ਲੁਧਿਆਣਾ ਧਮਾਕੇ ਦੇ ਜ਼ਖਮੀਆਂ ਦਾ ਹਾਲ ਜਾਨਣ ਪੁੱਜੇ ਭਗਵੰਤ ਮਾਨ, ਪੰਜਾਬ ਸਰਕਾਰ ''ਤੇ ਸਾਧਿਆ ਨਿਸ਼ਾਨਾ (ਤਸਵੀਰਾਂ)
Friday, Dec 24, 2021 - 02:46 PM (IST)
ਲੁਧਿਆਣਾ : ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਅੱਜ ਸਿਵਲ ਹਸਪਤਾਲ ਅਤੇ ਸੀ. ਐੱਮ. ਸੀ. ਲੁਧਿਆਣਾ ਪੁੱਜੇ ਅਤੇ ਬੰਬ ਧਮਾਕੇ ਦੌਰਾਨ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਜ਼ਖਮੀ ਵਿਅਕਤੀਆਂ ਦੇ ਪਰਿਵਾਰਿਕ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਬੰਬ ਧਮਾਕੇ ਨਾਲ ਵਿਅਕਤੀ ਦੇ ਚਿੱਥੜੇ ਉੱਡੇ, 10 ਫੁੱਟ ਉੱਚੀ ਛੱਤ 'ਤੇ ਜਾ ਪਏ ਖੂਨ ਦੇ ਛਿੱਟੇ
ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਮਾਸਟਰ ਮਾਈਂਡ ਲੋਕਾਂ ਤੱਕ ਪੁੱਜਣ ਦੀ ਲੋੜ ਹੈ ਪਰ ਸਰਕਾਰ ਤਾਂ ਖ਼ੁਦ ਆਪਸ 'ਚ ਲੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕੋਲ ਪੰਜਾਬ ਵਾਸਤੇ ਸਮਾਂ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਮਜ਼ਬੂਤ ਅਤੇ ਈਮਾਨਦਾਰ ਸਰਕਾਰ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ੍ਹਿਆ ਜਾ ਸਕੇ।
ਇਹ ਵੀ ਪੜ੍ਹੋ : ਨਵ-ਵਿਆਹੁਤਾ ਕੁੜੀ ਨਾਲ ਦਗ਼ਾ ਕਮਾ ਗਿਆ ਦਰਿੰਦਾ ਪਤੀ, ਟੱਪੀਆਂ ਦਰਿੰਦਗੀ ਦੀਆਂ ਹੱਦਾਂ
ਉਨ੍ਹਾਂ ਕਿਹਾ ਕਿ ਬਰਗਾੜੀ 'ਚ ਜੋ ਘਟਨਾ ਵਾਪਰੀ, ਜੇਕਰ ਉਸ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਬੇਅਦਬੀ ਕਰਨ ਦੀ ਕੋਸ਼ਿਸ਼ ਨਾ ਕਰਦਾ। ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਆਵੇਗੀ ਤਾਂ ਸੂਬੇ 'ਚ ਵਧੀਆ ਸਰਕਾਰ ਦੇਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾਂ ਵੀ ਹੋ ਚੁੱਕੇ ਨੇ 'ਵੱਡੇ ਧਮਾਕੇ', ਹਿਲਾ ਕੇ ਰੱਖ ਦਿੱਤੇ ਸੀ ਸੂਬੇ ਦੇ ਲੋਕ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ