CM ਫੇਰੀ ਤੋਂ ਪਹਿਲਾਂ ਪੁਲਸ ਛਾਉਣੀ ''ਚ ਤਬਦੀਲ ਲੁਧਿਆਣਾ, ''ਭਗਵੰਤ ਮਾਨ'' ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

Thursday, May 05, 2022 - 10:45 AM (IST)

CM ਫੇਰੀ ਤੋਂ ਪਹਿਲਾਂ ਪੁਲਸ ਛਾਉਣੀ ''ਚ ਤਬਦੀਲ ਲੁਧਿਆਣਾ, ''ਭਗਵੰਤ ਮਾਨ'' ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ (ਵਿੱਕੀ/ਮੁੱਲਾਂਪੁਰੀ) : ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਅੱਜ ਪਹਿਲੀ ਵਾਰ ਲੁਧਿਆਣਾ ਪਹੁੰਚ ਰਹੇ ਹਨ। ਇੱਥੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ’ਤੇ ਸੂਬਾ ਪੱਧਰੀ ਸਮਾਰੋਹ ਸਥਾਨਕ ਡਾ. ਮਨਮੋਹਨ ਸਿੰਘ ਆਡੀਓਟੋਰੀਅਮ, ਪੀ. ਏ. ਯੂ. ਵਿਚ ਮਨਾਇਆ ਜਾਵੇਗਾ। ਇਸ ਸਮਾਰੋਹ ਦੇ ਮੁੱਖ ਮਹਿਮਾਨ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ’ਚ ਰਾਮਗੜ੍ਹੀਆ ਭਾਈਚਾਰੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਮੁੱਖ ਮੰਤਰੀ ਵੱਲੋਂ ਸਨਮਾਨ ਵੀ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ ’ਚ ਦਸਤ ਰੋਗ ਨਾਲ 9 ਲੋਕ ਬੀਮਾਰ, DC ਨੇ ਦੱਸਿਆ ਇਹ ਕਾਰਨ

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਜਨਮ/ਬਲਿਦਾਨ ਦਿਵਸ ਸੂਬਾ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੀ ਨੌਜਵਾਨ ਪੀੜ੍ਹੀ ਦੇਸ਼ ਦੇ ਮਹਾਨ ਯੋਧਿਆਂ ਦੇ ਜੀਵਨ ਅਤੇ ਬਲਿਦਾਨ ਦੇ ਇਤਿਹਾਸ ਤੋਂ ਸਬਕ ਲੈ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰੋਹ ਦੇ ਸਬੰਧ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਹ ਵੀ ਪੜ੍ਹੋ : UT ਪ੍ਰਸ਼ਾਸਨ ਨੇ ਵਾਪਸ ਲਏ 'ਨੋ ਵੈਕਸੀਨ, ਨੋ ਸਕੂਲ' ਦੇ ਹੁਕਮ, ਹੁਣ ਨਹੀਂ ਖ਼ਰਾਬ ਹੋਵੇਗੀ ਬੱਚਿਆਂ ਦੀ ਪੜ੍ਹਾਈ

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੀ ਫੇਰੀ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਕਿਉਂਕਿ ਪਿਛਲੇ ਦਿਨੀਂ ਪੰਜਾਬ ਦੇ ਇਕ ਰੇਲਵੇ ਸਟੇਸ਼ਨ 'ਤੇ ਧਮਕੀ ਭਰੀ ਚਿੱਠੀ ਮਿਲੀ ਸੀ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਸਮੇਤ ਵੀ. ਆਈ. ਪੀ. ਅਤੇ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਸ ਕਾਰਨ ਪੀ. ਏ. ਯੂ. ਦੇ ਅੰਦਰ ਅਤੇ ਬਾਹਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਸਵੇਰੇ 10.45 ਦੇ ਕਰੀਬ ਲੁਧਿਆਣਾ ਪਹੁੰਚ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News