ਭਗਵੰਤ ਮਾਨ ਦੇ ਸਿਆਸੀ ਰਗੜੇ, ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ

Thursday, Feb 10, 2022 - 12:21 PM (IST)

ਭਗਵੰਤ ਮਾਨ ਦੇ ਸਿਆਸੀ ਰਗੜੇ, ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ’ਤੇ ਦਿੱਤਾ ਵੱਡਾ ਬਿਆਨ

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕੀਤੇ ਜਾ ਰਹੇ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਬੀਤੇ ਦਿਨੀਂ ਪਾਰਲੀਮੈਂਟ ਸੈਸ਼ਨ ਕਿਸਾਨਾਂ ਦੇ ਹੱਕ ’ਚ ਆਵਾਜ਼ ਚੁਕਣ ਉਪਰੰਤ ਅੱਜ ਅੰਮ੍ਰਿਤਸਰ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਪਾਰਲੀਮੈਂਟ ਵਿਚ ਪੰਜਾਬ ਵਲੋਂ ਉਹ ਇਕੱਲੇ ਹੀ ਸਨ ਜਦਕਿ ਪੰਜਾਬ ਦੇ ਬਾਕੀ 12 ਪਾਰਲੀਮੈਂਟ ਮੈਂਬਰ ਗੈਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ 743 ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਲਈ ਆਵਾਜ਼ ਚੁੱਕੀ ਹੈ ਪਰ ਕਾਂਗਰਸ ਦੇ ਅੱਠ ਅਤੇ ਅਕਾਲੀ ਦਲ ਤੇ ਭਾਜਪਾ ਦੇ 2 ਐੱਮ. ਪੀ. ਪਾਰਲੀਮੈਂਟ ਵਿਚ ਪਹੁੰਚੇ ਹੀ ਨਹੀਂ। ਅੰਮ੍ਰਿਤਸਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ‘ਆਪ’ਵਲੋਂ 2 ਮੁਹਿਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਵਿਚ ਡੋਰ-ਟੂ-ਡੋਰ ਡਿਜੀਟਲ ਕੰਪੇਨ ਵੀ ਸ਼ਾਮਲ ਹੈ। ਜਿਸ ਰਾਹੀਂ ਉਹ ਅਤੇ ਕੇਜਰੀਵਾਲ ਜਨਤਾ ਦੇ ਸਵਾਲਾਂ ਦੇ ਜਵਾਬ ਦੇਣਗੇ। ਇਸ ਤੋਂ ਇਲਾਵਾ ਸ਼ੁੱਕਰਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਤਨੀ ਅਤੇ ਬੇਟੀ ਧੂਰੀ ਵਿਖੇ ‘ਲੇਖਾ ਮਾਵਾਂ ਧੀਆਂ’ ਦਾ ਤਹਿਤ ਪ੍ਰੋਗਰਾਮ ਕਰਨਗੇ, ਜਿਹੜਾ ਗੈਰ ਸਿਆਸੀ ਹੋ ਕੇ ਸਿਰਫ ਬੀਬੀਆਂ ਦੇ ਮੁੱਦਿਆਂ ’ਤੇ ਹੋਵੇਗਾ।

ਇਹ ਵੀ ਪੜ੍ਹੋ : ਭਾਜਪਾ ਦਾ ਸਵਾਲ, ਕਿਉਂ ਕਾਂਗਰਸ ਪ੍ਰਚਾਰ ਕਮੇਟੀ ਦੇ ਮੁਖੀ ਚੋਣਾਂ ਦੀ ਲੜਾਈ ਵਿਚਾਲੇ ਛੱਡ ਗਏ

ਇਸ ਦੌਰਾਨ ਮਾਨ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਬੋਲਦਿਆਂ ਕਿਹਾ ਕਿ ਨਵਜੋਤ ਸਿੱਧੂ ਆਪਣੇ ਆਪ ਨੂੰ ਸ਼ੇਰ ਕਹਿੰਦੇ ਪਰ ਉਨ੍ਹਾਂ ਦੀ ਆਪਣੀ ਪਾਰਟੀ ਨੇ ਉਨ੍ਹਾਂ ਦਾ ਏਜੰਡਾ ਨਹੀਂ ਮੰਨਿਆ ਤੇ ਨਾ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਅਤੇ ਸਿੱਧੂ ਗਰੀਬ ਨਹੀਂ ਹਨ ਪਰ ਲੋਕ ਜ਼ਰੂਰ ਗਰੀਬ ਹਨ ਜਿਹੜੇ ਅਜਿਹੇ ਲੀਡਰਾਂ ਨੂੰ ਚੁਣਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰਾਂ ’ਚੋਂ ਕਰੋੜਾਂ ਰੁਪਿਆ ਮਿਲਦਾ ਹੈ, ਉਹ ਗਰੀਬ ਕਿਵੇਂ ਹੋ ਸਕਦੇ ਹਨ। ਮਾਨ ਨੇ ਕਿਹਾ ਕਿ ਅਕਾਲੀ ਦਲ ਕੋਲ ਕੋਈ ਮੁੱਦਾ ਹੀ ਨਹੀਂ ਹੈ, ਇਸੇ ਲਈ ਉਹ ਪਾਰਲੀਮੈਂਟ ਵਿਚ ਪੈਰ ਨਹੀਂ ਪਾਉਂਦੇ। ਇਸ ਦੇ ਨਾਲ ਹੀ ਮਾਨ ਨੇ ਭਾਜਪਾ ਨੂੰ ਜੁਮਲਾ ਪਾਰਟੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਸਿਰਫ ਜੁਮਲੇ ਹੀ ਸੁੱਟੇ ਜਾ ਰਹੇ ਹਨ। ਨਸ਼ੇ ਦੇ ਮਾਮਲੇ ’ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਆਉਣ ’ਤੇ ਰੀ-ਹੈਬ ਸੈਂਟਰ ਖੋਲ੍ਹੇ ਜਾਣਗੇ, ਫਿਰ ਨਸ਼ੇ ਦੀ ਸਪਲਾਈ ਤੋੜੀ ਜਾਵੇਗੀ ਅਤੇ ਨਸ਼ੇ ਦੀ ਦਲਦਲ ’ਚ ਫਸੇ ਨੌਜਵਾਨਾਂ ਦਾ ਇਲਾਜ ਕਰਵਾਇਆ ਜਾਵੇਗਾ, ਉਪਰੰਤ ਉਨ੍ਹਾਂ ਦਾ ਮਾਹਿਰਾਂ ਕੋਲੋਂ ਕੌਸਲਿੰਗ ਕਰਵਾ ਕੇ ਸਮਾਜ ਵਿਚ ਵਾਪਸ ਜਾਣ ਲਈ ਮਦਦ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਨਾ ਬਣਾਏ ਜਾਣ ’ਤੇ ਬੋਲੀ ਬੀਬੀ ਸਿੱਧੂ, ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News