚ ਨਿਕਲਦੇ ਸੀ ਤਾਂ ਸਾਡੀਆਂ ਗੱਡੀਆਂ ਸਾਹਮਣੇ ਆ ਕੇ ਮੁਲਾਜ਼ਮ ਪੱਕੇ ਹੋਣ ਦੀ ਦੁਹਾਈ ਪਾਉਂਦੇ ਸਨ, ਕਈ ਵਾਰ ਤਾਂ ਉਹ ਆਪਣਾ ਦੁੱਖ ਸੁਣਾਉਂਦੇ ਹੋਏ ਰੋ ਵੀ ਪੈਂਦੇ ਸਨ। ਮਾਨ ਨੇ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਆਉਣ ’ਤੇ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ

ਅੱਗੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਇਹ ਫ਼ੈਸਲਾ ਇਤਿਹਾਸਕ ਹੈ ਅਤੇ ਸ਼ਾਇਦ ਹੀ ਕਿਸੇ ਸਰਕਾਰ ਨੇ ਅਜਿਹਾ ਫ਼ੈਸਲਾ ਲਿਆ ਹੋਵੇ। ਉਨ੍ਹਾਂ ਕਿਹਾ ਕਿ ਗਰੁੱਪ ਸੀ ਅਤੇ ਗਰੁੱਪ ਡੀ ਦੇ 35000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ ਲਈ ਬਕਾਇਦਾ ਉਨ੍ਹਾਂ ਨੇ ਚੀਫ ਸੈਕਟਰੀ ਨੂੰ ਹੁਕਮ ਵੀ ਦੇ ਦਿੱਤੇ ਹਨ। ਉਨ੍ਹਾਂ ਨੂੰ ਹੁਣ ਠੇਕਾ ਪ੍ਰਣਾਲੀ ਦਾ ਖਹਿੜਾ ਛੱਡਣ ਲਈ ਆਖਿਆ ਹੈ। ਮਾਨ ਨੇ ਕਿਹਾ ਕਿ ਅਜੇ ਨਵੀਂਆਂ ਨੌਕਰੀਆਂ ਪੈਦਾ ਨਹੀਂ ਕੀਤੀਆਂ ਜਾ ਰਹੀਆਂ ਪਰ ਪਹਿਲਾਂ ਕੱਚੇ ਮੁਲਾਜ਼ਮਾਂ ਦਾ ਹੱਲ ਕਰਨਾ ਜ਼ਰੂਰੀ ਹੈ ਬਾਅਦ ਵਿਚ ਹੋਰ ਨੌਕਰੀਆਂ ਦੇ ਮੌਕੇ ਕੱਢੇ ਜਾਣਗੇ।

ਇਹ ਵੀ ਪੜ੍ਹੋ : ‘ਆਪ’ ਵਲੋਂ ਚੁਣੇ ਗਏ ਰਾਜ ਸਭਾ ਮੈਂਬਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੀਫ ਸੈਕਟਰੀ ਨੂੰ ਹੁਕਮ ਦਿੱਤੇ ਹਨ ਕਿ ਅਗਲੇ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪਹਿਲਾਂ ਇਸ ਕਾਨੂੰਨ ਦਾ ਮਸੌਦਾ ਬਣਾ ਕੇ ਭੇਜਿਆ ਜਾਵੇ ਤਾਂ ਜੋ ਆਉਣ ਵਾਲੇ ਵਿਧਾਨ ਸਭਾ ਇਜਲਾਸ ਵਿਚ ਇਸ ਨੂੰ ਮਨਜ਼ੂਰ ਕਰਕੇ ਲਾਗੂ ਕੀਤਾ ਜਾ ਸਕੇ। ਮੈਂ ਨਹੀਂ ਚਾਹੁੰਦਾ ਕਿ ਹੁਣ ਪੰਜਾਬ ਦੇ ਪੁੱਤਾਂ ਦੀਆਂ ਪੱਗਾਂ ਲੱਥਣ। ਪੰਜਾਬ ਦਾ ਕੋਈ ਅਜਿਹਾ ਚੌਕ ਜਾਂ ਟੈਂਕੀ ਨਹੀਂ ਜਿੱਥੇ ਧਰਨਾ ਨਹੀਂ ਲੱਗਾ। ਅੱਜ ਆਪਣੇ ਵਲੋਂ ਕੀਤਾ ਗਿਆ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਰ ਵੀ ਵੱਡੇ ਫ਼ੈਸਲੇ ਲਵੇਗੀ। ਹੁਣ ਪੰਜਾਬ ਵਿਚ ਨਾ ਕੋਈ ਕੱਚਾ ਘਰ ਰਹੇਗਾ ਅਤੇ ਨਾ ਹੀ ਕੱਚਾ ਮੁਲਾਜ਼ਮ।

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ’ਤੇ ਨਵਜੋਤ ਸਿੱਧੂ ਦਾ ਵੱਡਾ ਹਮਲਾ, ਜਾਣੋ ਕੀ ਦਿੱਤਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News