ਭਗਵੰਤ ਮਾਨ ਦਾ ਹਰ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦੋਗਲਾਪਨ ਦਰਸਾਉਂਦਾ : ਸੁਖਬੀਰ ਬਾਦਲ

Monday, Feb 23, 2026 - 04:20 PM (IST)

ਭਗਵੰਤ ਮਾਨ ਦਾ ਹਰ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦੋਗਲਾਪਨ ਦਰਸਾਉਂਦਾ : ਸੁਖਬੀਰ ਬਾਦਲ

ਚੰਡੀਗੜ੍ਹ/ਗੁਰਦਾਸਪੁਰ : ਗੁਰਦਾਸਪੁਰ ਵਿਖੇ ਵਾਪਰੀ ਹਾਲੀਆ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਬਿਆਨਾਂ ਕਾਰਨ ਸਖ਼ਤ ਆਲੋਚਨਾ ਦੇ ਘੇਰੇ ਵਿਚ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵਾਨ ਨੂੰ ਇਨ੍ਹਾਂ ਬਿਆਨਾਂ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਦੋਗਲਾਪਨ ਭਰਿਆ ਦੱਸਿਆ ਜਾ ਹੈ। ਸੁਖਬੀਰ ਮੁਤਾਬਕ ਇਸ ਘਟਨਾ ਸਬੰਧੀ ਭਗਵੰਤ ਮਾਨ ਨੇ ਪਹਿਲਾਂ ਇਹ ਐਲਾਨ ਕੀਤਾ ਕਿ ਦੋਵੇਂ ਪੁਲਸ ਕਰਮੀ ਸ਼ਹੀਦ ਹੋਏ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਸਰਕਾਰੀ ਮਦਦ ਦਿੱਤੀ ਜਾਵੇਗੀ ਪਰ ਹੈਰਾਨੀਜਨਕ ਤੌਰ 'ਤੇ, ਕੁਝ ਹੀ ਮਿੰਟਾਂ ਬਾਅਦ ਉਨ੍ਹਾਂ ਨੇ ਮੀਡੀਆ ਵਿਚ ਬਿਆਨ ਦਿੱਤਾ ਕਿ ਇਹ ਵੀ ਹੋ ਸਕਦਾ ਹੈ ਕਿ ਉਨ੍ਹਾਂ ਦੋਹਾਂ ਨੇ ਇੱਕ-ਦੂਜੇ 'ਤੇ ਗੋਲੀ ਚਲਾਈ ਹੋਵੇ, ਜਿਸ ਦੀ ਹੁਣ ਜਾਂਚ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੇ ਲਾ ਲਿਆ ਸੁਖਪਾਲ ਖਹਿਰਾ ਨੂੰ ਫੋਨ, ਕਿਹਾ ਮੈਂ ਤੇਰੇ ਨਾਲ ਹਾਂ

ਸੁਖਬੀਰ ਬਾਦਲ ਨੇ ਭਗਵੰਤ ਮਾਨ ਦੇ ਇਸ ਬਿਆਨ ਨੂੰ ਬੇਸ਼ਰਮੀ ਭਰਿਆ ਕਰਾਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਆਪਣੀ ਸਰਕਾਰ ਦੀ ਨਾਕਾਮੀ ਨੂੰ ਲੁਕਾਉਣ ਲਈ ਸ਼ਹੀਦ ਹੋਏ ਪੁਲਸ ਮੁਲਾਜ਼ਮਾਂ ਦੀ ਸ਼ਹਾਦਤ ਨੂੰ ਜਾਣਬੁੱਝ ਕੇ ਸ਼ੱਕੀ ਬਣਾ ਰਹੇ ਹਨ। ਸੁਖਬੀਰ ਦਾ ਕਹਿਣਾ ਹੈ ਕਿ ਆਪਣੇ ਬਿਆਨਾਂ ਤੋਂ ਪਲਟਣ ਵਾਲਾ ਅਜਿਹਾ ਵਿਅਕਤੀ ਮੁੱਖ ਮੰਤਰੀ ਕਹਾਉਣ ਦੇ ਲਾਇਕ ਨਹੀਂ ਹੈ।

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੇ ਘਰ 'ਤੇ ਜ਼ਬਰਨ ਚਲਾਇਆ ਗਿਆ ਪੀਲਾ ਪੰਜਾ, ਤਣਾਅਪੂਰਨ ਬਣਿਆ ਮਾਹੌਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News