ਜਲੰਧਰ ਪੁੱਜੇ ਭਗਵੰਤ ਮਾਨ ਨੇ ਸਾਧੇ ਪਿਛਲੀਆਂ ਸਰਕਾਰਾਂ ’ਤੇ ਤੰਜ, ਆਖੀਆਂ ਵੱਡੀਆਂ ਗੱਲਾਂ
Wednesday, Jun 15, 2022 - 06:22 PM (IST)
ਜਲੰਧਰ (ਵੈੱਬ ਡੈਸਕ)—ਜਲੰਧਰ ਵਿਖੇ ਅੱਜ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਦੀ ਸਿੱਧੀ ਸ਼ੁਰੂਆਤ ਕਰਨ ਲਈ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਬੱਸ ਮਾਫ਼ੀਆ ਨੂੰ ਲੈ ਕੇ ਪਿਛਲੀਆਂ ਸਰਕਾਰਾਂ ਨੂੰ ਲੰਮੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਪਹਿਲਾਂ ਬੱਸ ਮਾਫ਼ੀਆ ਨੇ ਲੋਕਾਂ ਨੂੰ ਬੇਹੱਦ ਲੁੱਟਿਆ ਹੈ। ਅੱਜ ਬੱਸ ਮਾਫ਼ੀਆ ਦੀ ਲੁੱਟ ਬੰਦ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਪੁੱਜੇ ਕੇਜਰੀਵਾਲ ਤੇ CM ਮਾਨ ਨੇ ਦਿੱਲੀ ਏਅਰਪੋਰਟ ਲਈ ਸਰਕਾਰੀ ਬੱਸਾਂ ਨੂੰ ਦਿੱਤੀ ਹਰੀ ਝੰਡੀ
ਭਗੰਵਤ ਮਾਨ ਨੇ ਕਿਹਾ ਕਿ ਮੈਨੂੰ ਕਈ ਸ਼ਿਕਾਇਤਾਂ ਲੁੱਟਣ ਦੀਆਂ ਮਿਲੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਚਲਾਉਣਾ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਹੋਣ ਤੋਂ ਬਚਾਉਣਾ ਹੈ। ਅਸੀਂ ਨਹੀਂ ਚਾਹੁੰਦੇ ਕਿ ਸਾਨੂੰ ਮਿਲਣ ਆਏ ਪ੍ਰਵਾਸੀ ਕਿਸੇ ਲੁੱਟ ਦਾ ਸ਼ਿਕਾਰ ਹੋਣ। ਪਿਛਲੀਆਂ ਸਰਕਾਰਾਂ ’ਤੇ ਤੰਜ ਕੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਜਨਤਾ ਨੂੰ ਲੁੱਟਣ ਵਾਲੇ ਸਨ ਪਰ ਹੁਣ ਜਨਤਾ ਨੂੰ ਪਿਆਰ ਕਰਨ ਵਾਲੇ ਆ ਗਏ ਹਨ। ਕੇਜਰੀਵਾਲ ਨੂੰ ‘ਕੈਪਟਨ’ ਕਹਿ ਕੇ ਬੁਲਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਅਰਵਿੰਦ ਕੇਜਰੀਵਾਲ ਜਲੰਧਰ ਆਏ ਹਨ। ਉਨ੍ਹਾਂ ਕਿਹਾ ਕਿ ਮੰਤਰੀਆਂ ਨੂੰ ਖ਼ਾਸ ਤੌਰ ’ਤੇ ਬੁਲਾਇਆ ਗਿਆ ਹੈ ਕਿਉਂਕਿ ਇਥੇ ਕੈਪਟਨ ਯਾਨੀ ਕਿ ‘ਆਪ’ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਹਨ ਅਤੇ ਉਨ੍ਹਾਂ ਦਾ ਸੁਆਗਤ ਕੀਤਾ ਗਿਆ ਹੈ।
ਭਗਵੰਤ ਮਾਨ ਨੇ ਕਿਹਾ ਕਿ 55 ਬੱਸਾਂ ਦਿੱਲੀ ਹਵਾਈ ਅੱਡੇ ਲਈ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਕਿਰਾਇਆ ਅੰਮ੍ਰਿਤਸਰ ਛੱਡ ਕੇ ਬਾਕੀ ਥਾਵਾਂ ਤੋਂ 1170 ਰੁਪਏ ਹੀ ਲੱਗਣਗੇ। ਅੰਮ੍ਰਿਤਸਰ ਤੋਂ ਦਿੱਲੀ ਏਅਰਪੋਰਟ ਤੱਕ ਦਾ ਇਸ ਬੱਸ ਦਾ ਕਿਰਾਇਆ 1390 ਰੁੁਪਏ ਹਨ। ਬੱਸਾਂ ਦੇ ਰੂਟ ਪਟਿਆਲਾ, ਹੁਸ਼ਿਆਰਪੁਰ, ਚੰਡੀਗੜ੍ਹ, ਲੁਧਿਆਣਾ ਵੀ ਹਨ। ਆਮ ਲੋਕਾਂ ਨੂੰ ਘੱਟ ਕਿਰਾਏ ਦੇ ਨਾਲ ਵਧੀਆ ਸਹੂਲਤਾਂ ਦਿੱਤੀਆਂ ਜਾਣਗੀਆਂ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਨਾਂ ’ਤੇ ਸੰਗਰੂਰ ਜ਼ਿਮਨੀ ਚੋਣ ਲੜੇਗੀ ਕਾਂਗਰਸ, ਰਾਜਾ ਵੜਿੰਗ ਨੇ ਜਾਰੀ ਕੀਤਾ 'ਚੋਣ ਗਾਣਾ'
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ