ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ

Thursday, Jun 25, 2026 - 11:47 AM (IST)

ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ

ਮੋਗਾ (ਕਸ਼ਿਸ਼ ਸਿੰਗਲਾ) : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਉਹ ਲਗਾਤਾਰ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਹੁਣ ਜਦੋਂ ਲੈਬੋਰਟਰੀ ਦੀਆਂ ਰਿਪੋਰਟਾਂ ਸਾਹਮਣੇ ਆ ਗਈਆਂ ਹਨ ਤਾਂ ਉਹ ਆਪਣੇ ਆਪ ਨੂੰ ਬਚਾਉਣ ਲਈ ਨਵੇਂ ਬਹਾਨੇ ਘੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤਾ ਗਿਆ ਹੈ ਅਤੇ ਸਮਾਜਿਕ ਬਾਈਕਾਟ ਦੀ ਗੱਲ ਵੀ ਕੀਤੀ ਗਈ ਹੈ।

ਉਨ੍ਹਾਂ ਪੰਜਾਬ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਨਮਾਨ ਕੀਤਾ ਜਾਵੇ। ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਡੀਜੀਪੀ ਨੂੰ ਵੀ ਪੱਤਰ ਲਿਖਿਆ ਹੈ ਅਤੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ। 

ਤਰੁਣ ਚੁੱਘ ਅੱਜ ਮੋਗਾ ਵਿਖੇ 25 ਜੂਨ, 1989 ਨੂੰ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸ਼ਾਖਾ 'ਤੇ ਪਾਕਿਸਤਾਨੀ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਬਹਾਦਰ ਸਵਯਮਸੇਵਕਾਂ ਨੂੰ ਸ਼ਹੀਦ ਸਮਾਰਕ 'ਤੇ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ ਅਤੇ ਪਾਰਟੀ ਦਾ ਸੰਗਠਨਾਤਮਕ ਢਾਂਚਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਕਾਰਕੁੰਨ ਲੋਕਾਂ ਵਿਚ ਜਾ ਕੇ ਕੰਮ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕਾਂ ਦਾ ਭਰਪੂਰ ਆਸ਼ੀਰਵਾਦ ਮਿਲ ਰਿਹਾ ਹੈ। 


author

Gurminder Singh

Content Editor

Related News