ਭਗਵੰਤ ਮਾਨ ਦਾ ਅੱਤਵਾਦ ਨੂੰ ਸਮਰਥਨ ਦੇਸ਼-ਧ੍ਰੋਹ ਵਰਗਾ : ਸ਼ਿਵ ਸੈਨਾ

11/22/2017 3:21:58 AM

ਹੁਸ਼ਿਆਰਪੁਰ, (ਘੁੰਮਣ)- ਸ਼ਿਵ ਸੈਨਾ (ਬਾਲ ਠਾਕਰੇ) ਦੀ ਅਹਿਮ ਮੀਟਿੰਗ ਸੂਬਾ ਉਪ ਪ੍ਰਮੁੱਖ ਰਣਜੀਤ ਰਾਣਾ ਦੀ ਪ੍ਰਧਾਨਗੀ 'ਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਰਾਣਾ ਨੇ ਪੁਲਸ ਵੱਲੋਂ ਕਾਬੂ ਕੀਤੇ ਗਏ ਹਿੰਦੂ ਆਗੂਆਂ ਦੇ ਕਾਤਲਾਂ ਨੂੰ ਸਮਰਥਨ ਦੇਣ ਆਏ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਗਵੰਤ ਮਾਨ ਆਪਣਾ ਮਾਨਸਿਕ ਸੰਤੁਲਨ ਗੁਆ ਬੈਠਾ ਹੈ। ਅੱਤਵਾਦੀ ਜਗਤਾਰ ਸਿੰਘ ਜੌਹਲ ਦੇ ਹੱਕ 'ਚ ਖੁੱਲ੍ਹ ਕੇ ਸਾਹਮਣੇ ਆਉਣ ਨਾਲ ਭਗਵੰਤ ਮਾਨ ਦਾ ਖਾਲਿਸਤਾਨ ਸਮਰਥਕ ਹੋਣ ਦਾ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨੀ ਅੱਤਵਾਦੀ ਦਾ ਸਮਰਥਨ ਕਰਨਾ ਦੇਸ਼-ਧ੍ਰੋਹ ਹੈ। 
ਉਨ੍ਹਾਂ ਮੁੱਖ ਮੰਤਰੀ ਕੈਪ. ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਭਗਵੰਤ ਮਾਨ ਦੇ ਇਸ ਬਿਆਨ ਨਾਲ ਅੱਤਵਾਦ ਨੂੰ ਬੜ੍ਹਾਵਾ ਮਿਲੇਗਾ, ਇਸ ਲਈ ਉਸ 'ਤੇ ਦੇਸ਼-ਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਜਾਵੇ। ਇਸ ਮੌਕੇ ਸ਼ਿਵ ਸੈਨਾ ਆਗੂ ਵਿਜੇ ਠਾਕੁਰ, ਦੀਪਕ ਸੇਠੀ, ਸੁਮਿਤ ਗੁਪਤਾ ਆਦਿ ਵੀ ਮੌਜੂਦ ਸਨ।


Related News