ਵੋਟਰਾਂ ਦਾ ਧੰਨਵਾਦ ਕਰਨ ਪੁੱਜੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ
Saturday, Mar 12, 2022 - 12:19 PM (IST)
 
            
            ਧੂਰੀ/ਸੰਗਰੂਰ , (ਵਿਜੈ ਕੁਮਾਰ ਸਿੰਗਲਾ ) : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਧੂਰੀ ਤੋਂ ਉਮੀਦਵਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਦੇ ਜਿੱਤਣ ਤੋਂ ਬਾਅਦ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅੱਜ ਵਿਧਾਨ ਸਭਾ ਹਲਕਾ ਧੂਰੀ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਪੁੱਜੇ। ਓਪਨ ਜੀਪ ’ਚ ਸਵਾਰ ਹੋ ਕੇ ਉਨ੍ਹਾਂ ਧੂਰੀ ਵਿਧਾਨ ਸਭਾ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ ਅਤੇ ਲੋਕਾਂ ਵੱਲੋਂ ਭੈਣ ਮਨਪ੍ਰੀਤ ਕੌਰ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕਰਦੇ ਹੋਏ ਭਗਵੰਤ ਮਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਦੇ ਸਾਰੇ ਹੀ ਵੋਟਰਾਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਨਾਲ ਭਗਵੰਤ ਮਾਨ ਨੂੰ ਇੰਨਾ ਪਿਆਰ ਦਿੱਤਾ ਹੈ ਉਨ੍ਹਾਂ ਉਮੀਦਾਂ ’ਤੇ ਉਹ ਪੂਰਾ ਉਤਰੇਗਾ ਅਤੇ ਪੰਜਾਬ ਅੰਦਰੋਂ ਰਿਸ਼ਵਤਖੋਰੀ ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦਾ ਖਾਤਮਾ ਕੀਤਾ ਜਾਵੇਗਾ ।
ਇਹ ਵੀ ਪੜ੍ਹੋ : ਸੰਗਰੂਰ ਵਿਖੇ ਭਿਆਨਕ ਸੜਕ ਹਾਦਸੇ 'ਚ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਪਰਿਵਾਰ 'ਚ ਵਿਛੇ ਸੱਥਰ
ਮਨਪ੍ਰੀਤ ਕੌਰ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪ੍ਰਣਾਲੀ ਵਿਚ ਸੁਧਾਰ ਕਰ ਕੇ ਵੱਡੇ ਬਦਲਾਅ ਕੀਤੇ ਜਾਣਗੇ ਜਿਸ ਨਾਲ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਧੀਆ ਅਤੇ ਮੁਫ਼ਤ ਇਲਾਜ ਮਿਲੇਗਾ । ਇਸ ਸਮੇਂ ਉਨ੍ਹਾਂ ਨਾਲ ‘ਆਪ’ ਦੇ ਆਗੂ ਬਲਵਿੰਦਰ ਸਿੰਘ ਬਿੱਲੂ ਔਲਖ ਸਤਿੰਦਰ ਸਿੰਘ ਚੱਠਾ, ‘ਆਪ’ ਦੇ ਫਾਊਂਡਰ ਮੈਂਬਰ ਜਗਤਾਰ ਸਿੰਘ ਬਾਗੜੀ, ਰਾਜਵੰਤ ਘੁੱਲੀ, ਅਮਰਦੀਪ ਸਿੰਘ ਧਾਂਦਰਾ,ਹਰਪ੍ਰੀਤ ਸਿੰਘ ਗਿੱਲ, ਪ੍ਰੀਤ ਧੂਰੀ ,ਡਾ. ਸਨੀ ਘਨੌਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ‘ਆਪ’ ਤੇ ਅਕਾਲੀ ਦਲ ਨੂੰ ਲਪੇਟੇ ’ਚ ਲੈਂਦਿਆਂ ਖਹਿਰਾ ਨੇ ਕੀਤਾ ਭੁਲੱਥ ਦੇ ਲੋਕਾਂ ਦਾ ਧੰਨਵਾਦ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            