CM ਮਾਨ ਨੇ ਪਾਰਟੀ ਦਾ ਵਾਅਦਾ ਪੁਗਾਇਆ, PRTC ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਦੇਣ ਦੇ ਹੁਕਮ

Monday, May 09, 2022 - 01:02 PM (IST)

CM ਮਾਨ ਨੇ ਪਾਰਟੀ ਦਾ ਵਾਅਦਾ ਪੁਗਾਇਆ, PRTC ਡਰਾਈਵਰ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ਾ ਦੇਣ ਦੇ ਹੁਕਮ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਵਿੱਤ ਵਿਭਾਗ ਨੂੰ ਮ੍ਰਿਤਕ ਪੀ. ਆਰ. ਟੀ. ਸੀ. ਡਰਾਈਵਰ ਮਨਜੀਤ ਸਿੰਘ ਜੋ ਕਿ ਕੋਰੋਨਾ ਯੋਧੇ ਸਨ, ਦੇ ਪਰਿਵਾਰ ਨੂੰ ਤੁਰੰਤ 50 ਲੱਖ ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮਨਜੀਤ ਸਿੰਘ ਦੇ ਫ਼ੌਤ ਹੋ ਜਾਣ 'ਤੇ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਿੱਤੇ ਸਨ, ਜਦੋਂ ਕਿ ਕੋਵਿਡ-19 ਮਹਾਮਾਰੀ ਮੌਕੇ ਕੌਮੀ ਤਾਲਾਬੰਦੀ ਦੌਰਾਨ ਨਾਂਦੇੜ ਸਾਹਿਬ, ਸ੍ਰੀ ਹਜ਼ੂਰ ਸਾਹਿਬ ਵਿਚ ਫਸੇ ਸਿੱਖ ਸ਼ਰਧਾਲੂਆਂ ਨੂੰ ਉੱਥੋਂ ਪੰਜਾਬ ਲਿਆਉਣ ਲਈ ਉਸ ਦੀ ਵਿਸ਼ੇਸ਼ ਡਿਊਟੀ ਲਾਈ ਗਈ ਸੀ।

ਇਹ ਵੀ ਪੜ੍ਹੋ : ਹਵਸ ਦੀ ਅੱਗ 'ਚ ਨੌਜਵਾਨ ਨੇ ਮਾਸੂਮ ਬੱਚੀ ਨੂੰ ਵੀ ਨਾ ਬਖ਼ਸ਼ਿਆ, ਖੰਡਰਨੁਮਾ ਮਕਾਨ 'ਚ ਲਿਜਾ ਕੀਤੀ ਗੰਦੀ ਕਰਤੂਤ

ਇਸ ਕਾਰਨ ਆਮ ਆਦਮੀ ਪਾਰਟੀ ਦੇ ਪੰਜਾਬ ਵਿੰਗ ਵੱਲੋਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ‘ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁੱਖੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਅਕਾਲੀ ਆਗੂ ਵਿੱਕੀ ਮਿੱਡੂਖੇੜਾ ਕਤਲ ਮਾਮਲਾ, ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਸ ਨੇ ਬਰਾਮਦ ਕੀਤੇ ਹਥਿਆਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News