ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ 'ਹੋਲੇ ਮਹੱਲੇ' ਦੀ ਦਿੱਤੀ ਵਧਾਈ

03/19/2022 10:41:46 AM

ਸੰਗਰੂਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤੇ 'ਹੋਲੇ ਮਹੱਲੇ' ਦੀਆਂ ਸਮੂਹ ਸੰਗਤ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਸ਼ੁਰੂਆਤ ਕਰਕੇ ਸਿੱਖ ਕੌਮ ਦੀ ਬਹਾਦਰੀ ਦੇ ਜੌਹਰ ਨੂੰ ਪੂਰੀ ਦੁਨੀਆ ਸਾਹਮਣੇ ਰੱਖਿਆ ਗਿਆ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੇ ਪਿਛਲੇ ਟਾਇਰ ਥੱਲੇ ਆਇਆ ਸਾਈਕਲ ਸਵਾਰ

ਦੱਸਣਯੋਗ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਅੱਜ ਦੂਜਾ ਦਿਨ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਹੋਈ ਹੈ। ਇਸ ਖ਼ਾਸ ਮੌਕੇ ’ਤੇ ਸੰਗਤ ਲਈ ਜਿੱਥੇ ਗੁਰੂ ਘਰ ਵਿਚ ਆਸਾਨੀ ਨਾਲ ਮੱਥਾ ਟੇਕਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ, ਉੱਥੇ ਹੀ ਜੋੜਾ ਘਰ, ਗੱਠੜੀ ਘਰ, ਠੰਡੇ ਪਾਣੀ ਦੀਆਂ ਛਬੀਲਾਂ, ਬਿਜਲੀ, ਪਾਣੀ, ਕੜਾਹ ਪ੍ਰਸ਼ਾਦ ਦੀ ਦੇਗ, ਸਰੋਵਰਾਂ ਵਿਚ ਇਸ਼ਨਾਨ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਹ ਵੀ ਪੜ੍ਹੋ : ਭਗਵੰਤ ਮਾਨ ਕੈਬਨਿਟ ਦੀ ਪਹਿਲੀ ਬੈਠਕ ਦਾ ਸਮਾਂ ਬਦਲਿਆ, ਹੁਣ ਇੰਨੇ ਵਜੇ ਹੋਵੇਗੀ ਬੈਠਕ

ਗੁਰੂ ਘਰਾਂ ਵਿਚ ਰੰਗ-ਰੋਗਨ ਅਤੇ ਰੌਸ਼ਨੀਆਂ ਦਾ ਸਾਰਾ ਕੰਮ ਵੀ ਪੂਰਾ ਕਰ ਲਿਆ ਗਿਆ ਹੈ ਅਤੇ ਬਾਹਰੋਂ ਹੋਰ ਸੇਵਾਦਾਰ ਵੀ ਮੰਗਵਾਏ ਗਏ ਹਨ ਤਾਂ ਜੋ ਯੋਗ ਪ੍ਰਬੰਧ ਕੀਤੇ ਜਾ ਸਕਣ। 


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita