16 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਦੇਣਗੇ ਵੱਡੀ ਖ਼ੁਸ਼ਖਬਰੀ
Thursday, Apr 14, 2022 - 05:33 PM (IST)
ਜਲੰਧਰ (ਸੋਨੂੰ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ. ਅੰਬੇਡਕਰ ਜੀ ਦੀ ਜਯੰਤੀ ਮੌਕੇ ਜਲੰਧਰ ਪੁੱਜੇ। ਜਲੰਧਰ ਵਿਚ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ ਬਾਬਾ ਸਾਹਿਬ ਭੀਮ. ਰਾਓ. ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਿਜਲੀ ਦੇ ਮੁੱਦੇ 'ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇਕ ਵੱਡੀ ਖ਼ੁਸ਼ਖਬਰੀ ਮਿਲਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ 'ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਪੈਸਾ ਕਦੇ ਵੀ ਵਾਪਸ ਨਹੀਂ ਜਾਵੇਗਾ ਅਤੇ ਜਿੰਨੀਆਂ ਵੀ ਸਕੀਮਾਂ ਲਈ ਕੇਂਦਰ ਦਾ ਪੈਸਾ ਆਉਂਦਾ ਹੈ, ਉਨ੍ਹਾਂ ਹੀ ਸਕੀਮ ਵਿੱਚ ਉਸ ਪੈਸੇ ਨੂੰ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਐਲਾਨ, ਡਾ. ਅੰਬੇਡਕਰ ਜੀ ਦੇ ਨਾਂ ’ਤੇ ਬਣੇਗੀ ਜਲੰਧਰ ’ਚ ਯੂਨੀਵਰਸਿਟੀ
ਪੰਜਾਬ ਵਿੱਚ ਕਣਕ ਦੀ ਖ਼ਰੀਦ ਬਾਰੇ ਗੱਲ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖ਼ਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਐੱਮ. ਐੱਸ. ਪੀ. ਤੋਂ ਵੱਧ ਰੇਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਇਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਮੁੱਦਾ ਸਿੱਖਿਆ ਅਤੇ ਸਿਹਤ ਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਮੁੱਦੇ 'ਤੇ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਦ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਸਰਕਾਰ ਕੀ ਕਾਰਵਾਈ ਕਰਨ ਜਾ ਰਹੀ ਅਤੇ ਉਨ੍ਹਾਂ ਕਿਹਾ ਕਿ ਜਲਦ ਹੀ ਸਾਧੂ ਸਿੰਘ ਧਰਮਸੋਤ ਜਲਦ ਹੀ ਨਾਰਮਲ ਸੈੱਲ ਤੋਂ ਸਪੈਸ਼ਲ ਸੈੱਲ ਮੰਗਦੇ ਹੋਏ ਨਜ਼ਰ ਆਉਣਗੇ। ਇਸ਼ਾਰਿਆਂ-ਇਸ਼ਾਰਿਆਂ ਵਿਚ ਉਨ੍ਹਾਂ ਨੇ ਇਹ ਗੱਲ ਕਹੀ ਕਿ ਜਲਦ ਹੀ ਸਾਧੂ ਸਿੰਘ ਧਰਮਸੋਤ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਸਲਾਖਾਂ ਦੇ ਪਿੱਛੇ ਹੋਣਗੇ।
ਇਹ ਵੀ ਪੜ੍ਹੋ: ਕੱਪੜਾ ਵਪਾਰੀ ਨੇ ਪਹਿਲਾਂ ਪਿਆਰ ਦੇ ਜਾਲ 'ਚ ਫਸਾ ਕੁੜੀ ਦੀ ਬਣਾਈ ਅਸ਼ਲੀਲ ਵੀਡੀਓ, ਫਿਰ ਕੀਤਾ ਇਹ ਕਾਰਾ
ਕਾਂਗਰਸੀ ਨੇਤਾ ਪਰਗਟ ਸਿੰਘ ਵੱਲੋਂ ਇਕ ਟਵੀਟ ਕੀਤੇ ਜਾਣ 'ਤੇ ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਜਲਦ ਹੀ ਮੰਤਰੀਆਂ ਨੂੰ ਪੰਜਾਬ ਸਰਕਾਰ ਵੱਡੀਆਂ ਗੱਡੀਆਂ ਦੇਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਥੋੜ੍ਹੇ ਦਿਨ ਰੁਕ ਜਾਓ ਮੰਤਰੀਆਂ ਨੂੰ ਵੱਡੀਆਂ ਗੱਡੀਆਂ 'ਤੇ ਕੀ ਪੁਰਾਣੇ ਵਿਧਾਇਕਾਂ ਕੋਲ ਜਿਹੜੀਆਂ ਸਰਕਾਰੀ ਗੱਡੀਆਂ ਨੇ ਉਹ ਵੀ ਵਾਪਸ ਲੈ ਲਈਆਂ ਜਾਣਗੀਆਂ। ਪੰਜਾਬ ਵਾਸੀਆਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਬਾਰੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਵਾਸਤੇ ਅਫ਼ਸਰ ਅਕਸਰ ਗੁਜਰਾਤ ਜਾਂਦੇ ਰਹੇ ਹਨ। ਪੰਜਾਬ ਦੀ ਬਿਹਤਰੀ ਲਈ ਜਿੱਥੇ ਅਫ਼ਸਰਾਂ ਭੇਜਣਾ ਹੋਵੇਗਾ, ਮੈਂ ਭੇਜਾਂਗੇ। ਆਉਣ ਵਾਲੇ ਦਿਨਾਂ ਵਿਚ ਵੀ ਮੈਂ ਆਪਣੇ ਅਫ਼ਸਰਾਂ ਨੂੰ ਤਾਮਿਲਨਾਡੂ, ਦਿੱਲੀ, ਗੁਜਰਾਤ ਭੇਜਾਂਗੇ। ਚੰਗੀਆਂ ਚੀਜ਼ਾਂ ਸਿੱਖਣ ਲਈ ਜਿੱਥੇ ਮਰਜ਼ੀ ਚਲੋ ਜਾਓ।
ਈ. ਡੀ. ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕਰਨ ਬਾਰੇ ਉਨ੍ਹਾਂ ਨੇ ਚੁਟਕੀ ਲੈਂਦੇ ਹੋਏ ਕਿਹਾ ਕਿ ਈ. ਡੀ. ਆਪਣਾ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਆਪਣਾ ਕੰਮ ਕਰਨਾ ਵੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਜੋ ਕਰੇਗਾ ਉਹ ਹੀ ਭਰੇਗਾ।
ਇਹ ਵੀ ਪੜ੍ਹੋ: ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਪੁਲਸ ਹਰ ਪਹਿਲੂ ਦੀ ਕਰ ਰਹੀ ਜਾਂਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ