ਭਗਵੰਤ ਮਾਨ ਖਿਲਾਫ ਥਾਣੇ ''ਚ ਸ਼ਿਕਾਇਤ ਦਰਜ

07/22/2016 3:56:41 PM

ਨਵੀਂ ਦਿੱਲੀ\ਚੰਡੀਗੜ੍ਹ : ਸੰਸਦ ਦੀ ਸੁਰੱਖਿਆ ਭੰਗ ਕਰਨ ਵਾਲੀ ਵੀਡੀਓ ਫੇਸਬੁੱਕ ''ਤੇ ਪੋਸਟ ਕਰਕੇ ਵਿਵਾਦਾਂ ਵਿਚ ਘਿਰੇ ਆਮ ਆਮਦੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਖਿਲਾਫ ਸੰਸਦ ਮਾਰਗ ਥਾਣੇ ਵਿਚ ਸ਼ਿਕਾਇਤ ਦਰਜ ਕੀਤੀ ਗਈ ਹੈ। ਇਹ ਸ਼ਿਕਾਇਤ ਕਾਨੂੰਨ ਦੀ ਪੜ੍ਹਾਈ ਕਰ ਰਹੇ ਇਕ ਵਿਦਿਆਰਥੀ ਵਲੋਂ ਦਰਜ ਕਰਵਾਈ ਗਈ ਹੈ। ਕਾਨੂੰਨ ਦੀ ਪੜ੍ਹਾਈ ਕਰ ਰਹੇ ਇਕ ਵਿਦਿਆਰਥੀ ਸੰਜੇ ਕੁਮਾਰ ਵਲੋਂ ਦਰਜ ਕਰਵਾਈ ਗਈ ਇਸ ਸ਼ਿਕਾਇਤ ਵਿਚ ਭਗਵੰਤ ਮਾਨ ''ਤੇ ਐਫ.ਆਈ. ਆਰ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਸ਼ਿਕਾਇਤ ਕਰਤਾ ਸੰਜੇ ਕੁਮਾਰ ਨੇ ਦੋਸ਼ ਲਗਾਇਆ ਹੈ ਕਿ ਭਗਵੰਤ ਮਾਨ ਵਲੋਂ ਫੇਸਬੁੱਕ ''ਤੇ ਪੋਸਟ ਕੀਤੀ ਗਈ ਇਸ ਵੀਡੀਓ ਨਾਲ ਸੰਸਦ ਦੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਗਿਆ ਹੈ ਅਤੇ ਇਸ ਮਾਮਲੇ ਵਿਚ ਭਗਵੰਤ ਮਾਨ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।


Gurminder Singh

Content Editor

Related News