ਭਗਵੰਤ ਮਾਨ ਨੇ ਕਾਂਗਰਸ ''ਤੇ ਸਾਧਿਆ ਤਿੱਖਾ ਨਿਸ਼ਾਨਾ, ਪ੍ਰੈੱਸ ਕਾਨਫਰੰਸ ਦੌਰਾਨ ਕਹੀ ਵੱਡੀ ਗੱਲ

Thursday, Jan 27, 2022 - 02:03 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦਾ ਸੀ. ਐੱਮ. ਚਿਹਰਾ ਐਲਾਨੇ ਗਏ ਭਗਵੰਤ ਮਾਨ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ 'ਚੋਂ ਨਿਕਲੀ ਹੋਈ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਦੌਰਾਨ ਵੱਡੇ-ਵੱਡੇ ਆਗੂਆਂ ਅਤੇ ਧਨਾਢਾਂ ਨੂੰ ਆਮ ਆਦਮੀ ਪਾਰਟੀ ਦੇ ਨੌਜਵਾਨ ਹਰਾ ਦੇਣਗੇ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ

ਇਸ ਮੌਕੇ ਉਨ੍ਹਾਂ ਨੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੀ ਸਿਆਸਤ ਨੂੰ ਕਦੇ ਪਰਿਵਾਰਵਾਦ 'ਚੋਂ ਨਿਕਲਣ ਹੀ ਨਹੀਂ ਦਿੱਤਾ ਅਤੇ ਹੁਣ ਵੀ ਪਾਰਟੀ ਵੱਲੋਂ ਦਿੱਤੀਆਂ ਟਿਕਟਾਂ 'ਚ ਪਰਿਵਾਰਵਾਦ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ। ਉੁਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਇਹ ਗੱਲ ਕਹਿੰਦੀ ਹੈ ਕਿ ਯੂਥ ਨੂੰ ਅੱਗੇ ਆਉਣਾ ਚਾਹੀਦਾ ਹੈ ਪਰ ਪਾਰਟੀ ਨੇ ਖ਼ੁਦ ਹੀ ਯੂਥ ਲਈ ਦਰਵਾਜ਼ੇ ਬੰਦ ਕੀਤੇ ਹੋਏ ਹਨ।

ਇਹ ਵੀ ਪੜ੍ਹੋ : ਹੁਣ ਜਗਰਾਓਂ ਤੋਂ ਟਿਕਟ ਕੱਟੇ ਜਾਣ 'ਤੇ ਭੜਕੇ ਸਾਬਕਾ ਮੰਤਰੀ ਮਲਕੀਤ ਦਾਖਾ, CM ਚੰਨੀ ਖ਼ਿਲਾਫ਼ ਕੱਢੀ ਭੜਾਸ

ਉੁਨ੍ਹਾਂ ਕਿਹਾ ਕਿ ਇਸ ਵਾਰ ਖ਼ੁਦ ਨੂੰ ਸੀਜ਼ਨਲ ਸਿਆਸਤਦਾਨ ਕਹਾਉਣ ਵਾਲੇ ਆਗੂਆਂ ਨੂੰ 30-35 ਸਾਲਾਂ ਦੇ ਨੌਜਵਾਨ ਹਰਾਉਣਗੇ। ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ 'ਤੇ ਨਿਸ਼ਾਨਾ ਸਾਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਲੋਕ ਕਾਂਗਰਸ ਤੋਂ ਇੰਨਾ ਪਰੇਸ਼ਾਨ ਹਨ ਕਿ ਰਾਹੁਲ ਗਾਂਧੀ ਦੇ ਆਉਣ 'ਤੇ ਲੋਕਾਂ ਨੇ ਦੁਕਾਨਾਂ ਹੀ ਬੰਦ ਕਰ ਲਈਆਂ ਹਨ ਪਰ ਮਾਰਚ ਮਹੀਨੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਕਿਸੇ ਨੂੰ ਦੁਕਾਨਾਂ ਬੰਦ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ 20 ਫਰਵਰੀ ਨੂੰ ਲੋਕ ਝਾੜੂ ਵਾਲਾ ਬਟਨ ਦੱਬ ਕੇ ਕਾਂਗਰਸ ਦੀ ਦੁਕਾਨ ਬੰਦ ਕਰ ਦੇਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News