ਭਗਵੰਤ ਮਾਨ ਦੇ ਇਸ ਹਲਕੇ ਤੋਂ ਚੋਣ ਲੜਨ ਦੀ ਚਰਚਾ, ਅੱਜ ਸ਼ਾਮ ਕੇਜਰੀਵਾਲ ਕਰਨਗੇ ਐਲਾਨ

01/20/2022 1:37:51 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ। ਏ. ਐੱਨ. ਆਈ. ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਸੰਗਰੂਰ ਅਧੀਨ ਪੈਂਦੇ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਸਕਦੇ ਹਨ।

ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਦੌਰਾਨ ਹਰੀਸ਼ ਚੌਧਰੀ ਦਾ ਵੱਡਾ ਬਿਆਨ, 'ਕਿਸੇ ਨਿੱਜੀ ਨੇਤਾ ਦਾ ਚਿਹਰਾ ਅੱਗੇ ਨਹੀਂ ਕਰੇਗੀ ਕਾਂਗਰਸ'

ਫਿਲਹਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਨੂੰ 3 ਵਜੇ ਇਸ ਦਾ ਰਸਮੀਂ ਐਲਾਨ ਕਰ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਗਵੰਤ ਮਾਨ ਨੇ ਜਲਾਲਾਬਾਦ ਤੋਂ ਚੋਣ ਲੜੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਦੀ ਗਠਜੋੜ ਦਲਾਂ ਨਾਲ ਸੀਟਾਂ ਦੀ ਵੰਡ ਨੂੰ ਲੈ ਬਣੀ ਸਹਿਮਤੀ

ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਵੱਲੋਂ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਂ ਦਾ ਐਲਾਨ ਕੀਤਾ ਸੀ। ਹੁਣ ਇਸ ਗੱਲ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ ਭਗਵੰਤ ਮਾਨ ਆਖ਼ਰ ਕਿਸ ਹਲਕੇ ਤੋਂ ਚੋਣ ਲੜਨਗੇ, ਜੋ ਕਿ ਅੱਜ ਸ਼ਾਮ ਨੂੰ ਕੇਜਰੀਵਾਲ ਦੇ ਰਸਮੀਂ ਐਲਾਨ ਮਗਰੋਂ ਸਾਫ਼ ਹੋ ਜਾਵੇਗਾ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita