''ਭਗਵੰਤ ਮਾਨ'' ਨੂੰ ਯਾਦ ਆ ਹੀ ਗਏ ਅਮਰਜੀਤ ਸੰਦੋਆ, ਕੈਪਟਨ ''ਤੇ ਲਾਏ ਰਗੜੇ (ਵੀਡੀਓ)

06/24/2018 8:01:19 AM

ਸੰਗਰੂਰ : 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਆਖਰ ਨੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਦਾ ਖਿਆਲ ਆ ਹੀ ਗਿਆ ਹੈ, ਇਸੇ ਲਈ ਤਾਂ ਅੱਜ ਭਗਵੰਤ ਮਾਨ ਨੇ ਅੱਜ ਉਨ੍ਹਾਂ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਵੀ ਯਾਦ ਕਰਵਾ ਦਿੱਤੇ ਹਨ ਅਤੇ ਉਨ੍ਹਾਂ ਨੂੰ ਇਸ ਮਾਮਲੇ ਦੇ ਦੋਸ਼ੀ ਵਿਅਕਤੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ।
ਭਗਵੰਤ ਮਾਨ ਨੇ ਕਿਹਾ ਹੈ ਕਿ ਅਮਰਜੀਤ ਸੰਦੋਆ ਨੇ ਰੇਤ ਮਾਫੀਆ ਖਿਲਾਫ ਆਵਾਜ਼ ਚੁੱਕੀ ਤਾਂ ਉਨ੍ਹਾਂ ਨਾਲ ਹੀ ਕੁੱਟਮਾਰ ਕਰ ਦਿੱਤੀ ਗਈ। ਉਨ੍ਹਾਂ ਕੈਪਟਨ 'ਤੇ ਰਗੜੇ ਲਾਉਂਦਿਆਂ ਕਿਹਾ ਕਿ ਕੈਪਟਨ ਦੇ ਰਾਜ 'ਚ ਇਕ ਵਿਧਾਇਕ ਨੂੰ ਕੁੱਟਿਆ ਜਾ ਰਿਹਾ ਹੈ। ਉਨ੍ਹਾਂ ਕੈਪਟਨ ਨੂੰ ਯਾਦ ਦੁਆਇਆ ਕਿ ਵੋਟਾਂ ਸਮੇਂ ਉਨ੍ਹਾਂ ਨੇ ਰੇਤ ਮਾਫੀਆ ਨੂੰ ਖਤਮ ਕਰਨ ਦੀ ਸਹੁੰ ਖਾਧੀ ਸੀ, ਜਿਸ ਨੂੰ ਉਹ ਭੁੱਲ ਗਏ ਹਨ।
ਭਗਵੰਤ ਮਾਨ ਨੇ ਕੈਪਟਨ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ 'ਤੇ ਆ ਕੇ ਦੇਖਣ ਕਿ ਪੰਜਾਬ 'ਚ ਹਾਲਾਤ ਕਿੰਨੇ ਜ਼ਿਆਦਾ ਖਰਾਬ ਹੋ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸੰਦੋਆ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਮਾਮਲਾ ਜ਼ਰੂਰ ਦਰਜ ਹੋਵੇਗਾ।