ਪੰਜਾਬ ਦੇ CM ਭਗਵੰਤ ਮਾਨ ਨੂੰ ਅਦਾਲਤ ਵੱਲੋਂ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
Sunday, May 01, 2022 - 09:27 AM (IST)
ਮਾਨਸਾ (ਜੱਸਲ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਨਸਾ ਅਦਾਲਤ ਨੇ 21 ਜੁਲਾਈ ਲਈ ਸੰਮਨ ਜਾਰੀ ਕੀਤੇ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਮਾਨਸਾ ਦੇ ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਸਾਲ 2019 ’ਚ ਆਮ ਆਦਮੀ ਪਾਰਟੀ ਛੱਡ ਕਾਂਗਰਸ ’ਚ ਸ਼ਾਮਲ ਹੋਏ ਸਨ, ਜਿਸ ਨੂੰ ਲੈ ਕੇ ਭਗਵੰਤ ਮਾਨ ਵੱਲੋਂ ਟਿੱਪਣੀ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪਟਿਆਲਾ ਹਿੰਸਾ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, IG, SSP ਤੇ SP ਦਾ ਤਬਾਦਲਾ
ਉਸ ਸਮੇਂ ਭਗਵੰਤ ਮਾਨ ਨੇ ਨਾਜਰ ਸਿੰਘ ਮਾਨਸ਼ਾਹੀਆ ’ਤੇ ਇਹ ਇਲਜ਼ਾਮ ਲਾਏ ਸੀ ਕਿ ਮਾਨਸ਼ਾਹੀਆ ਦੀ ਕਾਂਗਰਸ ਨਾਲ ਡੀਲ ਹੋਈ ਹੈ, ਜਿਸ ਤੋਂ ਬਾਅਦ ਨਾਜਰ ਸਿੰਘ ਮਾਨਸ਼ਾਹੀਆ ਨੇ ਭਗਵੰਤ ਮਾਨ ਖ਼ਿਲਾਫ਼ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਨੂੰ ਲੈ ਕੇ 'ਯੈਲੋ ਅਲਰਟ' ਜਾਰੀ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
ਉਸ ਕੇਸ ਦੀ ਪਹਿਲੀ ਤਾਰੀਖ਼ 'ਚ ਅਦਾਲਤ ਨੇ 21 ਜੁਲਾਈ ਨੂੰ ਭਗਵੰਤ ਮਾਨ ਨੂੰ ਮਾਨਸਾ ਅਦਾਲਤ ਵਿਖੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ