ਪਟਿਆਲਾ 'ਚ ਹੋਈ ਬੇਅਦਬੀ ਬਾਰੇ ਬੋਲੇ ਭਗਵੰਤ ਮਾਨ, 'ਘਟਨਾ ਪਿੱਛੇ ਮਾਸਟਰ ਮਾਈਂਡ ਕੋਈ ਹੋਰ'

01/25/2022 9:31:38 PM

ਮੋਹਾਲੀ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਪਟਿਆਲਾ ਵਿਖੇ ਕਾਲੀ ਮਾਤਾ ਮੰਦਿਰ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਸਾਲ 2015 'ਚ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਂਦੀਆਂ ਤਾਂ ਕਿਸੇ ਦੀ ਵੀ ਇੰਝ ਬੇਅਦਬੀ ਕਰਨ ਦੀ ਹਿੰਮਤ ਨਾ ਪੈਂਦੀ।

ਇਹ ਵੀ ਪੜ੍ਹੋ : ਸ. ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਨੇ ਆਰਾਮ ਕਰਨ ਦੀ ਦਿੱਤੀ ਸਲਾਹ
ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ 'ਚ ਅਮਨ-ਸ਼ਾਂਤੀ ਹੋਣੀ ਜ਼ਰੂਰੀ ਹੈ ਅਤੇ ਇਹ ਤਾਂ ਹੀ ਹੋ ਸਕਦਾ ਹੈ, ਜੇਕਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ। ਇਸ ਮੌਕੇ ਭਗਵੰਤ ਮਾਨ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਨਵਜੋਤ ਸਿੱਧੂ ਜੇਕਰ 'ਆਪ' ਵੱਲੋਂ ਸੀ. ਐੱਮ. ਚਿਹਰੇ ਦੇ ਐਲਾਨ ਲਈ ਲੋਕਾਂ ਦੀਆਂ ਆਈਆਂ ਕਾਲਾਂ ਨੂੰ ਫਰਜ਼ੀ ਦੱਸ ਰਹੇ ਹਨ ਤਾਂ ਫਿਰ ਕਾਂਗਰਸ ਦਾ ਸਰਵੇ ਕਰਵਾ ਲੈਣ।

ਇਹ ਵੀ ਪੜ੍ਹੋ : ਲੁਧਿਆਣਾ ਪੁੱਜੇ 'ਸੁਖਬੀਰ ਬਾਦਲ' ਨੇ ਵਿਰੋਧੀਆਂ 'ਤੇ ਲਾਏ ਰਗੜੇ, ਪਾਰਟੀ ਵਰਕਰਾਂ ਨੂੰ ਕੀਤੀ ਅਪੀਲ

ਉਨ੍ਹਾਂ ਨਵਜੋਤ ਸਿੱਧੂ ਨੂੰ ਕਿਹਾ ਕਿ ਜੇਕਰ ਉਨ੍ਹਾਂ ਦਾ ਦਿਲ ਕਰਦਾ ਹੈ ਤਾਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਕਹਿ ਕੇ ਆਪਣੀ ਪਾਰਟੀ ਦਾ ਸਰਵੇ ਕਰਵਾ ਲੈਣ ਪਰ ਸਾਡੀ ਪਾਰਟੀ 'ਚ ਦਖ਼ਲ-ਅੰਦਾਜ਼ੀ ਨਾ ਕਰਨ। ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਮਾਮਲੇ ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਾਰੇ ਕਿੰਨੀ ਕੁ ਗੰਭੀਰ ਹੈ, ਇਹ ਉਸ 'ਤੇ ਨਿਰਭਰ ਕਰਦਾ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita