ਕੇਜਰੀਵਾਲ ਨੂੰ ਮਿਲਣ ਲਈ 'ਭਗਵੰਤ ਮਾਨ' ਦਿੱਲੀ ਰਵਾਨਾ, ਸਹੁੰ ਚੁੱਕ ਸਮਾਰੋਹ ਲਈ ਦੇਣਗੇ ਤਾਰੀਖ਼

Friday, Mar 11, 2022 - 11:47 AM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸ਼ੁੱਕਰਵਾਰ ਸਵੇਰੇ ਦਿੱਲੀ ਲਈ ਰਵਾਨਾ ਹੋਏ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਉਹ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਹੁੰ ਚੁੱਕ ਸਮਾਰੋਹ ਲਈ ਉਹ ਅੱਜ ਸ਼ਾਮ ਤੱਕ ਤਾਰੀਖ਼ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਸ਼ਨੀਵਾਰ ਨੂੰ ਉਹ ਰਾਜਪਾਲ ਨਾਲ ਮੁਲਾਕਾਤ ਕਰਨਗੇ ਅਤੇ ਇਸ ਤੋਂ ਬਾਅਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ 'ਚ ਸਹੁੰ ਚੁੱਕਣਗੇ।

ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਨੇ ਬੁਲਾਈ ਮੰਤਰੀ ਮੰਡਲ ਦੀ ਬੈਠਕ, ਰਾਜਪਾਲ ਨੂੰ ਸੌਂਪ ਸਕਦੇ ਨੇ ਅਸਤੀਫ਼ਾ

PunjabKesari

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਦੀ ਰਸਮੀ ਤੌਰ 'ਤੇ ਅੱਜ ਦਿੱਲੀ 'ਚ ਅਰਵਿੰਦ ਕੇਜਰੀਵਾਲ ਨਾਲ ਦੁਪਿਹਰ ਬਾਅਦ ਮੀਟਿੰਗ ਹੋਵੇਗੀ। ਇਸ ਗੱਲ ਦੀ ਵੀ ਪੂਰੀ ਸੰਭਾਵਨਾ ਹੈ ਕਿ ਭਗਵੰਤ ਮਾਨ ਖਟਕੜ ਕਲਾਂ 'ਚ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਹੀ ਸਹੁੰ ਚੁੱਕ ਸਕਦੇ ਹਨ।

ਇਹ ਵੀ ਪੜ੍ਹੋ : ਇਸ਼ਕ-ਏ-ਸਿਸਵਾਂ ਲੈ ਡੁੱਬਾ 'ਕੈਪਟਨ' ਨੂੰ, ਹੁਣ ਕੀ ਕਰਨਗੇ

PunjabKesari

ਇਹ ਵੀ ਦੱਸਣਯੋਗ ਹੈ ਕਿ ਪੰਜਾਬ ’ਚ ਰਵਾਇਤੀ ਰੂਪ ’ਚ ਵਿਧਾਨ ਸਭਾ ਚੋਣ ਜਿੱਤ ਕੇ ਆਉਣ ਵਾਲੀ ਪਾਰਟੀ ਦੇ ਨੇਤਾ ਵੱਲੋਂ ਰਾਜ ਭਵਨ ਚੰਡੀਗੜ੍ਹ ’ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਜਾਂਦੀ ਹੈ ਪਰ ਆਮ ਆਦਮੀ ਪਾਰਟੀ ਦੇ ਨੇਤਾ ਭਗਵੰਤ ਮਾਨ ਨੇ ਪੁਰਾਣੀ ਰਵਾਇਤ ਨੂੰ ਤੋੜਣ ਦਾ ਫ਼ੈਸਲਾ ਲਿਆ ਹੈ।
ਇਹ ਵੀ ਪੜ੍ਹੋ : 25 ਸਾਲਾਂ ਤੋਂ ਲੰਬੀ 'ਚ ਜਿੱਤਦੇ ਆ ਰਹੇ 'ਪ੍ਰਕਾਸ਼ ਸਿੰਘ ਬਾਦਲ' ਬੁਰੀ ਤਰ੍ਹਾਂ ਹਾਰੇ, 'ਆਪ' ਦੇ ਗੁਰਮੀਤ ਖੁੱਡੀਆਂ ਜੇਤੂ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News