ਭਗਵੰਤ ਮਾਨ ਦੀ ਅਗਵਾਈ ’ਚ ਮੁੜ ‘ਆਪ’ ’ਚ ਸ਼ਾਮਲ ਹੋਏ ਗਾਇਕ ਬਲਕਾਰ ਸਿੱਧੂ (ਵੀਡੀਓ)
Thursday, May 20, 2021 - 07:07 PM (IST)
ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਬਲਕਾਰ ਸਿੱਧੂ ਮੁੜ ਆਪ ’ਚ ਸ਼ਾਮਲ ਹੋ ਗਏ ਹਨ, ਇਸ ਗੱਲ ਦਾ ਖ਼ੁਲਾਸਾ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਦੇ ਹੋਏ ਕੀਤਾ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ’ਚ ਕੋਰੋਨਾ ਦਾ ਕਹਿਰ ਜਾਰੀ ਹੈ। ਰੋਜ਼ਾਨਾ ਵੱਡੀ ਗਿਣਤੀ ’ਚ ਲੋਕਾਂ ਦੀਆਂ ਮੌਤਾਂ ਹੋ ਰਹੀਆਂ ਹਨ ਅਤੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ’ਚ ਕੋਰੋਨਾ ਦੇ ਸਹੀ ਅੰਕੜੇ ਲਕੋਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਦਿੱਲੀ ’ਚ ਸਾਡੀ ਸਰਕਾਰ ਹੈ। ਸਾਡੀ ਸਰਕਾਰ ਕੋਰੋਨਾ ਨੂੰ ਘੱਟ ਕਰਨ ਲਈ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਰੋਜ਼ਾਨਾ ਹਸਪਤਾਲਾਂ ਦਾ ਦੌਰ ਕਰ ਰਹੇ ਅਤੇ ਜ਼ਰੂਰੀ ਸਹੂਲਤਾਵਾਂ ਦਾ ਖ਼ਾਸ ਧਿਆਨ ਰੱਖ ਰਹੇ ਹਨ। ਦਿੱਲੀ ’ਚ ਕੋਰੋਨਾ ਦੇ ਮਾਮਲੇ, ਮੌਤਾਂ ਦੀ ਗਿਣਤੀ ਲਗਾਤਾਰ ਘੱਟਦੀ ਜਾ ਰਹੀ ਹੈ।
ਪੜ੍ਹੋ ਇਹ ਵੀ ਖਬਰ - ਅੰਮ੍ਰਿਤਸਰ ’ਚ ਪੈਰ ਪਸਾਰਣ ਲੱਗਾ 'ਬਲੈਕ ਫੰਗਸ', ਤਿੰਨ ਮਰੀਜ਼ਾਂ ਦੀ ਗਈ 'ਨਜ਼ਰ', ਦਹਿਸ਼ਤ 'ਚ ਲੋਕ
ਪੰਜਾਬ ਸਰਕਾਰ ਨੇ ਨਿਸ਼ਾਨਾ ਵਿਨ੍ਹਦੇ ਹੋਏ ਮਾਨ ਨੇ ਕਿਹਾ ਕਿ ਇਸ ਮੌਕੇ ਪੰਜਾਬ ਦੀ ਸਰਕਾਰ ਕਿਥੇ ਹੈ? ਜਿਸ ਸਮੇਂ ਪੰਜਾਬ ਸਰਕਾਰ ਨੂੰ ਲੋਕਾਂ ਦੀ ਬਾਂਹ ਫੜਨੀ ਚਾਹੀਦੀ ਸੀ, ਉਸ ਸਮੇਂ ਉਹ ਇਕ ਦੂਜੇ ਦੀਆਂ ਬਾਂਹਾ ਨੂੰ ਮਰੋੜਨ ਦਾ ਕੰਮ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਠੀਕਰੀ ਪਹਿਰੇ ਦੇ ਆਦੇਸ਼ ’ਤੇ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਇਹ ਨਹੀਂ ਪਤਾ ਕੀ ਲੋਕ ਪਿਛਲੇ 4 ਸਾਲਾ ਤੋਂ ਇਹੀ ਕਰ ਰਹੇ ਹਨ। ਲੋਕ ਆਪਣੀ ਰੱਖਿਆ ਆਪ ਕਰਦੇ ਆ ਰਹੇ ਹਨ।
ਪੜ੍ਹੋ ਇਹ ਵੀ ਖਬਰ - ਨਾਜਾਇਜ਼ ਸਬੰਧਾਂ ਤੋਂ ਖਫ਼ਾ ਪਤੀ ਨੇ ਪਤਨੀ ਤੇ ਉਸਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਜੰਗਲ ’ਚ ਸੁੱਟੀਆਂ ਲਾਸ਼ਾਂ
ਪੂਰੇ ਪਿੰਡ ਦੇ ਲੋਕਾਂ ਵਲੋਂ ਕੋਰੋਨਾ ਟੀਕੇ ਲਗਾਉਣ ’ਤੇ ਦਿੱਤੇ ਜਾਣ ਵਾਲੇ ਪੈਸੇ ’ਤੇ ਬੋਲਦੇ ਹੋਏ ਮਾਨ ਨੇ ਕਿਹਾ ਕਿ ਕੈਪਟਨ ਨੂੰ ਉਹ ਕਹਿਣਾ ਚਾਹੁੰਦੇ ਹਨ ਕਿ ਲੋਕ ਟੀਕੇ ਕਿਵੇਂ ਲਗਾਉਣਗੇ, ਕਿਉਂਕਿ ਉਨ੍ਹਾਂ ਕੋਲ ਤਾਂ ਟੀਕੇ ਨਹੀਂ। ਸਰਕਾਰ ਨੇ ਕੋਰੋਨਾ ਤੋਂ ਬਚਣ ਲਈ ਦਵਾਈਆਂ ਦਾ ਪ੍ਰਬੰਧ ਨਹੀਂ ਕੀਤਾ, ਡਿਸਪੈਂਸਰੀਆਂ ਵੀ ਨਹੀਂ ਹਨ।
ਪੜ੍ਹੋ ਇਹ ਵੀ ਖਬਰ - ਭਰਾਵਾਂ 'ਚ ਹੋਏ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ