'ਭਗਵੰਤ ਮਾਨ' ਨੇ ਨਹੀਂ ਨਿਭਾਈ ਨਵੇਂ ਮੰਤਰੀਆਂ ਨੂੰ ਜੁਆਇਨ ਕਰਵਾਉਣ ਦੀ ਰਵਾਇਤ
Wednesday, Mar 23, 2022 - 04:27 PM (IST)
ਲੁਧਿਆਣਾ (ਹਿਤੇਸ਼) : ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਜ਼ਰੂਰੀ ਰਵਾਇਤ ਪੂਰੀ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲਣ ਦਾ ਸਮਾਂ ਤਾਂ ਮੰਗ ਲਿਆ ਹੈ ਪਰ ਨਵੇਂ ਮੰਤਰੀਆਂ ਨੂੰ ਜੁਆਇਨ ਕਰਵਾਉਣ ਦੀ ਰਵਾਇਤ ਨਹੀਂ ਨਿਭਾਈ ਹੈ। ਇਸ ਤੋਂ ਪਹਿਲਾਂ ਸਾਰੇ ਮੁੱਖ ਮੰਤਰੀਆਂ ਵੱਲੋਂ ਆਪਣੇ ਨਵੇਂ ਮੰਤਰੀਆਂ ਨੂੰ ਨਾਲ ਲਿਜਾ ਕੇ ਦਫ਼ਤਰ 'ਚ ਜੁਆਇਨ ਕਰਵਾਇਆ ਜਾਂਦਾ ਰਿਹਾ ਹੈ, ਭਾਵੇਂ ਹੀ ਇਸ ਲਈ ਮੰਤਰੀਆਂ ਨੂੰ ਇੰਤਜ਼ਾਰ ਕਿਉਂ ਨਾ ਕਰਨਾ ਪਵੇ ਪਰ ਭਗਵੰਤ ਮਾਨ ਨੇ ਇਸ ਰਵਾਇਤ ਨੂੰ ਤੋੜ ਦਿੱਤਾ ਹੈ।
ਇਹ ਵੀ ਪੜ੍ਹੋ : ਪਿਆਕੜਾਂ ਨੂੰ ਲੱਗਾ ਵੱਡਾ ਝਟਕਾ, ਇਕ ਅਪ੍ਰੈਲ ਤੋਂ ਮਹਿੰਗੀ ਹੋਵੇਗੀ ਸ਼ਰਾਬ
ਮੰਤਰੀਆਂ ਦੇ ਜੁਆਇਨ ਕਰਨ ਦੌਰਾਨ ਉਨ੍ਹਾਂ ਦੇ ਸਾਥੀ ਮੰਤਰੀ ਅਤੇ ਵਿਧਾਇਕ ਜਾਂ ਰਿਸ਼ਤੇਦਾਰ ਹੀ ਮੌਜੂਦ ਸਨ। ਹਾਲਾਂਕਿ ਇਸ ਤੋਂ ਪਹਿਲਾਂ ਸਪੀਕਰ ਨੂੰ ਚਾਰਜ ਦਿਵਾਉਣ ਤੋਂ ਇਲਾਵਾ ਨਵੇਂ ਬਣਨ ਵਾਲੇ ਰਾਜ ਸਭਾ ਮੈਂਬਰਾਂ ਦੇ ਨਾਮਾਂਕਣ ਦਾਖ਼ਲ ਕਰਵਾਉਣ ਦੌਰਾਨ ਭਗਵੰਤ ਮਾਨ ਮੌਜੂਦ ਸਨ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ 'ਚ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਮੰਤਰੀ ਬਣਾਉਣ ਲਈ ਸਿਫ਼ਾਰਿਸ਼ ਨਾ ਮੰਨੇ ਜਾਣ ਦੇ ਕਾਰਨ ਭਗਵੰਤ ਮਾਨ ਵੱਲੋਂ ਮੰਤਰੀਆਂ ਨੂੰ ਜੁਆਇਨ ਕਰਾਉਣ ਤੋਂ ਦੂਰੀ ਬਣਾ ਕੇ ਰੱਖੀ ਗਈ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਚੀਨ ਤੋਂ ਸਾਈਬਰ ਗਰੁੱਪ ਵੱਲੋਂ ਪੰਜਾਬ ਸਣੇ 8 ਸੂਬਿਆਂ 'ਤੇ ਵੱਡਾ ਹਮਲਾ, ਕੇਂਦਰੀ ਅਥਾਰਟੀ ਨੇ ਕੀਤਾ ਸੂਚਿਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ