ਰਾਜਪਾਲ ਨਾਲ ਮੁਲਾਕਾਤ ਮਗਰੋਂ 'ਭਗਵੰਤ ਮਾਨ' ਦਾ ਵੱਡਾ ਬਿਆਨ, 'ਪੰਜਾਬ ਲਈ ਲਏ ਜਾਣਗੇ ਇਤਿਹਾਸਕ ਫ਼ੈਸਲੇ'

Saturday, Mar 12, 2022 - 11:09 AM (IST)

ਰਾਜਪਾਲ ਨਾਲ ਮੁਲਾਕਾਤ ਮਗਰੋਂ 'ਭਗਵੰਤ ਮਾਨ' ਦਾ ਵੱਡਾ ਬਿਆਨ, 'ਪੰਜਾਬ ਲਈ ਲਏ ਜਾਣਗੇ ਇਤਿਹਾਸਕ ਫ਼ੈਸਲੇ'

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਸ਼ਨੀਵਾਰ ਨੂੰ ਰਾਜਭਵਨ ਵਿਖੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਗਈ। ਭਗਵੰਤ ਮਾਨ ਨੇ 92 ਵਿਧਾਇਕਾਂ ਸਣੇ ਰਾਜਪਾਲ ਨੂੰ ਸਮਰਥਨ ਪੱਤਰ ਸੌਂਪਿਆ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਨੂੰ ਰਾਜਪਾਲ ਨੇ ਮਨਜ਼ੂਰ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਜਲਦ 'ਨਿਗਮ ਚੋਣਾਂ' ਕਰਵਾ ਸਕਦੀ ਹੈ 'ਆਪ', ਕਈ ਕਾਂਗਰਸੀ ਕੌਂਸਲਰ ਪਾਲਾ ਬਦਲਣ ਨੂੰ ਤਿਆਰ

ਭਗਵੰਤ ਮਾਨ ਨੇ ਰਾਜਭਵਨ ਤੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ 16 ਮਾਰਚ ਨੂੰ ਦੁਪਹਿਰ 12.30 ਵਜੇ ਸਹੁੰ ਚੁੱਕ ਸਮਾਰੋਹ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਸ ਦਿਨ ਆਪਣਾ ਸਭ ਕੁੱਝ ਪੰਜਾਬ ਦੀ ਤਰੱਕੀ ਲਈ ਨਿਛਾਵਰ ਕਰਨ ਦੀ ਸਹੁੰ ਚੁੱਕਾਂਗੇ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਦੌਰਾਨ ਪੂਰੇ ਪੰਜਾਬ ਤੋਂ ਲੋਕ ਆਉਣਗੇ ਅਤੇ ਭਗਤ ਸਿੰਘ ਨੂੰ ਸ਼ਰਧਾਂਜਲੀ ਵੀ ਦੇਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਟਾਂਡਾ ਉੜਮੁੜ 'ਚ 20 ਤੋਂ ਜ਼ਿਆਦਾ ਗਊਆਂ ਦਾ ਸਿਰ ਵੱਢ ਕੇ ਕਤਲ, ਇਲਾਕੇ 'ਚ ਫੈਲੀ ਸਨਸਨੀ

ਉਨ੍ਹਾਂ ਕਿਹਾ ਕਿ ਉਹ ਭਗਤ ਸਿੰਘ ਦੇ ਸੁਫ਼ਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦਾ ਸੰਕਲਪ ਲੈਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਬਨਿਟ ਵਧੀਆ ਹੋਵੇਗੀ ਅਤੇ ਪੰਜਾਬ ਲਈ ਇਤਿਹਾਸਕ ਫ਼ੈਸਲੇ ਲਏ ਜਾਣਗੇ, ਜੋ ਪਹਿਲਾਂ ਕਦੇ ਨਹੀਂ ਲਏ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News