ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਝਿਆ ਜਾਣਾ ਏ : ਭਗਵੰਤ ਮਾਨ

Monday, May 27, 2024 - 05:50 PM (IST)

ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਭੱਜਿਆ, ਹੁਣ ਬਠਿੰਡੇ ਤੋਂ ਵੀ ਮਾਂਝਿਆ ਜਾਣਾ ਏ : ਭਗਵੰਤ ਮਾਨ

ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰਾਂ ਲਈ ਜ਼ੋਰਦਾਰ ਪ੍ਰਚਾਰ ਕੀਤਾ। ਉਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ’ਚ ਤਿੰਨ ਵਿਸ਼ਾਲ ਜਨਤਕ ਰੈਲੀਆਂ ਨੂੰ ਸੰਬੋਧਨ ਕੀਤਾ ਅਤੇ ਫਿਰ ਸ਼ਾਮ ਨੂੰ ਫ਼ਿਰੋਜ਼ਪੁਰ ’ਚ ‘ਆਪ’ ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਲਈ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਸੱਤਾ ਬਦਲਣ ਲਈ ਤਿਆਰ ਹੋ ਜਾਓ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਇਸ ਲਈ ਭੱਜ ਗਏ, ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਉਨ੍ਹਾਂ ਦੀ ਬੁਰੀ ਤਰ੍ਹਾਂ ਹਾਰ ਹੋਣੀ ਹੈ ਪਰ ਮੇਰੀ ਗੱਲ ਨੂੰ ਯਾਦ ਰੱਖਿਓ, ਹਰਸਿਮਰਤ ਕੌਰ ਬਾਦਲ ਵੀ ਬਠਿੰਡਾ ਤੋਂ ਹਾਰ ਰਹੇ ਹਨ। ਪੰਜਾਬ ਦੀ ਸਿਆਸਤ ’ਚ ਬਾਦਲ ਪਰਿਵਾਰ ਦਾ ਅੰਤ ਹੋਣ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਉਹ ਸਰਹੱਦੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਹਨ। ਸਿਆਸਤ ’ਚ ਆਉਣ ਤੋਂ ਪਹਿਲਾਂ ਵੀ ਉਹ ਸਰਹੱਦੀ ਖੇਤਰ ਦੇ ਪਿੰਡਾਂ ’ਚ ਜਾ ਕੇ ਲੋਕਾਂ ਦੀ ਮਦਦ ਕਰਦੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਜ਼ਿਆਦਾਤਰ ਸਮੱਸਿਆਵਾਂ ਦਾ ਹੱਲ ਕੇਂਦਰ ਪੱਧਰ ’ਤੇ ਹੀ ਕੀਤਾ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ : ਮੈਂ ਤੁਹਾਨੂੰ ਦੇਸ਼ ਨੂੰ ਬਚਾਉਣ ਦੀ ਅਪੀਲ ਕਰਨ ਆਇਆ ਹਾਂ : ਕੇਜਰੀਵਾਲ

ਇਸ ਲਈ ਜਗਦੀਪ ਸਿੰਘ ਕਾਕਾ ਬਰਾੜ ਨੂੰ ਆਪਣਾ ਐਮ.ਪੀ ਚੁਣੋ, ਉਹ ਤੁਹਾਡੇ ਮੁੱਦੇ ਪਾਰਲੀਮੈਂਟ ਵਿੱਚ ਉਠਾਉਣਗੇ, ਉਹ ਖ਼ੁਦ ਕਿਸਾਨ ਹਨ, ਹੋਰ ਕੋਈ ਤੁਹਾਡੇ ਦਰਦਾਂ ਨੂੰ ਨਹੀਂ ਸਮਝ ਸਕਦਾ। ਮਾਨ ਨੇ ਕਿਹਾ ਕਿ ਕਾਕਾ ਬਰਾੜ ਕੋਲ ਤਜ਼ਰਬਾ ਹੈ, ਉਹ ਤੁਹਾਡੇ ਫੰਡ ਲੈ ਕੇ ਆਉਣਗੇ ਅਤੇ ਤੁਹਾਡੇ ਮੁੱਦੇ ਪਾਰਲੀਮੈਂਟ ’ਚ ਉਠਾਉਣਗੇ। ਭਗਵੰਤ ਮਾਨ ਨੇ ਅਕਾਲੀ ਦਲ ਅਤੇ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ''ਤੇ ਚੁਟਕੀ ਲੈਂਦਿਆਂ ਆਪਣੀ ਮਸ਼ਹੂਰ ਕਿੱਕਲੀ 2.0 ਸੁਣਾਈ। ਮਾਨ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਅਕਾਲੀ ਦਲ ਵਿੱਚੋਂ ਕੱਢੇ ਜਾਣ ਬਾਰੇ ਕਿੱਕਲੀ ਵਿੱਚ ਨਵੀਆਂ ਲਾਈਨਾਂ ਜੋੜੀਆਂ - "ਹੈਗੇ ਅਸੀਂ ਰੱਜੇ ਪੂੱਜੇ, ਪਰ ਲੋਕ ਕਹਿੰਦੇ ਭੁੱਖੜ ਵੇ...ਕੱਲ੍ਹ ਪਾਰਟੀ ''ਚੋਂ ਕੱਢਣਾ ਪੈ ਗਿਆ, ਜੁਆਕਾਂ ਦਾ ਫੁੱਫੜ ਵੇ...।" ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ, ਅਸੀਂ 13-0 ਨਾਲ ਜਿੱਤ ਯਕੀਨੀ ਬਣਾਉਣ ਜਾ ਰਹੇ ਹਾਂ, ਤੁਹਾਡੀ ਵੋਟ ਅਤੇ ਸਮਰਥਨ ਬਹੁਤ ਜ਼ਰੂਰੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਘਰ ਬੈਠੇ ਮਿਲੇਗੀ ਪੋਲਿੰਗ ਬੂਥ ’ਤੇ ਲੱਗੀਆਂ ਕਤਾਰਾਂ ਦੀ ਜਾਣਕਾਰੀ 

ਲੋਕਾਂ ਨੂੰ ਸੰਬੋਧਨ ਕਰਦਿਆਂ ''ਆਪ'' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਫ਼ਿਰੋਜ਼ਪੁਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ, ਉਹ ਪੰਜਾਬ ''ਚ ਆਪ ਦੀ 13-0 ਨਾਲ ਜਿੱਤ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਵੋਟ ਅਤੇ ਸਮਰਥਨ ਹੀ ਉਨ੍ਹਾਂ ਦੀ ਤਾਕਤ ਹੈ। ਉਨ੍ਹਾਂ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ।

ਇਹ ਖ਼ਬਰ ਵੀ ਪੜ੍ਹੋ : ਜਦੋਂ ਵੀ ਗੁਰਦਾਸਪੁਰ ’ਚ ਲੋਕ ਹੈਂਡਪੰਪ ਦੀ ਵਰਤੋਂ ਕਰਦੇ ਤਾਂ ਸੰਨੀ ਦਿਓਲ ਨੂੰ ਕੋਸਦੇ : ਭਗਵੰਤ ਮਾਨ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News