ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦੌਰਾਨ ਭਗਵੰਤ ਮਾਨ ਦੀ ਚੁੱਪੀ ਨੇ ਖੜ੍ਹੇ ਕੀਤੇ ਸਵਾਲ

08/27/2021 6:17:24 PM

ਜਲੰਧਰ— ਇਕ ਪਾਸੇ ਜਿੱਥੇ ਕਾਂਗਰਸ ’ਚ ਅੰਦਰੂਨੀ ਕਲੇਸ਼ ਚੱਲ ਰਿਹਾ ਹੈ, ਉਥੇ ਹੀ ਲੱਗਦਾ ਹੈ ਕਿ ਹੁਣ ਆਮ ਆਦਮੀ ਪਾਰਟੀ ’ਚ ਵੀ ਕੁਝ ਠੀਕ ਨਹੀਂ ਚੱਲ ਰਿਹਾ ਹੈ। ਇਸ ਦੀ ਤਾਜ਼ਾ ਉਦਾਹਰਣ ਬੀਤੇ ਦਿਨ ਕੇਜਰੀਵਾਲ ਦੇ ਦੌਰੇ ਦੌਰਾਨ ਵਿਖਾਈ ਦਿੱਤੀ। ਆਮ ਆਦਮੀ ਪਾਰਟੀ ਦੇ ਹਰ ਪ੍ਰੋਗਰਾਮ ਦੌਰਾਨ ਹਰ ਮੁੱਦੇ ’ਤੇ ਬੇਬਾਕ ਬੋਲਣ ਵਾਲੇ ‘ਆਪ’ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਮੀਟਿੰਗ ’ਚ ਬਿਲਕੁਲ ਸ਼ਾਂਤ ਬੈਠੇ ਵਿਖਾਈ ਦਿੱਤੇ। ਦਰਅਸਲ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਵਿਖੇ ਸੇਵਾ ਸਿੰਘ ਸ਼ੇਖਵਾਂ ਨੂੰ ਮਿਲਣ ਲਈ ਆਏ ਸਨ, ਜਿੱਥੇ ਉਨ੍ਹਾਂ ਦੇ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ’ਚ ਸ਼ਾਮਲ ਕਰਵਾਇਆ ਸੀ। ਇਸ ਮੌਕੇ ਰਾਘਵ ਚੱਢਾ, ਹਰਪਾਲ ਚੀਮਾ ਅਤੇ ਭਗਵੰਤ ਮਾਨ ਵੀ ਸ਼ਾਮਲ ਸਨ।

ਇਹ ਵੀ ਪੜ੍ਹੋ: ਹਿਮਾਚਲ ਜਾਣ ਵਾਲਿਆਂ ਲਈ ਅਹਿਮ ਖ਼ਬਰ, ਕੋਰੋਨਾ ਨਿਯਮਾਂ ਤੋਂ ਅਜੇ ਨਹੀਂ ਮਿਲੀ ਕੋਈ ਛੋਟ

ਸੇਵਾ ਸਿੰਘ ਸੇਖਵਾਂ ਨਾਲ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਸ਼ਾਮ ਪੀ. ਡਬਲਿਊ. ਡੀ. ਮਹਿਕਮੇ ਦੇ ਰੈਸਟ ਹਾਊਸ ਵਿੱਚ ਪਹੁੰਚੇ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ। ਦੋ ਘੰਟਿਆਂ ਤੱਕ ਅਰਵਿੰਦ ਕੇਜਰੀਵਾਲ ਦੇ ਨਾਲ ਸਾਬਕਾ ਆਈ. ਪੀ. ਐੱਸ. ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਰਹੇ। ਸੂਤਰਾਂ ਦੇ ਮੁਤਾਬਕ ਕੇਜਰੀਵਾਲ, ਕੁੰਵਰ ਵਿਜੇ ਪ੍ਰਤਾਪ ਅਤੇ ਰਾਘਵ ਚੱਢਾ ਨੂੰ ਇਕ ਕਮਰੇ ’ਚ ਬਿਠਾਇਆ ਗਿਆ, ਉਥੇ ਹੀ ਦੂਜੇ ਕਮਰੇ ’ਚ ਭਗਵੰਤ ਮਾਨ, ਹਰਪਾਲ ਚੀਮਾ ਨੂੰ ਬਿਠਾਇਆ ਗਿਆ ਸੀ ਅਤੇ ਮੀਟਿੰਗ ਤੋਂ ਦੂਰ ਰੱਖਿਆ ਗਿਆ। ਉਥੇ ਹੀ ਭਗਵੰਤ ਮਾਨ ਨੂੰ ਕੇਜਰੀਵਾਲ ਦੇ ਨਾਲ ਨਾ ਬਿਠਾਇਆ ਜਾਣਾ ਕੁਝ ਹੋਰ ਹੀ ਇਸ਼ਾਰਾ ਕਰ ਰਿਹਾ ਸੀ। 

ਇਹ ਵੀ ਪੜ੍ਹੋ: ਨੰਗਲ 'ਚ ਵੱਡੀ ਵਾਰਦਾਤ: ਪਤੀ ਵੱਲੋਂ ਹਥੌੜਾ ਮਾਰ ਕੇ ਪਤਨੀ ਦਾ ਕਤਲ, ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਦਾ ਐਲਾਨ ਨਾ ਹੋਣ ਦਾ ਅਸਰ ਪਾਰਟੀ ’ਤੇ ਦਿੱਸਣ ਲੱਗ ਗਿਆ ਹੈ। ਅਰਵਿੰਦ ਕੇਜਰੀਵਾਲ ਵੱਲੋਂ ਸਿੱਖ ਮੁੱਖ ਮੰਤਰੀ ਹੋਣ ਦੀ ਗੱਲ ਕਹਿਣ ’ਤੇ ਵੀ ਨਾਮ ਦਾ ਐਲਾਨ ਨਾ ਹੋਣ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੀਆਂ ਗਤੀਵਿਧੀਆਂ ਘਟਾ ਦਿੱਤੀਆਂ ਹਨ। ਦੋ ਮਹੀਨਿਆਂ ਤੋਂ ਭਗਵੰਤ ਮਾਨ ਆਪਣੇ ਹੀ ਹਲਕੇ ’ਚ ਸਰਗਰਮ ਵਿਖਾਈ ਨਹੀਂ ਦੇ ਰਹੇ ਹਨ। ਉਥੇ ਹੀ ਦੂਜੇ ਪਾਸੇ ਇਸੇ ਮਹੀਨੇ ਕਾਰੋਬਾਰੀਆਂ ਦੀ ਮੀਟਿੰਗ ’ਚ ਨਾ ਪਹੰੁਚਣ ਨਾਲ ਸਾਫ਼ ਹੈ ਕਿ ਆਪ ’ਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। 

ਇਹ ਵੀ ਪੜ੍ਹੋ: ਜਲੰਧਰ: ਰੱਖੜੀ ਵਾਲੇ ਦਿਨ ਤੋਂ ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

shivani attri

This news is Content Editor shivani attri