CM ਮਾਨ ਦੀ ਵੀਡੀਓ ਮਾਮਲੇ ’ਚ ਵੱਡੀ ਕਾਰਵਾਈ, ਸਕੱਤਰੇਤ ਨੇ 3 ਫੋਰੈਂਸਿਕ ਲੈਬਾਂ ਨੂੰ ਭੇਜੀ ਵੀਡੀਓ
Wednesday, Jan 28, 2026 - 05:59 PM (IST)
ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ’ਤੇ ਸਕੱਤਰੇਤ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕੀਤੀ ਗਈ ਸ਼ਿਕਾਇਤ ’ਚ ਦਿੱਤੀ ਗਈ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਲਈ 3 ਲੈਬਾਂ ਨੂੰ ਭੇਜਿਆ ਗਿਆ ਹੈ, ਜਿਸ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਲੈਬ ਦੱਸਣ ਬਾਰੇ ਸਕੱਤਰੇਤ ਵੱਲੋਂ ਉਨ੍ਹਾਂ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਇਸ ਸਬੰਧੀ ਮੁੱਖ ਮੰਤਰੀ ਦੇ ਨਾਮ 2 ਲੈਬ ਦੱਸਣ ਬਾਰੇ ਜਥੇਦਾਰ ਦੇ ਹੁਕਮ ’ਤੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਵੱਲੋਂ ਪੱਤਰ ਲਿਖਿਆ ਗਿਆ, ਜਿਸ ਨੂੰ ਭੇਜਣ ਦੀਆਂ ਤਿਆਰੀਆਂ ਹਨ।
ਇਹ ਵੀ ਪੜ੍ਹੋ : ਭਗਵੰਤ ਮਾਨ 'ਤੇ ਚੰਦੂਮਾਜਰਾ ਦਾ ਤੰਜ, ਜਦੋਂ ਚੌਂਕੀਦਾਰ ਹੀ ਦੂਜਿਆਂ ਨਾਲ ਮਿਲ ਜਾਵੇ ਫਿਰ ਘਰ ਕਿਵੇਂ ਬਚੇਗਾ
ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਵੀਡੀਓ ਅਤੇ ਹੋਰ ਕਈ ਸ਼ਿਕਾਇਤਾਂ ਦੇ ਮਾਮਲੇ ’ਚ 15 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਦਾਰ ਦੇ ਆਦੇਸ਼ ’ਤੇ ਸਕੱਤਰੇਤ ਵਿਖੇ ਪਹੁੰਚ ਕੇ ਆਪਣਾ ਪੱਖ ਰੱਖਿਆ ਸੀ ਅਤੇ ਇਸ ਵੀਡੀਓ ਨੂੰ ਵੀ ਨਕਲੀ ਏ. ਆਈ. ਦੀ ਟੈਕਨਾਲੋਜੀ ਰਾਹੀਂ ਬਣਾਉਣ ਸਬੰਧੀ ਜਥੇਦਾਰ ਨੂੰ ਕਿਹਾ ਸੀ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਮਾਨ ਨੂੰ ਇਸ ਵੀਡੀਓ ਦਾ ਸਹੀ ਸੱਚ ਸੰਗਤਾਂ ਅੱਗੇ ਲਿਆਉਣ ਲਈ ਇਸ ਦੀ ਫੋਰੈਂਸਿਕ ਜਾਂਚ ਲਈ 2 ਲੈਬਾਂ ਸੁਝਾਉਣ ਲਈ ਵੀ ਕਿਹਾ ਸੀ। ਇਸ ਦਰਮਿਆਨ ਸ਼ਿਕਾਇਤ ਕਰਨ ਵਾਲੇ ਵਿਅਕਤੀ ਵੱਲੋਂ ਸਕੱਤਰੇਤ ਨੂੰ ਵਿਦੇਸ਼ ਦੀ ਫੋਰੈਂਸਿਕ ਜਾਂਚ ਦੀ ਜੋ ਰਿਪੋਰਟ ਭੇਜੀ ਗਈ ਹੈ, ਉਸ ਦੀ ਪੁਸ਼ਟੀ ਲਈ ਵੀ ਸਕੱਤਰੇਤ ਵੱਲੋਂ ਸਬੰਧਤ ਲੈਬ ਨੂੰ ਇਕ ਪੱਤਰ ਲਿਖ ਕੇ ਇਸ ਦੀ ਅਧਿਕਾਰਤ ਜਾਣਕਾਰੀ ਮੰਗਣ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਪੰਜਾਬ 'ਚ ਵੱਡੀ ਵਾਰਦਾਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
