ਸੱਤਾ ‘ਚ ਆਏ ਤਾਂ ਅਧਿਆਪਕਾਂ ਦੇ ਸਾਰੇ ਉਲਾਂਭੇ ਲਾਹ ਦਿਆਂਗੇ: ਭਗਵੰਤ ਮਾਨ

Thursday, Jan 27, 2022 - 06:18 PM (IST)

ਸੱਤਾ ‘ਚ ਆਏ ਤਾਂ ਅਧਿਆਪਕਾਂ ਦੇ ਸਾਰੇ ਉਲਾਂਭੇ ਲਾਹ ਦਿਆਂਗੇ: ਭਗਵੰਤ ਮਾਨ

ਸ਼ੇਰਪੁਰ (ਵਿਜੈ ਕੁਮਾਰ ਸਿੰਗਲਾ) - ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਡੇਢ ਦਹਾਕੇ ਤੋਂ ਨਿਗੁਣੀਆਂ ਤਨਖ਼ਾਹਾਂ ‘ਤੇ ਕੰਮ ਕਰਦੇ ਆ ਰਹੇ ਕੱਚੇ ਅਧਿਆਪਕ ਨੇ ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੇ ਜਾਣ ਸਬੰਧੀ ‘ਆਪ’ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਵਫ਼ਦ ਵਿੱਚ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਕਨਵੀਨਰ ਜਸਵੰਤ ਸਿੰਘ ਪੁੰਨੂੰ, ਸੂਬਾਈ ਆਗੂ ਰਣਜੀਤ ਸਿੰਘ ਭੱਟੀਵਾਲ, ਮੀਡੀਆ ਕੁਆਰਡੀਨੇਟਰ ਜੂਝਾਰ ਸਿੰਘ ਉੱਭਾਵਾਲ, ਕੁਲਵਿੰਦਰ ਸਿੰਘ ਨਾੜੂ, ਨਿਰਮਲ ਕਲੌਦੀ, ਹਰਵਿੰਦਰ ਸਿੰਘ ਅਤੇ ਹਰਦੀਪ ਸਿੰਘ ਸ਼ਾਮਲ ਸਨ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

ਉਨ੍ਹਾਂ ਨੇ ਭਗਵੰਤ ਮਾਨ ਨੂੰ ਦੱਸਿਆ ਕਿ ਕਾਂਗਰਸ ਸਰਕਾਰ ਮੌਕੇ ਉਨ੍ਹਾਂ 16 ਜੂਨ ਤੋਂ ਲਗਾਤਾਰ 210 ਦਿਨ ਮੁਹਾਲੀ ਧਰਨਾ ਦਿੱਤਾ, ਜਿਸ ਦੌਰਾਨ ਕਾਂਗਰਸ ਦੇ ਵਾਅਦੇ ਤੇ ਦਾਅਵੇ ਝੂਠੇ ਸਾਬਿਤ ਹੋਏ। ਆਗੂਆਂ ਨੇ ਦੱਸਿਆ ਇਸ ਤੋਂ ਪਹਿਲਾਂ 10 ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਵੀ ਅਧਿਆਪਕਾਂ ਨੂੰ ਪੱਕੇ ਨਾ ਕਰਦਿਆਂ ਉਨ੍ਹਾਂ ਦਾ ਆਰਥਿਕ ਅਤੇ ਮਾਨਸਕਿ ਸੋਸ਼ਣ ਕੀਤਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਪਹਿਲੀ ਕੈਬਨਿਟ ਮੀਟਿੰਗ ਤੋਂ ਤਨਖ਼ਾਹ ਦਾ ਸਨਮਾਨਜਨਕ ਵਾਧਾ ਤੇ ਅਗਲੇ ਛੇ ਮਹੀਨਿਆਂ ਬਾਅਦ ਪੱਕੇ ਕਰਨ ਦੀ ਕਾਰਵਾਈ ਸ਼ੁਰੂ ਕੀਤੇ ਜਾਣ ਦਾ ਵਾਅਦਾ ਆਪਣੇ ਚੋਣ ਮੈਨੀਫੈਸਟੋ ਵਿੱਚ ਦਰਜ਼ ਕਰਨ ਨੂੰ ਤਿਆਰ ਹੈ, ਤਾਂ ਜਥੇਬੰਦੀ ਸਪੱਸ਼ਟ ਰੂਪ ਵਿੱਚ ‘ਆਪ’ ਦੀ ਹਮਾਇਤ ਕਰਨ ਬਾਰੇ ਵਿਚਾਰ ਕਰ ਸਕਦੀ ਹੈ। 

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਇਸ ਦੌਰਾਨ ‘ਆਪ’ ਪ੍ਰਧਾਨ ਭਗਵੰਤ ਮਾਨ ਨੇ ਅਧਿਆਪਕਾਂ ਦੀ ਪੱਕੇ ਕਰਨ ਦੀ ਮੰਗ ਚੋਣ ਮੈਨੀਫੈਸਟੋ ਵਿੱਚ ਦਰਜ ਕੀਤੇ ਜਾਣ ਦਾ ਵਾਅਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਕੱਚੇ ਅਧਿਆਪਕਾਂ ਦੇ ਸਾਰੇ ਉਲਾਂਭੇ ਲਾਹ ਦਿਆਂਗੇ ਅਤੇ ਉਨ੍ਹਾਂ ਨੂੰ ਪੱਕੇ ਕਰ ਦਿਆਂਗੇ। 

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ


author

rajwinder kaur

Content Editor

Related News