CM ਭਗਵੰਤ ਮਾਨ ਨੇ ਦਿੱਲੀ 'ਚ ਸਰਕਾਰੀ School of Excellence ਦਾ ਕੀਤਾ ਦੌਰਾ, ਅਰਵਿੰਦ ਕੇਜਰੀਵਾਲ ਵੀ ਰਹੇ ਮੌਜੂਦ
Monday, Apr 25, 2022 - 12:56 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ 2 ਦਿਨਾਂ ਦੇ ਦਿੱਲੀ ਦੌਰੇ 'ਤੇ ਹਨ। ਆਪਣੇ ਦੌਰੇ ਦੇ ਪਹਿਲੇ ਦਿਨ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਡਾ. ਬੀ. ਆਰ. ਅੰਬੇਡਕਰ ਸਕੂਲ ਆਫ ਐਕਸੀਲੈਂਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਦਿੱਲੀ ਦੇ ਸਿੱਖਿਆ ਸਕੱਤਰ ਵੱਲੋਂ ਪੰਜਾਬ ਤੋਂ ਆਏ ਵਫ਼ਦ ਨੂੰ ਵਿਸਥਾਰ ਪੂਰਵਕ ਇਸ ਦੀ ਜਾਣਕਾਰੀ ਦਿੱਤੀ ਗਈ। ਭਗਵੰਤ ਮਾਨ ਨੇ ਦਿੱਲੀ ਦੇ ਮੁੱਹਲਾ ਕਲੀਨਿਕ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁਹੱਲਾ ਕਲੀਨਿਕ ਦੀ ਤਾਰੀਫ਼ ਪੂਰੀ ਦੁਨੀਆ ਨੇ ਕੀਤੀ ਹੈ ਅਤੇ ਪੰਜਾਬ ਦੀ ਬਿਹਤਰੀ ਲਈ ਅਸੀਂ ਵੀ ਇਸ ਮਾਡਲ ਤੋਂ ਸਿੱਖਾਂਗੇ।
ਇਸ ਦੌਰਾਨ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਸ਼ਾਮਲ ਸਨ। ਭਗਵੰਤ ਮਾਨ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਨਾਲ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਾ ਹੈ। ਇਹ ਦੌਰਾ ਦਿੱਲੀ ਦੀ ਤਰਜ਼ 'ਤੇ ਪੰਜਾਬ ਦੇ ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਨੂੰ ਸੁਧਾਰਨ ਲਈ ਕੀਤੀ ਜਾਣਾ ਹੈ। ਪੰਜਾਬ ਦੇ ਸਕੂਲ ਅਤੇ ਹਸਪਤਾਲਾਂ ਨੂੰ ਵੀ ਦਿੱਲੀ ਵਾਂਗ ਬਿਹਤਰ ਬਣਾਏ ਜਾਣ ਲਈ ਭਗਵੰਤ ਮਾਨ ਵੱਲੋਂ ਇਹ ਦੌਰਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਨੂੰ ਲੈ ਕੇ ਜ਼ਰੂਰੀ ਖ਼ਬਰ, 27 ਅਤੇ 28 ਤਾਰੀਖ਼ ਨੂੰ ਵਧੇਗਾ 'ਲੂ' ਦਾ ਕਹਿਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ