ਭਗਵੰਤ ਮਾਨ ਮੁੜ ਬਣਨਗੇ ''ਪੰਜਾਬ ਪ੍ਰਧਾਨ'', ਸਿਸੋਦੀਆ ਕਰਨਗੇ ਐਲਾਨ!

Tuesday, Jan 29, 2019 - 02:24 PM (IST)

ਭਗਵੰਤ ਮਾਨ ਮੁੜ ਬਣਨਗੇ ''ਪੰਜਾਬ ਪ੍ਰਧਾਨ'', ਸਿਸੋਦੀਆ ਕਰਨਗੇ ਐਲਾਨ!

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਫਿਰ ਤੋਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਸੌਂਪਣ ਦੀ ਤਿਆਰੀ 'ਚ ਹੈ। ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲ ਰਹੀ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਬੁੱਧਵਾਰ ਨੂੰ ਕੋਰ ਕਮੇਟੀ ਦੀ ਬੈਠਕ ਲਈ ਚੰਡੀਗੜ੍ਹ ਆ ਰਹੇ ਹਨ, ਜਿਸ ਦੌਰਾਨ ਉਨ੍ਹਾਂ ਵਲੋਂ ਭਗਵੰਤ ਮਾਨ ਨੂੰ ਮੁੜ ਪ੍ਰਧਾਨ ਬਣਾਉਣ ਦਾ ਰਸਮੀਂ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਇਸ ਬਾਰੇ ਭਗਵੰਤ ਮਾਨ ਦੀ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਹੋ ਚੁੱਕੀ ਹੈ।

ਇਹ ਵੀ ਪਤਾ ਲੱਗਿਆ ਹੈ ਕਿ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 'ਚ ਲੋਕ ਸਭਾ ਚੋਣਾਂ ਬਾਰੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਵਲੋਂ ਡਰੱਗ ਮਾਮਲੇ 'ਚ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਕੋਲੋਂ ਮੁਆਫੀ ਮੰਗ ਲਈ ਗਈ ਸੀ, ਜਿਸ ਤੋਂ ਬਾਅਦ ਭਗਵੰਤ ਮਾਨ ਨੇ ਇਹ ਕਹਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ ਕਿ ਕੇਜਰੀਵਾਲ ਵਲੋਂ ਮੰਗੀ ਮੁਆਫੀ ਕਾਰਨ ਉਨ੍ਹਾਂ ਦੇ ਮਨ ਨੂੰ ਡੂੰਘੀ ਸੱਟ ਵੱਜੀ ਹੈ ਪਰ ਪਾਰਟੀ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਸੀ। 


author

Babita

Content Editor

Related News