''ਆਮ ਆਦਮੀ ਪਾਰਟੀ'' ਨੇ ਚੁੱਕਿਆ ਪੰਜਾਬ ''ਚ ਬੇਰੁਜ਼ਗਾਰੀ ਦਾ ਮੁੱਦਾ, ਕਹੀ ਇਹ ਗੱਲ
Sunday, Jan 16, 2022 - 03:31 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦਾ ਕਹਿਣਾ ਹੈ ਕਿ ਅੱਜ ਪੰਜਾਬ 'ਚ ਸਭ ਤੋਂ ਵੱਡੀ ਸਮੱਸਿਆ ਬੇਰੁਜ਼ਗਾਰੀ ਦੀ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ 'ਚੋਂ ਸਭ ਤੋਂ ਵੱਧ ਬੇਰੁਜ਼ਗਾਰੀ ਪੰਜਾਬ 'ਚ ਹੈ। ਉਨ੍ਹਾਂ ਕਿਹਾ ਕਿ ਮਾਂ-ਪਿਓ ਖ਼ੁਦ ਆਪਣੇ ਬੱਚਿਆਂ ਨੂੰ ਬਾਹਰ ਰੋਟੀ-ਰੋਜ਼ੀ ਲਈ ਭੇਜ ਰਹੇ ਹਨ। ਇਸ ਤਰ੍ਹਾਂ ਸਾਡਾ ਪੈਸਾ ਅਤੇ ਦਿਮਾਗ ਦੋਵੇਂ ਬਾਹਰ ਜਾ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚੋਂ ਇੰਡਸਟਰੀ ਵੀ ਚਲੀ ਗਈ ਅਤੇ ਅਮਨ-ਕਾਨੂੰਨ ਦੀ ਕੋਈ ਸਥਿਤੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਹਰ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇਗਾ ਅਤੇ ਜਦੋਂ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਗਿਆ ਤਾਂ ਪੰਜਾਬ ਮੁੜ ਰੰਗਲਾ ਪੰਜਾਬ ਬਣ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੀ. ਐੱਮ. ਚਿਹਰੇ ਦੇ ਐਲਾਨ ਨਾਲ ਸਬੰਧਿਤ ਜਨਤਾ ਦੀਆਂ ਬਹੁਤ ਸਾਰੀਆਂ ਕਾਲਾਂ ਆ ਰਹੀਆਂ ਹਨ ਅਤੇ ਸੁਝਾਅ ਵੀ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਪਾਰਟੀ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਦਾ ਮੌਕਾ ਮਿਲਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਬੇਰਹਿਮ ਪਤੀ ਦਾ ਖ਼ੌਫ਼ਨਾਕ ਕਾਰਾ, ਝਗੜੇ ਮਗਰੋਂ ਗਲਾ ਘੁੱਟ ਕੇ ਪਤਨੀ ਦਾ ਕੀਤਾ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ