ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਹੁਸੈਨੀਵਾਲਾ ਲਈ ਨਿਕਲੇ 'ਭਗਵੰਤ ਮਾਨ', ਪੰਜਾਬ ਦੇ ਲੋਕਾਂ ਲਈ ਕਰਨਗੇ ਵੱਡਾ ਐਲਾਨ

03/23/2022 10:04:39 AM

ਸੰਗਰੂਰ (ਵੈੱਬ ਡੈਸਕ, ਵਿਜੇ ਕੁਮਾਰ ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦੀ ਦਿਹਾੜੇ ਮੌਕੇ ਸ਼ਹੀਦਾਂ ਨੂੰ ਸਿਜਦਾ ਕਰਨ ਲਈ ਹੁਸੈਨੀਵਾਲਾ ਲਈ ਘਰੋਂ ਨਿਕਲ ਚੁੱਕੇ ਹਨ। ਭਗਵੰਤ ਮਾਨ ਹੁਸੈਨੀਵਾਲਾ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਦੇਣਗੇ। ਅੱਜ ਦੇ ਦਿਨ ਹੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰਨਗੇ। ਭਗਵੰਤ ਮਾਨ ਨੇ ਪਹਿਲਾਂ ਹੀ ਦੱਸ ਦਿੱਤਾ ਸੀ ਕਿ ਉਹ 23 ਮਾਰਚ ਨੂੰ ਸ਼ਹੀਦੀ ਦਿਹਾੜੇ ਮੌਕੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਹੈਲਪਲਾਈਨ ਨੰਬਰ ਜਾਰੀ ਕਰਨਗੇ, ਜੋ ਖ਼ੁਦ ਉਨ੍ਹਾਂ ਦਾ ਵਟਸਐਪ ਨੰਬਰ ਹੋਵੇਗਾ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਪੰਜਾਬ ਬੋਰਡ ਦੀ 5ਵੀਂ ਜਮਾਤ ਦੀ ਅੱਜ ਹੋਣ ਵਾਲੀ ਪ੍ਰੀਖਿਆ ਹੁਣ 2 ਅਪ੍ਰੈਲ ਨੂੰ ਹੋਵੇਗੀ
ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਿਜਦਾ  
ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਜਦਾ ਕਰਦੇ ਹੋਏ ਟਵੀਟ ਕੀਤਾ ਹੈ, "ਜੰਗ-ਏ-ਆਜ਼ਾਦੀ ਦੇ ਨਾਇਕ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ।''

ਇਹ ਵੀ ਪੜ੍ਹੋ : ਭਗਵੰਤ ਮਾਨ ਦੇ ਸਵਾਲ ਕਾਰਨ 'ਰਾਜਾ ਵੜਿੰਗ' ਦੀ ਵਿਧਾਨ ਸਭਾ 'ਚ ਕਿਰਕਿਰੀ, ਹਾਸੋਹੀਣਾ ਬਣਿਆ ਮਾਹੌਲ

ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਦੀਆਂ ਰਹੀਆਂ ਸਰਕਾਰਾਂ ਨੇ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਕੋਈ ਫ਼ੈਸਲਾ ਨਹੀਂ ਲਿਆ ਸੀ ਪਰ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦਾਂ ਦੀ ਇਸ ਲਾਸਾਨੀ ਕੁਰਬਾਨੀ ਸ਼ਹਾਦਤ ਦੇ ਮੱਦੇਨਜ਼ਰ ਪੰਜਾਬ ਅੰਦਰ 23 ਮਾਰਚ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਕੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਗਈ ਹੈ। 
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੀਨ ਤੋਂ ਸਾਈਬਰ ਗਰੁੱਪ ਵੱਲੋਂ ਪੰਜਾਬ ਸਣੇ 8 ਸੂਬਿਆਂ 'ਤੇ ਵੱਡਾ ਹਮਲਾ, ਕੇਂਦਰੀ ਅਥਾਰਟੀ ਨੇ ਕੀਤਾ ਸੂਚਿਤ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News