ਪੇਂਡੂ ਵਿਕਾਸ ਫੰਡ ’ਚ ਕਟੌਤੀ ਕਰਕੇ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ ਮੋਦੀ ਸਰਕਾਰ : ਭਗਵੰਤ ਮਾਨ
Thursday, Jan 21, 2021 - 11:50 AM (IST)
ਚੰਡੀਗੜ੍ਹ (ਰਮਨਜੀਤ)- ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਆਰ. ਡੀ. ਐੱਫ਼. ਵਿਚ 2 ਫ਼ੀਸਦੀ ਦੀ ਕਟੌਤੀ ਕੀਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ। ਮਾਨ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਫੰਡ (ਆਰ. ਡੀ. ਐੱਫ਼.) ਵਿਚ ਜਾਣਬੁੱਝ ਕੇ 2 ਫ਼ੀਸਦੀ ਕਟੌਤੀ ਕਰਕੇ ਪੰਜਾਬ ਦੇ ਲੋਕਾਂ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਸਰਕਾਰ ਦੇ ਮਾਲੀਏ ਵਿਚ ਲਗਭਗ 800 ਕਰੋੜ ਰੁਪਏ ਦੀ ਕਮੀ ਆਵੇਗੀ ਅਤੇ ਪੇਂਡੂ ਖੇਤਰ ਵਿਚ ਹੋਣ ਵਾਲੇ ਲੋਕ ਕਲਿਆਣ ਦੇ ਕੰਮਾਂ ਵਿਚ ਰੁਕਾਵਟਾਂ ਪੈਦਾ ਹੋਣਗੀਆਂ।
ਇਹ ਵੀ ਪੜ੍ਹੋ : ਪਿਓ ਦੀ ਜਾਨ ਬਚਾਉਣ ਲਈ ਇਕਲੌਤੀ ਧੀ ਨੇ ਦਾਅ ’ਤੇ ਲਾਈ ਆਪਣੀ ਜਾਨ, ਹਰ ਕੋਈ ਕਰ ਰਿਹੈ ਤਾਰੀਫ਼
ਮਾਨ ਨੇ ਕਿਹਾ ਕਿ 1987 ਤੋਂ ਚਲੇ ਆ ਰਹੇ ਆਰ. ਡੀ. ਐੱਫ਼. ਵਿਚ ਕਟੌਤੀ ਕਰਕੇ ਮੋਦੀ ਸਰਕਾਰ ਨੇ ਭਾਰਤ ਦੀ ਸੰਘੀ ਵਿਵਸਥਾ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਪੈਸੇ ਨਾਲ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਵਿਚ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦਾ ਭਰੋਸਾ ਦਿੰਦੀ ਸੀ ਅਤੇ ਪੰਜਾਬ ਦੇ ਪੇਂਡੂ ਖੇਤਰ ਵਿਚ ਗਲੀਆਂ ਵਿਚ ਲਾਈਟਾਂ, ਧਰਮਸ਼ਾਲਾ, ਪੰਚਾਇਤ ਭਵਨ, ਪੀਣ ਦਾ ਪਾਣੀ ਅਤੇ ਹੋਰ ਕੰਮ ਕਰਦੀ ਸੀ, ਉਸ ਪੈਸੇ ਨੂੰ ਘਟਾ ਕੇ ਮੋਦੀ ਸਰਕਾਰ ਪੰਜਾਬ ਦੇ ਵਿਕਾਸ ਕੰਮਾਂ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਸਹੂਲਤ ਪਹੁੰਚਾਉਣ ਵਾਲੇ ਕੰਮਾਂ ਵਿਚ ਲਗਾਉਣ ਵਾਲੇ ਪੈਸੇ ਵਿਚ ਜਾਣਬੁੱਝ ਕੇ ਕਟੌਤੀ ਕਰਨਾ ਇਹ ਸਾਬਿਤ ਕਰਦਾ ਹੈ ਕਿ ਕਿਸ ਤਰ੍ਹਾਂ ਮੋਦੀ ਸਰਕਾਰ ਕੇਂਦਰੀ ਸੱਤਾ ਦੀ ਸ਼ਕਤੀ ਦੀ ਦੁਰਵਰਤੋਂ ਕਰਕੇ ਵਿਰੋਧ ਕਰਨ ਵਾਲੇ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਸ਼ਰਮਸਾਰ: ਮੋਗਾ ’ਚ 2 ਬੱਚਿਆਂ ਦੇ ਪਿਓ ਵੱਲੋਂ ਤੀਜੀ ਜਮਾਤ ’ਚ ਪੜ੍ਹਦੀ ਬੱਚੀ ਨਾਲ ਜਬਰ-ਜ਼ਿਨਾਹ
ਮਾਨ ਨੇ ਕਿਹਾ ਕਿ ਪੰਜਾਬ ਦੇ ਜੋ ਲੋਕ ਦਿੱਲੀ ਬਾਰਡਰ ’ਤੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋ ਕੇ ਕਾਲੇ ਕਾਨੂੰਨ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਕਿਸਾਨ ਹਨ ਅਤੇ ਉਹ ਪਿੰਡਾਂ ਦੇ ਰਹਿਣ ਵਾਲੇ ਹਨ। ਇਸ ਲਈ ਮੋਦੀ ਸਰਕਾਰ ਨੇ ਸਾਜਿਸ਼ ਦੇ ਤਹਿਤ ਆਰ. ਡੀ. ਐੱਫ਼. ਦੇ ਪੈਸੇ ਵਿਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ’ਤੇ ਮੋਦੀ-ਸ਼ਾਹ ਨਾਲ ਮਿਲੇ ਹੋਣ ਦਾ ਦੋਸ਼ ਲਗਾਉਂਦਿਆਂ ਮਾਨ ਨੇ ਅੱਗੇ ਕਿਹਾ, ਕੇਂਦਰ ਸਰਕਾਰ ਪੰਜਾਬ ਦੇ ਮਾਲੀਏ ’ਤੇ ਹਮਲਾ ਕਰ ਰਹੀ ਹੈ, ਪੰਜਾਬ ਦੇ ਕਿਸਾਨ ਕੰਮਾਂ ਵਿਚ ਰੁਕਾਵਟਾਂ ਪਾਉਣ ਦੀ ਸਾਜਿਸ਼ ਕਰ ਰਹੀ ਹੈ ਪਰ ਮੁੱਖ ਮੰਤਰੀ ਨੇ ਇਸ ’ਤੇ ਚੁੱਪੀ ਧਾਰੀ ਹੋਈ ਹੈ।
ਇਹ ਵੀ ਪੜ੍ਹੋ : ਰੇਲ ਪਟੜੀ ਤੋਂ ਮਿਲੀ ਨੌਜਵਾਨ ਦੀ ਲਾਸ਼ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਨੇਪਾਲੀ ਵਿਆਹੁਤਾ ਨਾਲ ਸਨ ਸੰਬੰਧ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ